Monday, August 18, 2025  

ਪੰਜਾਬ

ਅਮਰ ਸਹੀਦ ਬਾਬਾ ਮੋਤੀ ਰਾਮ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ 

February 21, 2025

ਸ੍ਰੀ ਫਤਿਹਗੜ੍ਹ ਸਾਹਿਬ /21 ਫਰਵਰੀ : 
(ਰਵਿੰਦਰ ਸਿੰਘ ਢੀਂਡਸਾ)
 
ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅੱਜ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਬਕ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਢਾਡੀ ਮਹਿੰਦਰ ਸਿੰਘ ਜੋਸੀਲਾ, ਕੀਰਤਨੀ ਜੱਥਾ ਅਵਤਾਰ ਸਿੰਘ ਆਲਮਗੀਰ ਵਾਲਿਆ ਅਤੇ ਭਾਈ ਹਰਵਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨੇ ਸੰਗਤਾਂ ਨੂੰ ਬਾਣੀ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸੇਵਾ ਸਿਮਰਨ ਤੇ ਮਹਾਨ ਕੁਰਬਾਨੀ ਨਾਲ ਜੋੜਿਆ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਕੀਤਾ ਗਿਆ ਤੇ ਅੰਮ੍ਰਿਤ ਅਭਿਲਾਖੀਆਂ ਨੂੰ ਸਾਰੇ ਕਕਾਰ ਗੁਰੂਦੁਆਰਾ ਸਾਹਿਬ ਵੱਲੋਂ ਭੇਂਟ ਕੀਤੇ ਗਏ।ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐਸ.ਐਸ. ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਪਰਿਵਾਰ ਸਮੇਤ ਹੋਈ ਲਾਸਾਨੀ ਸਹਾਦਤ ਸਿੱਖ ਸਮਾਜ ਲਈ ਪ੍ਰੇਰਨਾ ਸਰੋਤ ਹੈ ਜਿਨ੍ਹਾਂ ਨੇ ਮੁਗਲ ਹਕੂਮਤ ਦੀ ਪ੍ਰਵਾਹ ਨਾ ਕਰਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੋ ਸਾਹਿਬਜਾਦਿਆ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਨੂੰ ਕੜਾਕੇ ਦੀ ਠੰਡ ਦੌਰਾਨ ਠੰਡੇ ਬੁਰਜ ਵਿੱਚ ਗਰਮ ਦੁੱਧ ਦੀ ਸੇਵਾ ਕੀਤੀ ਸੀ ਅਤੇ ਸੂਬਾ ਸਰਹਿੰਦ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਪਰਿਵਾਰ ਸਮੇਤ ਕੋਹਲੂ ਵਿਚ ਪਿੜਵਾ ਕੇ ਸ਼ਹੀਦ ਕਰ ਦਿੱਤਾ ਸੀ। ਇਸ ਮੌਕੇ ਸੀਨੀਅਰ ਮੀਤ ਚੇਅਰਮੈਨ ਸੁਖਦੇਵ ਰਾਜ, ਸੈਕਟਰੀ ਗੁਰਮੀਤ ਸਿੰਘ ਮੋਰਿਡਾ, ਬਲਦੇਵ ਸਿੰਘ ਦੁਸਾਂਝ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਹਾਜਰੀ ਲਵਾਈ। ਇਸ ਮੌਕੇ ਰਾਜ ਕੁਮਾਰ ਪਾਤੜਾਂ, ਮੈਨੇਜਰ ਨਵਜੋਤ ਸਿੰਘ, ਸੁਖਵੀਰ ਸਿੰਘ ਸ਼ਾਲੀਮਾਰ, ਰਣਜੀਤ ਸਿੰਘ ਜਲੰਧਰ, ਬੀਰਦਵਿੰਦਰ ਸਿੰਘ, ਜੋਗਿੰਦਰਪਾਲ ਸਿੰਘ, ਸੁੱਚਾ ਸਿੰਘ, ਬੀਬੀ ਬਲਜਿੰਦਰ ਕੌਰ, ਜਗਜੀਤ ਸਿੰਘ, ਬਲਦੇਵ ਸਿੰਘ ਲੁਹਾਰਾ, ਪਰਮਜੀਤ ਸਿੰਘ ਜਲੰਧਰ,ਰਾਮ ਸਿੰਘ ਨੰਡਿਆਲੀ,ਦਰਸ਼ਨ ਸਿੰਘ ਕਾਂਦੀਆਂ ਆਦਿ ਵੀ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ