Wednesday, May 14, 2025  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਬਸੰਤ ਕੀਰਤਨ ਦਰਬਾਰ

February 19, 2025

ਸ੍ਰੀ ਫ਼ਤਹਿਗੜ੍ਹ ਸਾਹਿਬ/19 ਫ਼ਰਵਰੀ:

(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ ਬਸੰਤ ਕੀਰਤਨ ਦਰਬਾਰ ਸਜਾਇਆ ਗਿਆ। ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਵੱਖ–ਵੱਖ ਵਿਭਾਗਾਂ ਦੇ ਟੀਚਿੰਗ ਤੇ ਨਾਨ– ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਕੀਰਤਨ ਦਰਬਾਰ ਵਿੱਚ ਹਾਜਰੀ ਭਰੀ। ਵਾਈਸ–ਚਾਂਸਲਰ, ਪ੍ਰੋ. ਪਰਿਤ ਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਅੰਦਰ ਨਵੇਂ ਇਵਨ ਸਮੈਸਟਰ ਦੀ ਸ਼ੁਰੂਆਤ ਬਸੰਤ ਕੀਰਤਨ ਦਰਬਾਰ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕੀਰਤਨ ਦਰਬਾਰ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨੂੰ ਬਸੰਤ ਰਾਗ ਅਨੁਸਾਰ ਗਾਇਨ ਕੀਤਾ ਜਾਂਦਾ ਹੈ। ਇਸ ਮੌਕੇ ਸੰਬੋਧਤ ਹੁੰਦਿਆਂ ਡੀਨ ਅਕਾਦਮਿਕ ਮਾਮਲੇ, ਪ੍ਰੋ ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਗੁਰਮਤਿ ਅੰਦਰ ਸੰਗੀਤ ਦਾ ਬਹੁਤ ਵੱਡਾ ਮਹੱਤਵ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮੇਂ ਤੋਂ ਕੀਰਤਨ ਦਰਬਾਰ ਦੀ ਪਰੰਪਰਾ ਚੱਲੀ ਆਉਂਦੀ ਹੈ। ਮਾਘੀ ਤੋਂ ਸ਼ੁਰੂ ਹੋ ਕੇ ਹੋਲੇ–ਮਹੱਲੇ ਤੱਕ ਜਿੱਥੇ ਬਸੰਤ ਕੀਰਤਨ ਦਰਬਾਰ ਕਰਵਾਏ ਜਾਂਦੇ ਹਨ ਉੱਥੇ ਹਰੇਕ ਕੀਰਤਨ ਚੌਂਕੀ ਵਿੱਚ ਇੱਕ ਸ਼ਬਦ ਬਸੰਤ ਰਾਗ ਦਾ ਲਾਜ਼ਮੀ ਤੌਰ ਤੇ ਗਾਇਨ ਕੀਤਾ ਜਾਂਦਾ ਹੈ ਅਤੇ ਸ਼ਬਦ ਚੌਂਕੀ ਦੀ ਸੰਪੂਰਨਤਾ ਬਸੰਤ ਕੀ ਵਾਰ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗੁਰਮਤਿ ਅੰਦਰ ਸ਼ੁੱਧ ਅਤੇ ਮਿਸ਼ਰਤ ਬਸੰਤ ਰਾਗ ਦੇ ਦੋ ਰੂਪਾਂ ਦਾ ਗਾਇਨ ਪ੍ਰਵਾਨ ਹੈ। ਅੱਜ ਦੇ ਬਸੰਤ ਕੀਰਤਨ ਦਰਬਾਰ ਵਿੱਚ ਸੰਗੀਤ ਵਿਭਾਗ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਸ਼ਬਦ ਚੌਂਕੀ ਵਿੱਚ ਹਾਜ਼ਰੀ ਭਰੀ। ਸੰਗੀਤ ਵਿਭਾਗ ਦੇ ਮੁਖੀ ਹਰਪ੍ਰੀਤ ਸਿੰਘ ਨੇ ਰਾਗ ਬਸੰਤ ਹਿੰਡੋਲ ਵਿਚ ਸ਼ਬਦ ਗਾਇਨ ਕੀਤਾ ਜਿਨਾਂ ਨਾਲ ਸਹਾਇਕ ਪ੍ਰੋਫੈਸਰ ਸ਼ਿਵਾਨੀ ਨੇ ਸੰਗਤ ਕੀਤੀ। ਡਾ. ਸਵਰਲੀਨ ਕੌਰ, ਰਵਿੰਦਰ ਕੌਰ ਅਤੇ ਸ਼ਬਨਮ ਨੇ ਰਾਗ ਬਸੰਤ ਵਿਚ ਸ਼ਬਦ ਗਾਇਨ ਕਰਕੇ ਹਾਜਰੀ ਭਰੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਬਸੰਤੀ ਫੁੱਲਾਂ ਨਾਲ ਸਜਾਇਆ ਗਿਆ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ/ਇੰਚਾਰਜ, ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ ਹੋਏ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ

ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ  

ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ