Wednesday, May 14, 2025  

ਪੰਜਾਬ

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ: ਵਿਧਾਇਕ ਰਾਏ 

February 13, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/ 13 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
 
ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਬਲਾਕ ਸਰਹਿੰਦ ਅਧੀਨ ਪੈਂਦੀਆਂ ਪੰਚਾਇਤਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਮਗਨਰੇਗਾ ਸਟਾਫ ਨਾਲ ਬੱਚਤ ਭਵਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਬਲਾਕ ਦੀਆਂ ਨਵੀਂਆਂ ਬਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜ ਕਰਵਾਉਣ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਮੌਕੇ ਪਿੰਡਾਂ ਦੇ ਸਰਪੰਚਾਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਵੀ ਕਰਵਾਇਆ।ਇਸ ਮੌਕੇ ਵਿਧਾਇਕ ਰਾਏ ਨੇ ਨਵੀਂਆਂ ਪੰਚਾਇਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਤੇ ਵਿਕਾਸ ਕਾਰਜਾਂ ਵਾਸਤੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਚਾਇਤਾਂ ਨੂੰ ਇਹ ਵੀ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਪਿੰਡਾਂ ਦੇ ਲੋਕਾਂ ਦੀ ਸਹਿਮਤੀ ਨਾਲ ਅਤੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਬਲਾਕ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਇਆ ਜਾ ਸਕੇ।ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਦੇ ਕੰਮਾਂ ਲਈ ਦਫ਼ਤਰਾਂ ਵਿੱਚ ਆਉਣ ਵਾਲੇ ਪੰਚਾਂ ਤੇ ਸਰਪੰਚਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ ਤੇ ਉਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚੜਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰ ਦਾ ਮੁੱਢ ਹੁੰਦੀਆਂ ਹਨ ਅਤੇ ਸਾਡੀ ਆਬਾਦੀ ਦਾ ਵਧੇਰੇ ਹਿੱਸਾਂ ਪਿੰਡਾਂ ਨਾਲ ਹੀ ਸਬੰਧਤ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਲੋਕਤੰਤਰ ਵਿੱਚ ਲੋਕਾਂ ਵੱਲੋਂ ਚੁਂਣੇ ਨੁਮਾਇੰਦਿਆਂ ਦਾ ਅਹਿਮ ਸਥਾਨ ਹੁੰਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੇ ਪ੍ਰਤੀਨਿਧੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਮੌਕੇ ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਜਸਬੀਰ ਸਿੰਘ,ਬੀ.ਡੀ.ਪੀ.ਓ. ਸਰਹਿੰਦ ਦੀਪਸ਼ਿਖਾ, ਦਫਤਰ ਸਕੱਤਰ ਬਹਾਦਰ ਖਾਨ, ਮਨਦੀਪ ਸਿੰਘ ਪੋਲਾ, ਮਾਨਵ ਟਿਵਾਣਾ, ਐਡਵੋਕੇਟ ਕੰਵਰਵੀਰ ਸਿੰਘ ਰਾਏ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਸਰਪੰਚ ਸਾਹਿਬਾਨ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ

ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੂੰ ਕੀਤਾ ਸਨਮਾਨਿਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ