Tuesday, November 11, 2025  

ਪੰਜਾਬ

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

February 14, 2025

ਚੰਡੀਗੜ੍ਹ, 14 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਦੋਵੇਂ ਕ੍ਰਿਕਟਰਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਨਾਲ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਭਾਰਤ ਦੇ ਉਪ ਜੇਤੂ ਬਣਨ ਵਿੱਚ ਸ਼ੁਭਮਨ ਗਿੱਲ ਅਤੇ ਟਵੰਟੀ-20 ਵਿਸ਼ਵ ਕੱਪ ਦੀ ਜਿੱਤ ਵਿੱਚ ਅਰਸ਼ਦੀਪ ਸਿੰਘ ਦਾ ਵੱਡਾ ਯੋਗਦਾਨ ਸੀ। ਹਾਲ ਹੀ ਵਿੱਚ ਇੰਗਲੈਂਡ ਨਾਲ ਖੇਡੀ ਲੜੀ ਵਿੱਚ ਸ਼ੁਭਮਨ ਗਿੱਲ ਦੀ ਖੇਡ ਕਾਬਲੇ-ਏ-ਤਾਰੀਫ਼ ਸੀ।
ਭਗਵੰਤ ਸਿੰਘ ਮਾਨ ਨੇ ’80-90 ਦੇ ਦਹਾਕੇ ਤੋਂ ਕ੍ਰਿਕਟ ਖੇਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਪੁਰਾਣੇ ਖਿਡਾਰੀਆਂ ਨੂੰ ਵੀ ਚੇਤੇ ਕੀਤਾ ਅਤੇ ਕ੍ਰਿਕਟ ਦੇ ਮੌਜੂਦਾ ਤਿੰਨੇ ਫਾਰਮੈਟਾਂ ਅਤੇ ਘਰੇਲੂ ਕ੍ਰਿਕਟ ਉੱਪਰ ਵੀ ਚਰਚਾ ਕੀਤੀ। ਦੋਵੇਂ ਕ੍ਰਿਕਟਰਾਂ ਨੇ ਖੇਡ ਦੀ ਬਾਰੀਕੀਆਂ ਬਾਰੇ ਵੀ ਗੱਲ ਕੀਤੀ। ਦੋਵੇਂ ਕ੍ਰਿਕਟਰ ਆਗਾਮੀ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਅੱਜ ਰਵਾਨਾ ਹੋ ਰਹੇ ਹਨ।
ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਸਤਕ 'ਸਾਡਾ ਪੰਜਾਬ' ਦਾ ਪੰਜਾਬੀ ਐਡੀਸ਼ਨ ਰਿਲੀਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਸਤਕ 'ਸਾਡਾ ਪੰਜਾਬ' ਦਾ ਪੰਜਾਬੀ ਐਡੀਸ਼ਨ ਰਿਲੀਜ਼

ਪੰਜਾਬ: ਚਾਰ ਨੂੰ ਅਤਿ-ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ

ਪੰਜਾਬ: ਚਾਰ ਨੂੰ ਅਤਿ-ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ

ਬਾਬਾ ਦੀਪਕ ਸ਼ਾਹ ਨੇ ਕਿਹਾ, ਸੂਫ਼ੀ ਸੰਤ ਸਮਾਜ ਹਰਮੀਤ ਸੰਧੂ ਨੂੰ ਜਿਤਾਵੇਗੀ ਭਾਰੀ ਵੋਟਾਂ ਨਾਲ

ਬਾਬਾ ਦੀਪਕ ਸ਼ਾਹ ਨੇ ਕਿਹਾ, ਸੂਫ਼ੀ ਸੰਤ ਸਮਾਜ ਹਰਮੀਤ ਸੰਧੂ ਨੂੰ ਜਿਤਾਵੇਗੀ ਭਾਰੀ ਵੋਟਾਂ ਨਾਲ

ਤਰਨ ਤਾਰਨ ਜ਼ਿਮਨੀ ਚੋਣ: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ 'ਚ RASA UK ਨੇ ਕੀਤਾ 'ਆਪ' ਉਮੀਦਵਾਰ ਦਾ ਸਮਰਥਨ

ਤਰਨ ਤਾਰਨ ਜ਼ਿਮਨੀ ਚੋਣ: ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ 'ਚ RASA UK ਨੇ ਕੀਤਾ 'ਆਪ' ਉਮੀਦਵਾਰ ਦਾ ਸਮਰਥਨ

ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਜੀ ਨੇ ਸੰਭਾਲਿਆ ਮੋਰਚਾ, ਹਰਮੀਤ ਸੰਧੂ ਦੇ ਹੱਹ 'ਚ ਕੀਤਾ ਜ਼ੋਰਦਾਰ ਪ੍ਰਚਾਰ

ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਜੀ ਨੇ ਸੰਭਾਲਿਆ ਮੋਰਚਾ, ਹਰਮੀਤ ਸੰਧੂ ਦੇ ਹੱਹ 'ਚ ਕੀਤਾ ਜ਼ੋਰਦਾਰ ਪ੍ਰਚਾਰ

ਇਟਲੀ ਦੇ ਵਸਨੀਕ ਦੇ ਕਤਲ ਦੇ ਦੋਸ਼ ਵਿੱਚ ਅੰਮ੍ਰਿਤਸਰ ਵਿੱਚ ਦੋ ਗ੍ਰਿਫ਼ਤਾਰ; ਹਥਿਆਰ ਜ਼ਬਤ

ਇਟਲੀ ਦੇ ਵਸਨੀਕ ਦੇ ਕਤਲ ਦੇ ਦੋਸ਼ ਵਿੱਚ ਅੰਮ੍ਰਿਤਸਰ ਵਿੱਚ ਦੋ ਗ੍ਰਿਫ਼ਤਾਰ; ਹਥਿਆਰ ਜ਼ਬਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋ ਰਿਹਾ ਪੰਜਾਬ ਦਾ ਚਹੁੰਪੱਖੀ ਵਿਕਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋ ਰਿਹਾ ਪੰਜਾਬ ਦਾ ਚਹੁੰਪੱਖੀ ਵਿਕਾਸ

'ਆਪ' ਮਹਿਲਾ ਵਿੰਗ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨੇ ਹਰਮੀਤ ਸੰਧੂ ਦੇ ਹੱਕ 'ਚ ਕੀਤਾ ਡੋਰ-ਟੂ-ਡੋਰ ਪ੍ਰਚਾਰ

'ਆਪ' ਮਹਿਲਾ ਵਿੰਗ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨੇ ਹਰਮੀਤ ਸੰਧੂ ਦੇ ਹੱਕ 'ਚ ਕੀਤਾ ਡੋਰ-ਟੂ-ਡੋਰ ਪ੍ਰਚਾਰ

ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ, ਲੋਕ ਜਾਣਦੇ ਹਨ ਕਿ ਉਹ ਇੱਕ ਪੰਜਾਬ ਵਿਰੋਧੀ ਪਾਰਟੀ ਹੈ: 'ਆਪ' ਆਗੂ

ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ, ਲੋਕ ਜਾਣਦੇ ਹਨ ਕਿ ਉਹ ਇੱਕ ਪੰਜਾਬ ਵਿਰੋਧੀ ਪਾਰਟੀ ਹੈ: 'ਆਪ' ਆਗੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਐਨ.ਐਸ.ਐਸ ਯੂਨਿਟ ਵੱਲੋਂ ਸੱਤ ਦਿਨਾਂ ਦਾ ਵਿਸ਼ੇਸ਼ ਕੈਂਪ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਐਨ.ਐਸ.ਐਸ ਯੂਨਿਟ ਵੱਲੋਂ ਸੱਤ ਦਿਨਾਂ ਦਾ ਵਿਸ਼ੇਸ਼ ਕੈਂਪ