Wednesday, May 14, 2025  

ਪੰਜਾਬ

ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ, ਪਸ਼ੂਆਂ ਨੂੰ ਸੱਪ ਦੇ ਕੱਟਣ `ਤੇ ਲਗਾਇਆ ਜਾਵੇਗਾ ਮੁਫਤ ਟੀਕਾ: ਡਾ. ਰਵਿੰਦਰ ਸਿੰਘ

February 18, 2025

ਸ੍ਰੀ ਫ਼ਤਹਿਗੜ੍ਹ ਸਾਹਿਬ/18 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪਸ਼ੂਆਂ ਨੂੰ ਸੱਪ ਦੇ ਕੱਟਣ ਤੇ ਜਹਿਰ ਰੋਕੂ ਟੀਕੇ ਮੁਫਤ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਰਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪਾਲਤੂ ਪਸ਼ੂਆਂ ਜਿਵੇਂ ਕਿ ਬਿੱਲੀਆਂ, ਕੁੱਤੇ ਅਤੇ ਮੱਝਾਂ ਗਾਵਾਂ ਨੂੰ ਸੱਪ ਦੇ ਜਹਿਰ ਤੋਂ ਬਚਾਉਣ ਵਾਸਤੇ ਜ਼ਿਲ੍ਹੇ ਦੇ ਪਸ਼ੂ ਹਸਪਤਾਲ ਮਹੱਦੀਆਂ ਤੇ ਸਾਰੇ ਤਹਿਸੀਲ ਪੱਧਰ ਤੇ ਹਸਪਤਾਲਾਂ ਅੰਦਰ ਇਹ ਟੀਕਾ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਰਕਾਰ ਵੱਲੋਂ ਭੱਠਿਆਂ ਤੇ ਰੱਖੇ ਹੋਏ ਘੋੜਿਆਂ, ਖੱਚਰਾਂ ਤੇ ਗਧਿਆਂ ਨੂੰ ਟੈਟਨਸ ਦੀ ਬਿਮਾਰੀ ਤੋਂ ਬਚਾਅ ਲਈ ਵੀ ਮੁਫਤ ਟੀਕੇ ਲਗਾਏ ਜਾਣਗੇ।ਡਾ: ਰਵਿੰਦਰ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਗਊਆਂ ਨੂੰ ਲੰਪੀ ਸਕਿੱਨ ਬਿਮਾਰੀ ਤੋਂ ਬਚਾਉਣ ਵਾਸਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਆਉਣ ਵਾਲੇ 20 ਦਿਨਾਂ ਅੰਦਰ ਜ਼ਿਲ੍ਹੇ ਦੇ ਲਗਭਗ 68,000 ਗੋਕਿਆਂ ਦਾ ਮੁਫਤ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ਦੇ ਸਾਰੇ ਸ਼ਹਿਰਾਂ ਤੇ ਪਿੰਡਾਂ ਵਿੱਚ ਘਰ ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿਚਲੇ ਸਾਰੇ ਗਊਵੰਸ਼ ਦਾ ਟੀਕਾਕਰਨ ਵੀ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ

ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ  

ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ