Thursday, October 30, 2025  

ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਦੀ 12ਵੀਂ ਕਾਨਵੋਕੇਸ਼ਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

February 14, 2025
ਸ੍ਰੀ ਫ਼ਤਹਿਗੜ੍ਹ ਸਾਹਿਬ/14 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਆਪਣੇ ਪਹਿਲੇ ਤਿੰਨ ਸਾਲਾਂ ਦੌਰਾਨ ਹੀ 50 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ, ਸਿਫਾਰਸ਼ ਤੋਂ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੇਸ਼ ਭਗਤ ਯੂਨੀਵਰਸਿਟੀ ਦੇ 12ਵੇਂ ਡਿਗਰੀ ਵੰਡ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਇੱਕ ਅਜਿਹਾ ਮਾਹੌਲ ਸਿਰਜਿਆ ਹੈ ਜਿਸ ਨਾਲ ਨੌਜਵਾਨ ਵਰਗ ਅੰਦਰ ਵਿਦੇਸ਼ਾਂ ਵਿੱਚ ਜਾਣ ਦਾ ਰੁਝਾਨ ਘਟਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਹੁਣ ਨੌਜਵਾਨ ਪੰਜਾਬ ਅੰਦਰ ਰਹਿ ਕੇ ਹੀ ਰੋਜ਼ਗਾਰ ਹਾਸਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਜੋ ਫੈਸਲੇ ਕੀਤੇ ਹਨ ਉਹ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਨਹੀਂ ਕੀਤੇ ਗਏ। ਉਨ੍ਹਾਂ ਡਿਗਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਬਾਦ ਵੀ ਦਿੱਤੀ।ਬਿਜਲੀ ਮੰਤਰੀ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਸਿਰਫ ਨੌਜਵਾਨਾਂ ਦਾ ਭਵਿੱਖ ਹੀ ਨਹੀਂ ਬਣਾਉਂਦੀਆਂ ਸਗੋਂ ਸਮਾਜ ਤੇ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਮਾਜ ਦੇ ਚਰਿੱਤਰ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ-ਨਾਲ ਉਨ੍ਹਾਂ ਦੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੇ ਯੋਗ ਬਣਾਇਆ ਹੈ।
 
 ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦਾ 90 ਫੀਸਦੀ ਘਰਾਂ ਨੂੰ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਜਿਥੇ ਵੱਖ-ਵੱਖ ਵਿਭਾਗਾਂ ਵਿੱਚ 6000 ਹੋਰ ਨੌਕਰੀਆਂ ਦੇਣ ਨੂੰ ਮਨਜੂਰੀ ਦਿੱਤੀ ਗਈ ਹੈ ਉਥੇ ਹੀ 14 ਹਜ਼ਾਰ ਕਰੋੜ ਨਾਲ ਮੁਲਾਜ਼ਮ ਵਰਗ ਦੇ ਪਿਛਲੇ ਲੰਮੇਂ ਸਮੇਂ ਤੋਂ ਲੰਬਿਤ ਚੱਲ ਰਹੇ ਬਕਾਇਆਂ ਦੀ ਅਦਾਇਗੀ ਕਰਨ ਨੂੰ ਵੀ ਮਨਜੂਰੀ ਦਿੱਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਤਿੰਨ ਲੱਖ ਮੁਲਾਜ਼ਮਾਂ ਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਰਕਾਰ ਪੂਰੀ ਗੰਭੀਰਤਾ ਨਾਲ ਫੈਸਲੇ ਲੈ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਡਿਗਰੀ ਵੰਡ ਸਮਾਰੋਹ ਵਿਦਿਆਰਥੀ ਜੀਵਨ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ।ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਵੀਂ ਦਿੱਲੀ ਦੀ ਸੈਂਟਰਲ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਸ਼੍ਰੀਨਿਵਾਸ ਵਰਖੇਦੀ, ਚੜ੍ਹਦੀ ਕਲਾ ਮੀਡੀਆ ਹਾਊਸ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ, ਜਸਪਾਲ ਸਿੰਘ ਬਿੰਦਰਾ ਕਾਰਜਕਾਰੀ ਚੇਅਰਮੈਨ ਅਤੇ ਡਾਇਰੈਕਟਰ ਸੈਂਟਰਮ ਕੈਪਿਟਲ ਮਿਲ:, ਗਿਆਨ ਸਿੰਘ ਸੰਧੂ ਅਤੇ ਪੁੱਡਾ ਦੇ ਸੇਵਾ ਮੁਕਤ ਮੁੱਖ ਪ੍ਰਸ਼ਾਸ਼ਕ ਹਰਦੇਵ ਸਿੰਘ ਨੂੰ ਆਨਰੇਰੀ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ। ਜਦੋਂ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਪੰਜਾਬ ਦੇ ਚਾਂਸਲਰ ਡਾ: ਰਾਜੀਵ ਸੂਦ, ਡਾ: ਵਰਿੰਦਰ ਗਰਗ ਓ.ਐਸ.ਡੀ. ਪੀ.ਜੀ.ਆਈ.ਐਮ.ਈ.ਆਰ., ਲੰਦਨ ਬੇਸਟ ਉਦਯੋਗਪਤੀ ਰੇਹਾਨਾ ਬਾਨੋ ਨੂੰ ਸਰਵੋਤਮ ਲੀਡਰ ਵਜੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ, ਵਿਧਾਇਕ ਗੈਰੀ ਬੜਿੰਗ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ।ਡਿਗਰੀ ਵੰਡ ਸਮਾਰੋਹ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਯੂਨੀਵਰਸਿਟੀ ਦੇ ਪ੍ਰੋ: ਚਾਂਸਲਰ ਡਾ. ਤੇਜਿੰਦਰ ਕੌਰ, ਸੀ.ਟੀ. ਯੂਨੀਵਰਸਿਟੀ ਦੇ ਚਾਂਸਲਰ ਤੇ ਸੀ.ਟੀ. ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਸੇਂਟ ਸੋਲਜ਼ਰ ਗਰੁੱਪ ਆਫ ਇੰਸਟੀਚਿਊਟ ਦੇ ਚੇਅਰਮੈਨ ਅਨਿਲ ਚੋਪੜਾ, ਯੂਨੀਵਰਸਿਟੀ ਦੇ ਪ੍ਰਧਾਨ ਡਾ. ਸੰਦੀਪ ਸਿੰਘ, ਉਪ ਪ੍ਰਧਾਨ ਹਰਸ਼ ਸਦਾਵਰਤੀ, ਡਾ. ਵਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਹੋਰ ਪਤਵੰਤੇ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੱਕ ਸਿਕੰਦਰ ਵਿੱਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੋਕ ਮਿਲਣੀ ਵਿੱਚ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ

ਚੱਕ ਸਿਕੰਦਰ ਵਿੱਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੋਕ ਮਿਲਣੀ ਵਿੱਚ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

 ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਰੈਗਿੰਗ ਵਿਰੋਧੀ ਪ੍ਰੋਗਰਾਮ ਕਰਵਾਇਆ

 ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਰੈਗਿੰਗ ਵਿਰੋਧੀ ਪ੍ਰੋਗਰਾਮ ਕਰਵਾਇਆ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ