Tuesday, March 25, 2025  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਲੇਸਮੈਂਟ ਸੈੱਲ ਵੱਲੋਂ ਕਰਵਾਈ ਗਈ ਰੋਜ਼ਗਾਰ ਰਜਿਸਟ੍ਰੇਸ਼ਨ 

February 13, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/13 ਫ਼ਰਵਰੀ:
(ਰਵਿੰਦਰ ਸਿੰਘ ਢੀਂਡਸਾ)
 
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਹੇਠ ਪਲੇਸਮੈਂਟ ਸੈੱਲ ਵੱਲੋਂ ਰੋਜ਼ਗਾਰ ਰਜਿਸਟ੍ਰੇਸ਼ਨ ਕਰਵਾਈ ਗਈ। ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਡਾ. ਨਵਜੋਤ ਕੌਰ ਨੇ ਦੱਸਿਆ ਕਿ ਇਸ ਰੋਜ਼ਗਾਰ ਰਜਿਸਟ੍ਰੇਸ਼ਨ ਦੇ ਤਹਿਤ ਜ਼ਿਲ੍ਹਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਰਜਿਸਟ੍ਰੇਸ਼ਨ ਡਰਾਈਵ ਕਰਵਾਈ ਜਾ ਰਹੀ ਹੈ । ਹਰਪ੍ਰੀਤ ਸਿੰਘ, ਜਿਲ੍ਹਾ ਰੋਜ਼ਗਾਰ ਅਫ਼ਸਰ,ਅਮਰਿੰਦਰ ਸਿੰਘ, ਟਰੇਨਿੰਗ ਅਤੇ ਪਲੇਸਮੈਂਟ ਅਫ਼ਸਰ, ਦੀਪਕ ਕੁਮਾਰ , ਕਲਰਕ , ਦਿਲਪ੍ਰੀਤ ਸਿੰਘ ਇਸ ਪ੍ਰੋਗਰਾਮ ਵਿਚ ਉਚੇਚੇ ਤੌਰ ਤੇ ਪਹੁੰਚੇ। ਇਸਦੇ ਤਹਿਤ ਪਹੁੰਚੀ ਹੋਈ ਟੀਮ ਨੇ ਵਿਦਿਆਰਥੀਆਂ ਦੇ ਮੈਟ੍ਰਿਕ , ਬਾਰਵੀਂ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਅਧਾਰ ਕਾਰਡ, ਗ੍ਰੇਜੂਏਸ਼ਨ ਸਰਟੀਫਿਕੇਟ ਅਤੇ ਡਿਸਏਬੀਲਿਟੀ ਸਰਟੀਫਿਕੇਟ ਆਦਿ ਡਾਕੂਮੈਂਟ ਚੈੱਕ ਕਰਕੇ ਉਹਨਾਂ ਦਾ ਨਾਂ ਰਜਿਸਟਰ ਕੀਤਾ। ਇਸਦੇ ਤਹਿਤ ਕਾਲਜ ਦੇ ਲਗਭਗ 150 ਵਿਦਿਆਰਥੀਆਂ ਨੇ ਆਪਣਾ ਨਾਂ ਦਰਜ ਕਰਵਾਇਆ। ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ। ਪਲੇਸਮੈਂਟ ਸੈੱਲ ਦੀ ਟੀਮ ਵਿੱਚ ਪਹੁੰਚੇ ਡਾ. ਨਵਜੋਤ ਕੌਰ ਸਮੇਤ ਡਾ. ਰੂਪ ਕਮਲ ਕੌਰ ਅਤੇ ਡਾ. ਗੀਤ ਲਾਂਬਾ ਅਤੇ ਡਾ. ਜਸਪ੍ਰੀਤ ਕੌਰ ਵੀ ਸ਼ਾਮਿਲ ਹਨ। ਇਸ ਪ੍ਰੋਗਰਾਮ ਵਿਚ ਆਨਲਾਈਨ ਫ੍ਰੀ ਕੋਰਸਾਂ ਲਈ ਵੀ ਬੱਚਿਆ ਦੀ ਰਜਿਸਟ੍ਰੇਸ਼ਨ ਕਰਵਾਈ ਗਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਸਿਹਤ ਵਿਭਾਗ ਨੇ

ਸਿਹਤ ਵਿਭਾਗ ਨੇ "ਵਿਸ਼ਵ ਟੀਬੀ ਦਿਵਸ" ਦੇ ਮੌਕੇ ਤੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

ਸੜਕ ਹਾਦਸੇ ’ਚ ਇਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜਖ਼ਮੀ

ਸੜਕ ਹਾਦਸੇ ’ਚ ਇਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜਖ਼ਮੀ

*7.5 ਲੱਖ ਨਸ਼ੀਲੀਆਂ ਗੋਲੀਆਂ, 1277 ਕਿਲੋ ਭੁੱਕੀ, 33 ਕਿਲੋ ਗਾਂਜਾ ਅਤੇ 4.5 ਕਿਲੋ ਚਰਸ ਵੀ ਜ਼ਬਤ*

*7.5 ਲੱਖ ਨਸ਼ੀਲੀਆਂ ਗੋਲੀਆਂ, 1277 ਕਿਲੋ ਭੁੱਕੀ, 33 ਕਿਲੋ ਗਾਂਜਾ ਅਤੇ 4.5 ਕਿਲੋ ਚਰਸ ਵੀ ਜ਼ਬਤ*

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਕਨਵੋਕੇਸ਼ਨ ਸਮਾਰੋਹ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਕਨਵੋਕੇਸ਼ਨ ਸਮਾਰੋਹ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ "ਟੈਕ ਟਾਈਟਨਸ 2025" ਟੈਕ ਫੈਸਟ