Thursday, October 16, 2025  

ਪੰਜਾਬ

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

February 12, 2025

ਸ੍ਰੀ ਫ਼ਤਹਿਗੜ੍ਹ ਸਾਹਿਬ/12 ਫਰਵਰੀ:
(ਰਵਿੰਦਰ ਸਿੰਘ ਢੀਂਡਸਾ) 

ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਦੋ ਆਲਟੋ ਕਾਰ ਸਵਾਰ ਵਿਅਕਤੀਆਂ ਨੂੰ 815 ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ਗਿ੍ਰਫਤਾਰ ਕੀਤੇ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਥਾਣਾ ਬਡਾਲੀ ਆਲਾ ਸਿੰਘ ਦੀ ਇੱਕ ਪੁਲਿਸ ਪਾਰਟੀ ਬਡਾਲੀ ਆਲਾ ਸਿੰਘ ਦੇ ਇੱਟਾਂ ਵਾਲੇ ਭੱਠੇ ਨਜ਼ਦੀਕ ਮੌਜ਼ੂਦ ਸੀ ਤਾਂ ਹੰਸਾਲੀ ਸਾਹਿਬ ਵੱਲੋਂ ਆਲਟੋ ਕਾਰ 'ਚ ਆ ਰਹੇ ਦੋ ਵਿਅਕਤੀਆਂ ਨੂੰ ਚੈਕਿੰਗ ਲਈ ਰੋਕਿਆ ਗਿਆ ਤੇ ਪੁਲਿਸ ਕਰਮਚਾਰੀਆਂ ਵੱਲੋਂ ਪੁੱਛੇ ਜਾਣ 'ਤੇ ਕਾਰ ਚਾਲਕ ਨੇ ਆਪਣੀ ਪਹਿਚਾਣ ਕਮਲਜੀਤ ਸਿੰਘ ੳਰਫ ਕਮਲ ਵਾਸੀ ਪਿੰਡ ਬੂਸੋਵਾਲ(ਕਪੂਰਥਲਾ) ਹਾਲ ਵਾਸੀ ਪਿੰਡ ਬਰਾਸ ਵਜੋਂ ਅਤੇ ਨਾਲ ਦੀ ਸੀਟ 'ਤੇ ਬੈਠੇ ਵਿਅਕਤੀ ਨੇ ਆਪਣੀ ਪਹਿਚਾਣ ਰਣਜੀਤ ਸਿੰਘ ਉਰਫ ਰਾਣਾ ਵਾਸੀ ਪਿੰਡ ਬਰਾਸ ਵਜੋਂ ਦੱਸੀ।ਸਹਾਇਕ ਥਾਣੇਦਾਰ ਬਲਕਾਰ ਸਿੰਘ ਵੱਲੋਂ ਲਈ ਗਈ ਤਲਾਸ਼ੀ ਦੌਰਾਨ ਕਾਰ 'ਚੋਂ 815 ਐਲਪ੍ਰਾਜ਼ੋਲਮ ਗੋਲੀਆਂ ਬਰਾਮਦ ਹੋਈਆਂ।ਇਸ ਸਬੰਧੀ ਥਾਣਾ ਬਡਾਲੀ ਆਲਾ ਸਿੰਘ ਵਿਖੇ ਅ/ਧ 22/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਵਾਏ ਗਏ ਮੁਕੱਦਮੇ 'ਚ ਦੋਵਾਂ ਨੂੰ ਗਿ੍ਰਫਤਾਰ ਕਰਕੇ ਸਹਾਇਕ ਥਾਣੇਦਾਰ ਬਲਕਾਰ ਸਿੰਘ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਦੇ ਡੀਆਈਜੀ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸੀਬੀਆਈ ਨੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿੱਚ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਫੂਡ ਸੇਫਟੀ ਟੀਮ ਨੇ ਸਵੇਰੇ-ਸਵੇਰੇ ਭਰੇ ਦੁੱਧ, ਪਨੀਰ ਤੇ ਖੋਏ ਦੇ 8 ਸੈਂਪਲ

ਵਿਧਾਇਕ ਰਾਏ ਨੇ 2.18 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵੱਲੋਂ ਪ੍ਰੋ. ਹਰਪ੍ਰੀਤ ਸਿੰਘ ਦੁਆਰਾ ਪ੍ਰਸਤੁਤ ਸ਼ਬਦ  ਯੂਟਿਊਬ ਚੈਨਲ ’ਤੇ ਰਿਲੀਜ਼

ਪੰਜਾਬ 236 ਹੋਰ ਆਮ ਆਦਮੀ ਕਲੀਨਿਕ ਖੋਲ੍ਹੇਗਾ, ਜਿਸ ਨਾਲ ਇਸ ਦੀ ਕੁੱਲ ਗਿਣਤੀ 1,117 ਹੋ ਜਾਵੇਗੀ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੀ ਸਿੱਖਿਆ ਫੈਕਲਟੀ ਵੱਲੋਂ ਫਰੈਸ਼ਰ ਪਾਰਟੀ 2025 ਨਾਲ ਨਵੇਂ ਵਿਦਿਆਰਥੀਆਂ ਦਾ ਸਵਾਗਤ

ਪੰਜਾਬ ਪੁਲਿਸ ਨੇ ਕੈਨੇਡਾ, ਪਾਕਿਸਤਾਨ ਨਾਲ ਜੁੜੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ