Saturday, November 15, 2025  

ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਨਵੀਂ ਦਿੱਲੀ ਵਿਚ ਸੰਤ ਸ਼੍ਰੋਮਣੀ ਗੁਰੂ ਰਵੀਦਾਸ ਦੀ ਜੈਯੰਤੀ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

February 12, 2025

ਚੰਡੀਗੜ੍ਹ, 12 ਫਰਵਰੀ -

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਨਵੀਂ ਦਿੱਲੀ ਵਿਚ ਸੰਤ ਸ਼੍ਰੋਮਣੀ ਗੁਰੂ ਰਵੀਦਾਸ ਦੀ ਜੈਯੰਤੀ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਸੰਤ ਰਵੀਦਾਸ ਦੀ ਫੋਟੋ 'ਤੇ ਫੁੱਲ ਵੀ ਸਪਰਪਿਤ ਕੀਤਾ।ਮੁੱਖ ਮੰਤਰੀ ਨੇ ਸੂਬਾਵਾਸੀਆਂ ਨੂੰ ਸੰਤ ਰਵੀਦਾਸ ਦੀ ਜੈਯੰਤੀ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਦਸਿਆ ਕਿ ਸੰਤ ਸ਼੍ਰੋਮਣੀ ਗੁਰੂ ਰਵੀਦਾਸ ਨੇ ਏਕਤਾ, ਮਨੁੱਖਤਾ ਅਤੇ ਭਾਈਚਾਰੇ ਦਾ ਜੋ ਸੰਦੇਸ਼ ਦਿੱਤਾ ਸੀ, ਉਹ ਅੱਜ ਵੀ ਢਾਂਕਵੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਸੰਤਾਂ, ਮਹਾਪੁਰਖਾਂ ਦੇ ਦੱਸਦੇ ਰਸਤੇ 'ਤੇ ਚਲਦੇ ਹੋਏ ਹਮੇਸ਼ਾ ਸਮਾਜ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ।

  ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰਿਆਣਾ ਵਿਚ ਸੰਤ-ਮਹਾਪੁਰਖ ਸਨਮਾਨ ਤੇ ਵਿਚਾਰ ਪ੍ਰਚਾਰ-ਪ੍ਰਸਾਰ ਯੋਜਨਾ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਤਹਿਤ ਸੰਤਾਂ, ਮਹਾਪੁਰਖਾਂ ਦੀ ਜੈਯੰਤੀਆਂ ਤੇ ਸ਼ਤਾਬਦੀਆਂ ਸਰਕਾਰੀ ਤਰਜ 'ਤੇ ਮਨਾਉਣ ਦੀ ਪਹਿਲ ਕੀਤੀ ਹੈ। ਇਸ ਕੜੀ ਵਿਚ ਸੰਤ ਸ਼੍ਰੋਮਣੀ ਗੁਰੂ ਰਵੀਦਾਸ ਦੀ ਜੈਯੰਤੀ, ਬਾਬਾ ਸਾਹਿਬ ਡਾ.ਭੀਮਰਾਓ ਅੰਬੇਡਕਰ ਜੈਯੰਤੀ, ਸੰਤ ਕਬੀਰਦਾਸ ਜੈਯੰਤੀ, ਭਗਵਾਨ ਵਾਲਮਿਕੀ ਜੈਯੰਤੀ ਆਦਿ ਜੈਯੰਤੀਆਂ ਤੇ ਸ਼ਤਾਬਦੀਆਂ ਸੂਬੇ ਪੱਧਰ 'ਤੇ ਮਨਾਈ ਗਈ ਹੈ।

  ਸਤਗੁਰੂ ਰਵੀਦਾਸ ਦੇ ਸ਼ਲੋਕ ਅਜਿਹਾ ਚਾਹੂੰ ਰਾਜ ਮੈਂ, ਜਹਾਂ ਮਿਲੇ ਸੱਭ ਕੋ ਅੰਨ, ਛੋਟ ਬੱਡਾ ਸੱਭ ਸੰਗ ਬਸੇ ਰੈਦਾਸ ਰਹੇ ਪ੍ਰਸਨ ਦਾ ਵਰਣਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਵਾਣੀ ਨੂੰ ਸਿੱਧ ਕਰਨ ਦਾ ਕੰਮ ਪਿਛਲੇ 10 ਸਾਲਾਂ ਵਿਚ ਹਰਿਆਣਾ ਸਰਕਾਰ ਨੇ ਕੀਤਾ ਹੈ। ਅੱਜ ਗਰੀਬ ਤੋਂ ਗਰੀਬ ਵਿਅਕਤੀ ਤਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਹੈ। ਉਨ੍ਹਾਂ ਦਸਿਆ ਕਿ ਸੰਤ ਰਵੀਦਾਸ ਦੀ ਇਕ ਯਾਦਗਾਰਾ ਕੁਰੂਕਸ਼ੇਤਰ ਵਿਚ ਬਣਾਇਆ ਜਾ ਰਿਹਾ ਹੈ।

 ਇਸ ਮੌਕੇ 'ਤੇ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ, ਕ੍ਰਿਸ਼ਣ ਪਾਲ ਗੁਜੱਰ, ਹਰਅਿਾਣਾ ਦੇ ਮਾਲ, ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ, ਖੁਰਾਕ ਤੇ ਸਪਲਾਈ ਰਾਜ ਮੰਤਰੀ ਰਾਜੇਸ਼ ਨਾਗਰ ਸਮੇਤ ਮੰਨੇ-ਪ੍ਰਮੰਨੇ ਵਿਅਕਤੀ ਹਾਜਿਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭਾਰਤ ਦੀ ਆਤਮਾ ਪਿੰਡਾਂ ਵਿੱਚ ਵੱਸਦੀ ਹੈ, ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ

ਭਾਰਤ ਦੀ ਆਤਮਾ ਪਿੰਡਾਂ ਵਿੱਚ ਵੱਸਦੀ ਹੈ, ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ

ਹਰਿਆਣਾ ਵਿੱਚ 'ਆਪ੍ਰੇਸ਼ਨ ਟ੍ਰੈਕ ਡਾਊਨ' ਵਿੱਚ 1,631 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਹਰਿਆਣਾ ਵਿੱਚ 'ਆਪ੍ਰੇਸ਼ਨ ਟ੍ਰੈਕ ਡਾਊਨ' ਵਿੱਚ 1,631 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਹਰਿਆਣਾ ਨੇ ਸਭ ਤੋਂ ਵੱਧ ਨਿਵੇਸ਼ਕ-ਅਨੁਕੂਲ ਰਾਜ ਬਣਨ ਵੱਲ ਕਦਮ ਵਧਾਏ

ਹਰਿਆਣਾ ਨੇ ਸਭ ਤੋਂ ਵੱਧ ਨਿਵੇਸ਼ਕ-ਅਨੁਕੂਲ ਰਾਜ ਬਣਨ ਵੱਲ ਕਦਮ ਵਧਾਏ

ਹਰਿਆਣਾ ਨੇ ਭਰਤੀ ਵਿੱਚ ਸਾਬਕਾ ਅਗਨੀਵੀਰਾਂ ਲਈ ਉਮਰ ਸੀਮਾ ਵਿੱਚ ਛੋਟ ਦਿੱਤੀ

ਹਰਿਆਣਾ ਨੇ ਭਰਤੀ ਵਿੱਚ ਸਾਬਕਾ ਅਗਨੀਵੀਰਾਂ ਲਈ ਉਮਰ ਸੀਮਾ ਵਿੱਚ ਛੋਟ ਦਿੱਤੀ

350 ਕਿਲੋਗ੍ਰਾਮ ਵਿਸਫੋਟਕ, 20 ਟਾਈਮਰ, ਕ੍ਰਿੰਕੋਵ ਅਸਾਲਟ ਰਾਈਫਲ ਜ਼ਬਤ: ਫਰੀਦਾਬਾਦ ਪੁਲਿਸ ਕਮਿਸ਼ਨਰ

350 ਕਿਲੋਗ੍ਰਾਮ ਵਿਸਫੋਟਕ, 20 ਟਾਈਮਰ, ਕ੍ਰਿੰਕੋਵ ਅਸਾਲਟ ਰਾਈਫਲ ਜ਼ਬਤ: ਫਰੀਦਾਬਾਦ ਪੁਲਿਸ ਕਮਿਸ਼ਨਰ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

ਹਰਿਆਣਾ ਨਾਰਕੋਟਿਕਸ ਬਿਊਰੋ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੇਜ਼ ਕੀਤੀ

ਹਰਿਆਣਾ ਨਾਰਕੋਟਿਕਸ ਬਿਊਰੋ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੇਜ਼ ਕੀਤੀ

ਹਰਿਆਣਾ ਸਰਕਾਰ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ 'ਜਲ ਸੁਰੱਖਿਅਤ' ਪ੍ਰੋਗਰਾਮ ਸ਼ੁਰੂ ਕਰੇਗੀ

ਹਰਿਆਣਾ ਸਰਕਾਰ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ 'ਜਲ ਸੁਰੱਖਿਅਤ' ਪ੍ਰੋਗਰਾਮ ਸ਼ੁਰੂ ਕਰੇਗੀ

ਹਰਿਆਣਾ ਅਧਿਕਾਰ ਪੈਨਲ ਨੇ ਸੀਵਰ ਦੀ ਹੱਥੀਂ ਸਫਾਈ ਦੌਰਾਨ ਦੋ ਲੋਕਾਂ ਦੀ ਮੌਤ 'ਤੇ ਰਿਪੋਰਟ ਮੰਗੀ ਹੈ

ਹਰਿਆਣਾ ਅਧਿਕਾਰ ਪੈਨਲ ਨੇ ਸੀਵਰ ਦੀ ਹੱਥੀਂ ਸਫਾਈ ਦੌਰਾਨ ਦੋ ਲੋਕਾਂ ਦੀ ਮੌਤ 'ਤੇ ਰਿਪੋਰਟ ਮੰਗੀ ਹੈ

ਹਰਿਆਣਾ ਨੇ 11 ਸਾਲਾਂ ਵਿੱਚ 300,000 ਨੌਕਰੀਆਂ ਦਿੱਤੀਆਂ: ਸੀਐਮ ਸੈਣੀ

ਹਰਿਆਣਾ ਨੇ 11 ਸਾਲਾਂ ਵਿੱਚ 300,000 ਨੌਕਰੀਆਂ ਦਿੱਤੀਆਂ: ਸੀਐਮ ਸੈਣੀ