Thursday, August 14, 2025  

ਪੰਜਾਬ

ਮਾਤਾ ਗੁਜਰੀ ਕਾਲਜ ਦੀ ਮੈਂਟਲ ਹੈਲਥ ਕਮੇਟੀ ਅਤੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਵਿਸ਼ੇਸ਼ ਵਰਕਸ਼ਾਪ

February 25, 2025

ਸ੍ਰੀ ਫਤਹਿਗੜ੍ਹ ਸਾਹਿਬ/ 25 ਫ਼ਰਵਰੀ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਦੀ ਮੈਂਟਲ ਹੈਲਥ ਕਮੇਟੀ ਅਤੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋ ਸਾਂਝੇ ਤੌਰ ਤੇ 'ਰਿਲੈਕਸੇਸ਼ਨ ਟੈਕਨੀਕਸ ਫ਼ਾਰ ਇਫੈਕਟਿਵ ਸਟ੍ਰੈੱਸ ਮੈਨੇਜਮੈਂਟ' ਵਿਸ਼ੇ 'ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕੁੱਲ 85 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦਾ ਸਰਵ-ਪੱਖੀ ਵਿਕਾਸ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਮਨੋਵਿਗਿਆਨ ਵਿਭਾਗ ਦੇ ਪ੍ਰੋ. ਕਿਰਨਜੋਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸੈਸ਼ਨ ਦੀ ਅਗਵਾਈ ਕੀਤੀ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਡਾਇਫ੍ਰੈਗਮੈਟਿਕ ਡੀਪ ਬ੍ਰੀਥਿੰਗ ਅਤੇ ਪ੍ਰੋਗ੍ਰੈਸਿਵ ਮਸਲ ਰਿਲੈਕਸੇਸ਼ਨ ਸਮੇਤ ਕਈ ਆਰਾਮਦਾਇਕ ਤਕਨੀਕਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਕਨੀਕਾਂ ਦਾ ਨਿਯਮਿਤ ਅਭਿਆਸ ਬਲੱਡ ਪ੍ਰੈਸ਼ਰ, ਗੁੱਸੇ ਅਤੇ ਨਿਰਾਸ਼ਾ ਨੂੰ ਘਟਾਉਣ ਵਿੱਚ ਵੀ ਯੋਗਦਾਨ ਪਾ ਸਕਦਾ ਹੈ।ਮੈਂਟਲ ਹੈਲਥ ਕਮੇਟੀ ਦੇ ਕਨਵੀਨਰ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਇਨ੍ਹਾਂ ਰਿਲੈਕਸੇਸ਼ਨ ਤਕਨੀਕਾਂ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਸ਼ਾਮਲ ਕਰਕੇ ਵਿਦਿਆਰਥੀ ਪ੍ਰਭਾਵਸ਼ਾਲੀ ਢੰਗ ਨਾਲ ਤਣਾਅ ਨਾਲ ਮੁਕਾਬਲਾ ਕਰ ਸਕਦੇ ਹਨ, ਆਪਣੀ ਇਕਾਗਰਤਾ ਨੂੰ ਵਧਾ ਸਕਦੇ ਹਨ ਅਤੇ ਸਮੁੱਚੀ ਮਾਨਸਿਕ ਸਿਹਤ ਵਿੱਚ ਸੁਧਾਰ ਲਿਆ ਸਕਦੇ ਹਨ। ਇਸ ਮੌਕੇ ਮੈਨੇਜਮੈਂਟ ਸਟੱਡੀਜ਼ ਵਿਭਾਗ ਤੋਂ ਡਾ. ਸ਼ਿਵਾਨੀ ਬੈਕਟਰ, ਪ੍ਰੋ. ਰਤਨੇਸ਼ਪਾਲ ਸਿੰਘ, ਪ੍ਰੋ. ਫਤਿਹਮਾਨ ਕੌਰ ਅਤੇ ਮਨੋਵਿਗਿਆਨ ਵਿਭਾਗ ਤੋਂ ਪ੍ਰੋ. ਗ੍ਰੇਸੀ ਭਤੇਜਾ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਰੈਗਿੰਗ ਵਿਰੋਧੀ ਸਮੂਹਿਕ ਸਹੁੰ-ਚੁੱਕ ਸਮਾਗਮ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਫਲ ਵਿਗਿਆਨੀ ਡਾ. ਦੇਸ਼ ਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਬਾਗਬਾਨੀ ਫਸਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਅੰਗ ਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਬੀ.ਬੀ.ਐਸ.ਬੀ.ਈ.ਸੀ. ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ; ਪੰਜ ਕਾਰਕੁਨ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਈ ਗਈ ਹਰਿਆਲੀ ਤੀਜ

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਈ ਗਈ ਹਰਿਆਲੀ ਤੀਜ

ਧੀਆਂ ਅਤੇ ਪੁੱਤਰਾਂ ਚ ਵਿਤਕਰਾ ਨਹੀਂ ਹੋਣਾ ਚਾਹੀਦਾ : ਕਰਮਜੀਤ ਅਨਮੋਲ

ਵੱਖ-ਵੱਖ ਚੁੱਲ੍ਹਿਆਂ ਨੂੰ ਸਮੇਟਣ ਦਾ ਹੁਕਮਨਾਮਾ ਕਰਨ ਵਾਲਿਆਂ ਵੱਲੋ, ਖੁਦ ਹੀ ਨਵਾ ਚੁੱਲ੍ਹਾ ਬਣਾਉਣਾ ਹੁਕਮਨਾਮੇ ਦੀ ਤੌਹੀਨ ਕਰਨ ਦੇ ਤੁੱਲ : ਟਿਵਾਣਾ

ਵੱਖ-ਵੱਖ ਚੁੱਲ੍ਹਿਆਂ ਨੂੰ ਸਮੇਟਣ ਦਾ ਹੁਕਮਨਾਮਾ ਕਰਨ ਵਾਲਿਆਂ ਵੱਲੋ, ਖੁਦ ਹੀ ਨਵਾ ਚੁੱਲ੍ਹਾ ਬਣਾਉਣਾ ਹੁਕਮਨਾਮੇ ਦੀ ਤੌਹੀਨ ਕਰਨ ਦੇ ਤੁੱਲ : ਟਿਵਾਣਾ