Thursday, August 14, 2025  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਸ਼ੇਸ਼ ਵਰਕਸ਼ਾਪ

February 19, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/19 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਵਿਚ ਵਿੱਤੀ ਸਾਖਰਤਾ ਅਤੇ ਗਿਆਨ ਵਧਾਉਣ ਲਈ ਐਨ.ਸੀ.ਐਫ.ਈ. (ਨੈਸ਼ਨਲ ਸੈਂਟਰ ਫਾਰ ਫਾਈਨੈਂਸ਼ੀਅਲ ਐਜੂਕੇਸ਼ਨ) ਮੁੰਬਈ ਦੇ ਸਹਿਯੋਗ ਨਾਲ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਨੈਸ਼ਨਲ ਸੈਂਟਰ ਫ਼ਾਰ ਫ਼ਾਈਨੈਂਸ਼ਿਅਲ ਐਜੂਕੇਸ਼ਨ ਦੇ ਉੱਘੇ ਟ੍ਰੇਨਰ ਕੁਲਦੀਪ ਗਾਂਧੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਨਲਾਈਨ ਭੁਗਤਾਨ ਪਲੇਟਫਾਰਮਾਂ ਦੀ ਵਰਤੋਂ ਕਰਦੇ ਸਮੇਂ ਵਿੱਤੀ ਧੋਖਾਧੜੀ, ਕ੍ਰੈਡਿਟ ਕਾਰਡਾਂ ਦੀ ਸਹੀ ਵਰਤੋਂ, ਨਿਵੇਸ਼ ਦੇ ਵੱਖ-ਵੱਖ ਮੌਕਿਆਂ ਆਦਿ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਇੰਟਰੈਕਟਿਵ ਸੈਸ਼ਨ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਅਤੇ ਸਰਬਪੱਖੀ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ। ਕਮਰਸ ਵਿਭਾਗ ਦੇ ਡਾ. ਹਰਜੀਤ ਕੌਰ ਨੇ ਅਜੋਕੇ ਸਮੇਂ ਅੰਦਰ ਅਜਿਹੇ ਜਾਗਰੂਕਤਾ ਕੈਂਪਾਂ ਅਤੇ ਵਰਕਸ਼ਾਪਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਮੌਕੇ ਕਮਰਸ ਵਿਭਾਗ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਈ ਗਈ ਹਰਿਆਲੀ ਤੀਜ

ਧੀਆਂ ਅਤੇ ਪੁੱਤਰਾਂ ਚ ਵਿਤਕਰਾ ਨਹੀਂ ਹੋਣਾ ਚਾਹੀਦਾ : ਕਰਮਜੀਤ ਅਨਮੋਲ

ਵੱਖ-ਵੱਖ ਚੁੱਲ੍ਹਿਆਂ ਨੂੰ ਸਮੇਟਣ ਦਾ ਹੁਕਮਨਾਮਾ ਕਰਨ ਵਾਲਿਆਂ ਵੱਲੋ, ਖੁਦ ਹੀ ਨਵਾ ਚੁੱਲ੍ਹਾ ਬਣਾਉਣਾ ਹੁਕਮਨਾਮੇ ਦੀ ਤੌਹੀਨ ਕਰਨ ਦੇ ਤੁੱਲ : ਟਿਵਾਣਾ