Thursday, October 30, 2025  

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਗਾਇਨੀ ਤੇ ਬੇਸਿਕ ਲਾਈਫ ਸਪੋਰਟ ਵਿਸ਼ੇ ‘ਤੇ ਲੈਕਚਰ ਅਤੇ ਵਰਕਸ਼ਾਪ

February 14, 2025

ਸ੍ਰੀ ਫ਼ਤਹਿਗੜ੍ਹ ਸਾਹਿਬ/14 ਫ਼ਰਵਰੀ:
(ਰਵਿੰਦਰ ਸਿੰਘ ਢੀਂਡਸਾ)
 
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਇੰਡਸ ਹਸਪਤਾਲ ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਗਾਇਨੀ ਅਤੇ ਬੇਸਿਕ ਲਾਈਫ ਸਪੋਰਟ ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਹਿਲਾਵਾਂ ਦੀ ਸਿਹਤ ਬਾਰੇ ਜਾਗਰੁਕਤਾ ਫੈਲਾਉਣਾ ਅਤੇ ਹਾਦਸਿਆਂ ਦੌਰਾਨ ਜੀਵਨ ਬਚਾਉਣ ਦੀਆਂ ਤਕਨੀਕਾਂ ਦੀ ਜਾਣਕਾਰੀ ਮੁਹਈਆ ਕਰਵਾਉਣਾ ਸੀ।ਇਸ ਵਿਸ਼ੇਸ਼ ਲੈਕਚਰ ਨੂੰ ਇੰਡਸ ਹਸਪਤਾਲ ਦੇ ਪ੍ਰਸਿੱਧ ਡਾਕਟਰਾਂ ਨੇ ਸੰਬੋਧਨ ਕੀਤਾ, ਜਿਨ੍ਹਾਂ ਵਿੱਚ ਵਿਸ਼ਵ ਪ੍ਰਸਿੱਧ ਗਾਇਨਕੋਲੋਜਿਸਟ ਡਾ. ਖਿਆਤੀ ਗੋਇਲ ਵੀ ਸ਼ਾਮਲ ਸਨ। ਉਨ੍ਹਾਂ ਨੇ ਮਾਵਾਂ ਦੀ ਸਿਹਤ, ਮਹਾਵਾਰੀ ਹਾਈਜੀਨ, ਆਮ ਗਾਇਨੋਕੋਲੋਜੀਕਲ ਬਿਮਾਰੀਆਂ ਉਪਰ ਚਰਚਾ ਕਰਦੇ ਹੋਏ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।ਇਸ ਦੇ ਨਾਲ, ਐਮਰਜੈਂਸੀ ਕੇਅਰ ਦੇ ਮਾਹਰ ਡਾ. ਪ੍ਰਤੀਕ ਸ਼ਾਰਦਾ ਦੀ ਅਗਵਾਈ ਹੇਠ ਬੇਸਿਕ ਲਾਈਫ ਸਪੋਰਟ ‘ਤੇ ਵੀ ਵਰਕਸ਼ਾਪ ਕਰਵਾਈ ਗਈ। ਇਸ ਦੌਰਾਨ, ਭਾਗੀਦਾਰਾਂਵਿਸ਼ੇ ਨੂੰ CPR(Cardiopulmonary Resuscitation) ਅਤੇ ਜ਼ਿੰਦਗੀ ਬਚਾਉਣ ਦੀਆਂ ਤਕਨੀਕਾਂ ਦੀ ਵਿਸ਼ੇਸ਼ ਤਾਲੀਮ ਦਿੱਤੀ ਗਈ। ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਇਹ ਹੁਨਰ ਸਿੱਖੇ।ਇਸ ਮੌਕੇ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਉਚਿਤ ਸਿਹਤ-ਸਿੱਖਿਆ ਸੰਬੰਧੀ ਇੰਜੀਨੀਅਰਿੰਗ ਅਤੇ ਮੈਡੀਕਲ ਵਿਦਿਆ ਬਾਰੇ ਅਜਿਹੀਆਂ ਗਤੀਵਿਧੀਆਂ ਦੀ ਮਹੱਤਤਾ ਉਤੇ ਰੌਸ਼ਨੀ ਪਾਈ। ਡਾ. ਬੀ.ਐਸ. ਭੁੱਲਰ, ਡਾ. ਵਰਿੰਦਰ ਸਿੰਘ, ਡਾ. ਜੀ.ਐਸ. ਬਰਾੜ ਅਤੇ ਡਾ. ਜਸਲੀਨ ਕਥੂਰੀਆ ਨੇ ਇਸ ਇਵੈਂਟ ਦਾ ਪ੍ਰਬੰਧ ਸਚਾਰੂ ਰੂਪ ਵਿਚ ਨੇਪਰੇ ਚੜ੍ਹਾਇਆ। ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਦੋਵਾਂ ਸੰਸਥਾਵਾਂ ਦੇ ਯੋਗਦਾਨ ਨੂੰ ਸਰਾਹਿਆ।ਇਸ ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ। ਵਰਕਸ਼ਾਪ ਦੇ ਅੰਤ ਵਿੱਚ, ਇੱਕ ਸਵਾਲ-ਜਵਾਬ ਸ਼ੈਸ਼ਨ ਵੀ ਰੱਖਿਆ ਗਿਆ, ਜਿਸ ‘ਚ ਹਾਜ਼ਰ ਮੈਡੀਕਲ ਮਾਹਰਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ