Friday, November 07, 2025  

ਹਰਿਆਣਾ

ਹਰਿਆਣਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਲਗਾਤਾਰ ਕਸ ਰਹੀ ਸ਼ਿਕੰਜਾ

February 19, 2025

ਚੰਡੀਗੜ੍ਹ,19 ਫਰਵਰੀ-

ਹਰਿਆਣਾ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਲਗਾਤਾਰ ਪ੍ਰਸ਼ਾਸਣ ਕੜੀ ਕਾਰਵਾਈ ਕਰ ਰਿਹਾ ਹੈ। ਅਰਾਵਲੀ ਖੇਤਰ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ 'ਤੇ ਰੋਕ ਲਗਾਉਣ ਲਈ ਮਾਈਨਿੰਗ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਣ ਦੀ ਮਦਦ ਨਾਲ ਸੰਭਾਵਿਤ ਖੇਤਰਾਂ ਵਿੱਚ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ। ਹੈਡਕੁਆਟਰ ਦੇ ਡਾਇਰੈਕਟਰ ਵੱਲੋਂ ਜਾਰੀ ਆਦੇਸ਼ਾਂ ਦੀ ਅਨੁਪਾਲਨਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਣ ਨੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸ਼ਿਕੰਜਾ ਕਸਦੇ ਹੋਏ ਜੁਰਮਾਨਾ ਵੀ ਲਗਾਇਆ ਗਿਆ ਹੈ।

ਮਾਈਨਿੰਗ ਅਤੇ ਭੂ-ਵਿਭਾਗ ਦੇ ਬੁਲਾਰੇ ਨੇ ਇਸ ਸਬੰਧ ਵਿੱਚ ਵਿਸਥਾਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਚਾਨਕ ਨਿਰੀਖਣ ਦੇ ਦੌਰਾਨ ਜ਼ਿਲ੍ਹੇ ਦੇ ਪਿੰਡ ਮੌਸਮਪੁਰ ਅਤੇ ਬਿਹਾਰੀਪੁਰ ਦੀ ਪੰਚਾਇਤੀ ਅਤੇ ਨਿਜੀ ਜਮੀਨ ਨਾਲ ਮਿੱਟੀ/ਬਜਰੀ ਦੀ ਗੈਰ-ਕਾਨੂੰਨੀ ਮਾਈਨਿੰਗ ਕਰਵਾਉਣ ਵਾਲੇ ਜਮੀਨ ਮਾਲਿਕਾਂ ਅਤੇ ਵਾਹਨ ਮਾਲਿਕਾਂ ਦੇ ਖ਼ਿਲਾਫ਼ 17.02.2025 ਨੂੰ ਦੋ ਵੱਖ-ਵੱਖ ਮੁਕਦਮੇ ਦਰਜ ਕੀਤੇ ਗਏ । ਇਸ ਤੋਂ ਇਲਾਵਾ 09.02.2025 ਨੂੰ ਪਿੰਡ ਸੋਹਲਾ ਦੀ ਸੀਮਾ ਤੋਂ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮੁਕਦਮਾ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਕੱਲ੍ਹ 18.02.2025 ਨੂੰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਤੋਂ 1,49,826 ਰੁਪਏ ਦੀ ਵਸੂਲੀ ਕੀਤੀ ਗਈ ਹੈ। ਇਸ ਦੇ ਇਲਾਵਾ 14.02.2025 ਨੂੰ ਫੜੇ ਗਏ ਟ੍ਰਕ ਮਾਲਿਕਾਂ ਤੋਂ ਵੀ 3,20,500 ਰੁਪਏ ਜੁਰਮਾਨੇ ਦੀ ਰਕਮ ਸਰਕਾਰੀ ਖਾਤੇ ਵਿੱਚ ਜਮਾ ਕਰਵਾਈ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਰੋਕ ਤੇ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਈ ਨਹੀਂ ਬਰਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਣ ਨੇ ਸਥਾਨਕ ਲੋਕਾਂ ਤੋਂ ਵੀ ਅਪੀਲ ਕੀਤੀ ਹੈ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਨਾ ਕਰਨ ਅਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਣ ਨੂੰ ਦੇਣ ਤਾਂ ਜੋ ਐਨਜੀਟੀ ਦੇ ਆਦੇਸ਼ਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਿਆਣਾ ਸਰਕਾਰ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ 'ਜਲ ਸੁਰੱਖਿਅਤ' ਪ੍ਰੋਗਰਾਮ ਸ਼ੁਰੂ ਕਰੇਗੀ

ਹਰਿਆਣਾ ਸਰਕਾਰ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ 'ਜਲ ਸੁਰੱਖਿਅਤ' ਪ੍ਰੋਗਰਾਮ ਸ਼ੁਰੂ ਕਰੇਗੀ

ਹਰਿਆਣਾ ਅਧਿਕਾਰ ਪੈਨਲ ਨੇ ਸੀਵਰ ਦੀ ਹੱਥੀਂ ਸਫਾਈ ਦੌਰਾਨ ਦੋ ਲੋਕਾਂ ਦੀ ਮੌਤ 'ਤੇ ਰਿਪੋਰਟ ਮੰਗੀ ਹੈ

ਹਰਿਆਣਾ ਅਧਿਕਾਰ ਪੈਨਲ ਨੇ ਸੀਵਰ ਦੀ ਹੱਥੀਂ ਸਫਾਈ ਦੌਰਾਨ ਦੋ ਲੋਕਾਂ ਦੀ ਮੌਤ 'ਤੇ ਰਿਪੋਰਟ ਮੰਗੀ ਹੈ

ਹਰਿਆਣਾ ਨੇ 11 ਸਾਲਾਂ ਵਿੱਚ 300,000 ਨੌਕਰੀਆਂ ਦਿੱਤੀਆਂ: ਸੀਐਮ ਸੈਣੀ

ਹਰਿਆਣਾ ਨੇ 11 ਸਾਲਾਂ ਵਿੱਚ 300,000 ਨੌਕਰੀਆਂ ਦਿੱਤੀਆਂ: ਸੀਐਮ ਸੈਣੀ

ਗੋਪਾਸ਼ਟਮੀ 'ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਗਊ ਦੀ ਸੇਵਾ ਕਰਨਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ।

ਗੋਪਾਸ਼ਟਮੀ 'ਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਗਊ ਦੀ ਸੇਵਾ ਕਰਨਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ।

ਹਰਿਆਣਾ ਸਰਕਾਰ ਰਾਜ ਦੀ ਆਰਥਿਕਤਾ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਸੁਧਾਰਾਂ ਰਾਹੀਂ ਪਰਿਵਰਤਨ ਦੀ ਅਗਵਾਈ ਕਰ ਰਹੀ ਹੈ

ਹਰਿਆਣਾ ਸਰਕਾਰ ਰਾਜ ਦੀ ਆਰਥਿਕਤਾ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਸੁਧਾਰਾਂ ਰਾਹੀਂ ਪਰਿਵਰਤਨ ਦੀ ਅਗਵਾਈ ਕਰ ਰਹੀ ਹੈ

ਹਰਿਆਣਾ ਦੇ 50 ਨੌਜਵਾਨਾਂ ਨੂੰ ਅਮਰੀਕਾ ਤੋਂ ਬੇੜੀਆਂ ਵਿੱਚ ਜਕੜ ਕੇ ਭੇਜਣ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਦੇਸ਼ ਨਿਕਾਲੇ ਨੂੰ ਮਨੁੱਖੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ।

ਹਰਿਆਣਾ ਦੇ 50 ਨੌਜਵਾਨਾਂ ਨੂੰ ਅਮਰੀਕਾ ਤੋਂ ਬੇੜੀਆਂ ਵਿੱਚ ਜਕੜ ਕੇ ਭੇਜਣ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਦੇਸ਼ ਨਿਕਾਲੇ ਨੂੰ ਮਨੁੱਖੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ।

ਹਰਿਆਣਾ ਦੀ ਪਵਿੱਤਰ ਧਰਤੀ ਅਧਿਆਤਮਿਕ ਪਲ ਦੀ ਗਵਾਹ ਹੈ, ਮੁੱਖ ਮੰਤਰੀ ਸੈਣੀ ਨੇ ਪਵਿੱਤਰ ਜੋੜਾ ਸਾਹਿਬ ਪ੍ਰਾਪਤ ਕਰਨ 'ਤੇ ਕਿਹਾ

ਹਰਿਆਣਾ ਦੀ ਪਵਿੱਤਰ ਧਰਤੀ ਅਧਿਆਤਮਿਕ ਪਲ ਦੀ ਗਵਾਹ ਹੈ, ਮੁੱਖ ਮੰਤਰੀ ਸੈਣੀ ਨੇ ਪਵਿੱਤਰ ਜੋੜਾ ਸਾਹਿਬ ਪ੍ਰਾਪਤ ਕਰਨ 'ਤੇ ਕਿਹਾ

ਹਰਿਆਣਾ ਇਲੈਕਟ੍ਰਾਨਿਕਸ ਨਿਰਮਾਣ ਹੱਬ ਬਣਨ ਲਈ ਕਦਮ ਚੁੱਕ ਰਿਹਾ ਹੈ: ਮੁੱਖ ਸਕੱਤਰ

ਹਰਿਆਣਾ ਇਲੈਕਟ੍ਰਾਨਿਕਸ ਨਿਰਮਾਣ ਹੱਬ ਬਣਨ ਲਈ ਕਦਮ ਚੁੱਕ ਰਿਹਾ ਹੈ: ਮੁੱਖ ਸਕੱਤਰ

ਹਰਿਆਣਾ ਵਿੱਚ 48.44 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ

ਹਰਿਆਣਾ ਵਿੱਚ 48.44 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ

ਬਹਾਦਰਾਂ ਨੂੰ ਯਾਦ ਕਰਦੇ ਹੋਏ, ਹਰਿਆਣਾ ਦੇ ਡੀਜੀਪੀ ਨੇ 191 ਸ਼ਹੀਦਾਂ ਦੇ ਸਰਵਉੱਚ ਬਲੀਦਾਨਾਂ ਨੂੰ ਸ਼ਰਧਾਂਜਲੀ ਦਿੱਤੀ

ਬਹਾਦਰਾਂ ਨੂੰ ਯਾਦ ਕਰਦੇ ਹੋਏ, ਹਰਿਆਣਾ ਦੇ ਡੀਜੀਪੀ ਨੇ 191 ਸ਼ਹੀਦਾਂ ਦੇ ਸਰਵਉੱਚ ਬਲੀਦਾਨਾਂ ਨੂੰ ਸ਼ਰਧਾਂਜਲੀ ਦਿੱਤੀ