Friday, August 08, 2025  

ਰਾਜਨੀਤੀ

ਉਮੀਦ ਹੈ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਸਜ਼ਾ ਮਿਲੇਗੀ ਅਤੇ ਸੱਜਣ ਕੁਮਾਰ ਨੂੰ ਸਖਤ ਸਜ਼ਾ ਹੋਵੇਗੀ - ਕੰਗ

February 12, 2025

ਚੰਡੀਗੜ੍ਹ, 12 ਫਰਵਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਇੱਕ ਕੇਸ ਵਿੱਚ ਰਾਊਜ਼ ਐਵੇਨਿਊ ਅਦਾਲਤ ਵੱਲੋਂ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਦਾਲਤ ਦਾ ਧੰਨਵਾਦ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ ਹੈ।

'ਆਪ' ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੱਜਣ ਕੁਮਾਰ 1984 ਦੇ ਸਿੱਖ ਦੰਗਿਆਂ 'ਚ ਸਪੱਸ਼ਟ ਤੌਰ 'ਤੇ ਦੋਸ਼ੀ ਸੀ ਅਤੇ ਇਹ ਦੰਗੇ ਕਾਂਗਰਸ ਪਾਰਟੀ ਵੱਲੋਂ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਨਾਲ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਕੁਝ ਉਮੀਦ ਮਿਲੀ ਹੈ। 

ਕੰਗ ਨੇ ਕਿਹਾ ਕਿ ਇਨਸਾਫ਼ ਮਿਲਣ ਵਿੱਚ ਕਾਫੀ ਦੇਰੀ ਹੋਈ ਹੈ ਕਿਉਂਕਿ ਸਜ਼ਾ ਸੁਣਾਏ ਜਾਣ ਵਿੱਚ ਦਹਾਕੇ ਲੱਗ ਗਏ ਹਨ, ਫਿਰ ਵੀ ਅਦਾਲਤ ਦਾ ਇਹ ਫੈਸਲਾ ਸਵਾਗਤਯੋਗ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ ਵਿੱਚ ਭਰੋਸਾ ਵਧਿਆ ਹੈ।  ਉਮੀਦ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਸਜ਼ਾ ਦਿੱਤੀ ਜਾਵੇਗੀ ਅਤੇ ਸੱਜਣ ਕੁਮਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਸਿੱਖ ਵਿਰੋਧੀ ਦੰਗਿਆਂ ਦੌਰਾਨ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਪਿਓ-ਪੁੱਤ ਦੀ ਹੱਤਿਆ ਕਰ ਦਿੱਤੀ ਗਈ ਸੀ।  ਇਸੇ ਮਾਮਲੇ 'ਚ ਰਾਊਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ।  ਭਾਵੇਂ ਸੱਜਣ ਕੁਮਾਰ ਪਿਛਲੇ 6 ਸਾਲਾਂ ਤੋਂ ਜੇਲ੍ਹ ਵਿੱਚ ਹੈ ਪਰ ਉਸ ਨੂੰ ਜੇਲ੍ਹ ਵਿੱਚੋਂ ਹੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਣ 18 ਫਰਵਰੀ ਨੂੰ ਬਹਿਸ ਤੋਂ ਬਾਅਦ ਅਦਾਲਤ ਵੱਲੋਂ ਸਜ਼ਾ ਦਾ ਫੈਸਲਾ ਕੀਤਾ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤ੍ਰਿਪੁਰਾ ਦੇ ਮੰਤਰੀ ਨੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਬੀਐਸਐਫ ਜਵਾਨਾਂ ਨੂੰ ਤਿਰੰਗਾ ਸੌਂਪਿਆ

ਤ੍ਰਿਪੁਰਾ ਦੇ ਮੰਤਰੀ ਨੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਬੀਐਸਐਫ ਜਵਾਨਾਂ ਨੂੰ ਤਿਰੰਗਾ ਸੌਂਪਿਆ

ਗੁਜਰਾਤ ਦੀਆਂ ਆਂਗਣਵਾੜੀ ਭੈਣਾਂ ਦੁਆਰਾ ਬਣਾਈਆਂ ਗਈਆਂ 3.5 ਲੱਖ ਤੋਂ ਵੱਧ ਰੱਖੜੀਆਂ ਸੈਨਿਕਾਂ ਨੂੰ ਭੇਜੀਆਂ ਗਈਆਂ

ਗੁਜਰਾਤ ਦੀਆਂ ਆਂਗਣਵਾੜੀ ਭੈਣਾਂ ਦੁਆਰਾ ਬਣਾਈਆਂ ਗਈਆਂ 3.5 ਲੱਖ ਤੋਂ ਵੱਧ ਰੱਖੜੀਆਂ ਸੈਨਿਕਾਂ ਨੂੰ ਭੇਜੀਆਂ ਗਈਆਂ

Women ਰਾਸ਼ਟਰ ਨੂੰ ਸਸ਼ਕਤ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਂਦੀਆਂ ਹਨ: ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ

Women ਰਾਸ਼ਟਰ ਨੂੰ ਸਸ਼ਕਤ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਂਦੀਆਂ ਹਨ: ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ

ਲੋਕ ਸਭਾ ਨੇ ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਮਨੀਪੁਰ ਬਜਟ ਪਾਸ ਕਰ ਦਿੱਤਾ

ਲੋਕ ਸਭਾ ਨੇ ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਮਨੀਪੁਰ ਬਜਟ ਪਾਸ ਕਰ ਦਿੱਤਾ

2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਰਨਾਟਕ ਦੇ ਮਹਾਦੇਵਪੁਰਾ ਵਿੱਚ 1 ਲੱਖ ਤੋਂ ਵੱਧ ਵੋਟਾਂ ਚੋਰੀ ਹੋਈਆਂ; ਹਰ ਜਗ੍ਹਾ ਹੋ ਰਿਹਾ ਹੈ: LoP Gandhi

2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਰਨਾਟਕ ਦੇ ਮਹਾਦੇਵਪੁਰਾ ਵਿੱਚ 1 ਲੱਖ ਤੋਂ ਵੱਧ ਵੋਟਾਂ ਚੋਰੀ ਹੋਈਆਂ; ਹਰ ਜਗ੍ਹਾ ਹੋ ਰਿਹਾ ਹੈ: LoP Gandhi

ਸੁਪਰੀਮ ਕੋਰਟ ਕਾਲਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਇੱਕ ਨਿਆਂਇਕ ਅਧਿਕਾਰੀ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ ਹੈ

ਸੁਪਰੀਮ ਕੋਰਟ ਕਾਲਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਇੱਕ ਨਿਆਂਇਕ ਅਧਿਕਾਰੀ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ ਹੈ

ਉਜੈਨ ਸਿੰਘਹਸਥ ਮੇਲੇ ਦੀਆਂ ਤਿਆਰੀਆਂ ਤੇਜ਼, ਮੱਧ ਪ੍ਰਦੇਸ਼ ਮੰਤਰੀ ਨੇ ਕਿਹਾ

ਉਜੈਨ ਸਿੰਘਹਸਥ ਮੇਲੇ ਦੀਆਂ ਤਿਆਰੀਆਂ ਤੇਜ਼, ਮੱਧ ਪ੍ਰਦੇਸ਼ ਮੰਤਰੀ ਨੇ ਕਿਹਾ

ਖੜਗੇ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਨੂੰ SIR 'ਤੇ ਚਰਚਾ ਲਈ ਪੱਤਰ ਲਿਖਿਆ

ਖੜਗੇ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਨੂੰ SIR 'ਤੇ ਚਰਚਾ ਲਈ ਪੱਤਰ ਲਿਖਿਆ

ਉਤਰਾਖੰਡ ਬੱਦਲ ਫਟਣ: ਮੁੱਖ ਮੰਤਰੀ ਧਾਮੀ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ

ਉਤਰਾਖੰਡ ਬੱਦਲ ਫਟਣ: ਮੁੱਖ ਮੰਤਰੀ ਧਾਮੀ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ

ਲੋਕ ਸਭਾ ਨੇ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਮਰਚੈਂਟ ਸ਼ਿਪਿੰਗ ਸੋਧ ਬਿੱਲ ਪਾਸ ਕਰ ਦਿੱਤਾ

ਲੋਕ ਸਭਾ ਨੇ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਮਰਚੈਂਟ ਸ਼ਿਪਿੰਗ ਸੋਧ ਬਿੱਲ ਪਾਸ ਕਰ ਦਿੱਤਾ