Tuesday, May 13, 2025  

ਪੰਜਾਬ

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

February 25, 2025

ਚੰਡੀਗੜ੍ਹ, 25 ਫਰਵਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ ਰੱਦ ਕਰ ਦਿੱਤਾ ਹੈ।

ਇਸ ਖਰੜੇ ਨੂੰ ਰੱਦ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਮਤੇ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਖਰੜੇ ਦਾ ਕੇਂਦਰ ਸਰਕਾਰ ਨੂੰ ਲਿਖਤੀ ਜਵਾਬ ਭੇਜ ਕੇ ਸਖ਼ਤ ਵਿਰੋਧ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਸੂਬਾ ਸਰਕਾਰ ਨੇ ਬਿਲਕੁਲ ਰੱਦ ਕਰ ਦਿੱਤਾ ਹੈ ਕਿਉਂਕਿ ਇਹ ਪੂਰੀ ਤਰ੍ਹਾਂ ਸੂਬੇ ਦੇ ਹਿੱਤਾਂ ਦੇ ਖਿਲਾਫ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਬਹੁਤ ਦਮਗਜ਼ੇ ਮਾਰਦੇ ਹਨ ਪਰ ਦਿਲੋਂ ਉਹ ਅਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਦੁਸ਼ਮਣੀ ਵਾਲਾ ਵਤੀਰਾ ਅਪਣਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਸੋਚ ਕਰਕੇ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਨਹੀਂ ਕੀਤਾ ਗਿਆ, ਜਿਨ੍ਹਾਂ ਨੇ ਕਿਸਾਨਾਂ ਨਾਲ ਇਸ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵੱਡੇ ਅੰਦੋਲਨ ਦੀ ਅਗਵਾਈ ਕੀਤੀ ਸੀ ਜਿਸ ਤੋਂ ਬਾਅਦ ਮਜਬੂਰ ਹੋ ਕੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਰੁੱਧ ਨਫ਼ਰਤ ਇਸ ਕਰਕੇ ਪਾਲੀ ਜਾ ਰਹੀ ਹੈ ਕਿਉਂਕਿ ਕੇਂਦਰ ਨੂੰ ਇਹ ਤਿੰਨ ਕਾਨੂੰਨ ਵਾਪਸ ਲੈਣੇ ਪਏ ਜੋ ਕਿ ਪਿਛਲੇ 10 ਸਾਲਾਂ ਤੋਂ ਵੱਧ ਸਮੇਂ ਦੇ ਮੋਦੀ ਸ਼ਾਸਨ ਨੂੰ ਪਹਿਲੀ ਵਾਰ ਆਪਣੇ ਫੈਸਲੇ ਤੋਂ ਪਿੱਛੇ ਮੁੜਨਾ ਪਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੇ ਅਨੁਸਾਰ ਖੇਤੀਬਾੜੀ ਮੰਡੀਕਰਨ ਸੂਬੇ ਦਾ ਵਿਸ਼ਾ ਹੈ ਅਤੇ ਉਸ ਸਮੇਂ ਦੇ ਸੰਵਿਧਾਨ ਨਿਰਮਾਤਾਵਾਂ ਵੱਲੋਂ ਇਹ ਮਹਿਸੂਸ ਕੀਤਾ ਗਿਆ ਸੀ ਕਿ ਖੇਤੀਬਾੜੀ ਗਤੀਵਿਧੀਆਂ ਵੱਖ-ਵੱਖ ਖੇਤਰਾਂ ਦੀਆਂ ਭੂਗੋਲਿਕ ਸਥਿਤੀਆਂ ਉਪਰ ਨਿਰਭਰ ਕਰਦੀਆਂ ਹਨ ਅਤੇ ਹਰ ਸੂਬੇ ਦੀ ਸਥਿਤੀ ਵੱਖਰੀ ਹੁੰਦੀ ਹੈ ਕਿਉਂ ਜੋ ਸੂਬੇ ਆਪਣੇ ਫਸਲੀ ਚੱਕਰ, ਮੰਡੀਕਰਨ ਢਾਂਚੇ ਦੀ ਸਥਿਤੀ ਅਤੇ ਸਥਾਨਕ ਜ਼ਰੂਰਤਾਂ ਨੂੰ ਸਮਝਣ ਦੀ ਬਿਹਤਰ ਸਥਿਤੀ ਵਿੱਚ ਹੁੰਦੇ ਹਨ। ਇਸ ਨਾਲ ਇਹ ਸੁਨਿਸ਼ਚਤ ਹੁੰਦਾ ਹੈ ਕਿ ਖੇਤੀਬਾੜੀ ਨਾਲ ਸਬੰਧਤ ਨੀਤੀਆਂ ਸੂਬੇ ਦੀਆਂ ਜ਼ਰੂਰਤਾਂ, ਹਾਲਤਾਂ, ਚੁਣੌਤੀਆਂ ਦੇ ਅਧਾਰ ਉਤੇ ਬਣਾਈਆਂ ਜਾ ਸਕਣ। ਇਸ ਨੀਤੀ ਰਾਹੀਂ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਉਪਰ ਕਾਬਜ਼ ਹੋਣ ਦਾ ਯਤਨ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਕਿਸਾਨਾਂ ਲਈ ਕਣਕ ਅਤੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਅਹਿਮ ਮੁੱਦਾ ਹੈ, ਜਿਸ ਬਾਰੇ ਖਰੜਾ ਨੀਤੀ ਵਿੱਚ ਕੋਈ ਜ਼ਿਕਰ ਨਹੀਂ ਹੈ। ਸਾਲ 2020 ਦੇ ਕਿਸਾਨੀ ਸੰਘਰਸ਼ ਸਮੇਂ ਵੀ ਕਿਸਾਨਾਂ ਦਾ ਮੁੱਖ ਖਦਸ਼ਾ ਇਹੋ ਸੀ ਕਿ ਭਾਰਤ ਸਰਕਾਰ ਦਾ ਮੁੱਖ ਉਦੇਸ਼ ਐਮ.ਐਸ.ਪੀ. ਨੂੰ ਖਤਮ ਕਰਨ ਦਾ ਹੈ। ਨੀਤੀ ਦੇ ਇਸ ਖਰੜੇ ਵਿੱਚ ਐਮ.ਐਸ.ਪੀ. ਦਾ ਕਿਸੇ ਵੀ ਥਾਂ ਉਤੇ ਜ਼ਿਕਰ ਨਾ ਹੋਣ ਕਰਕੇ ਕਿਸਾਨਾਂ ਦੇ ਮਨਾਂ ਵਿੱਚ ਮੁੜ ਤੋਂ ਉਹੀ ਖਦਸ਼ਾ ਪੈਦਾ ਹੋ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਕਿਸਾਨਾਂ ਦੇ ਲੰਮੇ ਵਿਰੋਧ ਤੋਂ ਬਾਅਦ ਭਾਰਤ ਸਰਕਾਰ ਦੁਆਰਾ ਸਾਲ 2021 ਵਿੱਚ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਵਿਵਾਦਪੂਰਨ ਵਿਵਸਥਾਵਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਡੀਕਰਨ ਭਾਰਤੀ ਸੰਵਿਧਾਨ ਮੁਤਾਬਕ ਸੂਬੇ ਦਾ ਵਿਸ਼ਾ ਹੈ, ਇਸ ਲਈ ਭਾਰਤ ਸਰਕਾਰ ਨੂੰ ਅਜਿਹੀ ਕੋਈ ਨੀਤੀ ਲਿਆਉਣ ਦੀ ਥਾਂ ਇਸ ਵਿਸ਼ੇ ਉਤੇ ਲੋੜ ਅਨੁਸਾਰ ਢੁਕਵੀਆਂ ਨੀਤੀਆਂ ਬਣਾਉਣ ਲਈ ਇਹ ਮੁੱਦਾ ਸੂਬੇ ਦੀ ਸਮਝ ਉਪਰ ਛੱਡ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਖਰੜੇ ਦਾ ਨਾ ਸਿਰਫ਼ ਵਿਰੋਧ ਅਤੇ ਰੱਦ ਕੀਤਾ ਜਾਵੇਗਾ ਬਲਕਿ ਇਸ ਦੀ ਲਗਾਤਾਰ ਪੈਰਵੀ ਵੀ ਕੀਤੀ ਜਾਵੇਗੀ ਤਾਂ ਜੋ ਕੇਂਦਰ ਸਰਕਾਰ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫ਼ਲ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨੀ ਮਾਹਿਰਾਂ ਨੂੰ ਨਿਯੁਕਤ ਕੀਤਾ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸੀਮਤ ਕੁਦਰਤੀ ਸਰੋਤਾਂ ਦੇ ਬਾਵਜੂਦ, ਸੂਬੇ ਦੇ ਕਿਸਾਨ ਸੂਬੇ ਕੋਲ ਉਪਲੱਬਧ ਕੁਦਰਤੀ ਸਰੋਤਾਂ ਦੀ ਜ਼ਿਆਦਾ ਵਰਤੋਂ ਕਰਦੇ ਹੋਏ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਲਈ ਆਪਣਾ ਖੂਨ-ਪਸੀਨਾ ਇਕ ਕਰ ਰਹੇ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਪਾਣੀ ਦੀ ਇੱਕ ਬੂੰਦ ਕਿਸੇ ਹੋਰ ਸੂਬੇ ਨਾਲ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਸੂਬੇ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਜ਼ਰੂਰਤ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ

ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ  

ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ