Tuesday, May 13, 2025  

ਪੰਜਾਬ

ਆਪ' ਨੇ ਮਾਨ ਸਰਕਾਰ ਦੇ ਇਤਿਹਾਸਕ ਫੈਸਲੇ ਦੀ ਕੀਤੀ ਸ਼ਲਾਘਾ, ਕਿਹਾ- ਪੰਜਾਬ ਮੋਦੀ ਸਰਕਾਰ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਬਣਿਆ ਪਹਿਲਾ ਸੂਬਾ, '

February 25, 2025

ਚੰਡੀਗੜ੍ਹ, 25 ਫਰਵਰੀ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵਲੋਂ ਮੋਦੀ ਸਰਕਾਰ ਦੇ ਪ੍ਰਸਤਾਵਿਤ ਖੇਤੀਬਾੜੀ ਮਾਰਕੀਟਿੰਗ ਸੁਧਾਰ ਖਰੜੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਫੈਸਲਾ ਤੋਂ ਬਾਅਦ ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿਸਨੇ ਇਸ ਕਿਸਾਨ ਵਿਰੋਧੀ ਖਰੜੇ ਨੂੰ ਰੱਦ ਕੀਤਾ ਹੈ, ਜੋ ਕਿ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਕਿਸਾਨਾਂ ਅਤੇ ਹਿੱਸੇਦਾਰਾਂ ਦੇ ਹਿੱਤਾਂ ਦੀ ਰੱਖਿਆ ਕਰਦਾ ਹੈ।

'ਆਪ' ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈਣ ਲਈ ਵਧਾਈ ਦਿੱਤੀ। ਨੀਲ ਗਰਗ ਨੇ ਕਿਹਾ, "ਇਹ ਇੱਕ ਇਤਿਹਾਸਕ ਦਿਨ ਹੈ। ਮੋਦੀ ਸਰਕਾਰ ਦਾ ਖਰੜਾ ਪੰਜਾਬ ਅਤੇ ਇਸਦੇ ਕਿਸਾਨਾਂ ਦੇ ਹੱਕਾਂ 'ਤੇ ਸਿੱਧਾ ਹਮਲਾ ਸੀ। ਮਾਨ ਸਰਕਾਰ ਵਲੋਂ ਚੁਕਿਆ ਇਹ ਕਦਮ ਸੂਬੇ ਦੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਬੇਮਿਸਾਲ ਹੈ।"

ਗਰਗ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਸ਼ੁਰੂ ਵਿੱਚ ਖਰੜਾ ਭੇਜਿਆ ਗਿਆ ਸੀ, ਤਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਯੂਨੀਅਨਾਂ, ਮਜ਼ਦੂਰਾਂ, ਕਮਿਸ਼ਨ ਏਜੰਟਾਂ (ਆੜ੍ਹਤੀਆਂ) ਅਤੇ ਹੋਰ ਖੇਤੀਬਾੜੀ ਪ੍ਰਤੀਨਿਧੀਆਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕੀਤਾ ਸੀ। ਇਨ੍ਹਾਂ ਵਿਚਾਰ-ਵਟਾਂਦਰੇ ਦੌਰਾਨ, ਇਹ ਸਪੱਸ਼ਟ ਹੋ ਗਿਆ ਕਿ ਇਹ ਪ੍ਰਸਤਾਵ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹੈ ਅਤੇ ਲੰਬੇ ਸਮੇਂ ਵਿੱਚ ਕਿਸਾਨਾਂ ਨੂੰ ਨੁਕਸਾਨ ਪਹੁੰਚਾਏਗਾ।

ਉਨ੍ਹਾਂ ਨੇ ਡਰਾਫਟ ਦੇ ਨਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 'ਤੇ ਆਪਣੀਆਂ ਫਸਲਾਂ ਵੇਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਪੰਜਾਬ ਦੀ ਮੰਡੀ (ਮਾਰਕੀਟ) ਪ੍ਰਣਾਲੀ ਤਬਾਹ ਹੋ ਜਾਵੇਗੀ, ਕਮਿਸ਼ਨ ਏਜੰਟਾਂ ਦੀ ਆਮਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ, ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਅਧੀਨ ਸੜਕਾਂ ਦੀ ਦੇਖਭਾਲ, ਜੋ ਕਿ ਪੰਜਾਬ ਦੀਆਂ ਲਗਭਗ 65,000 ਕਿਲੋਮੀਟਰ ਸੜਕਾਂ ਨੂੰ ਕਵਰ ਕਰਦੀ ਹੈ, ਨੂੰ ਫੰਡਿੰਗ ਵਿੱਚ ਕਮੀ ਕਾਰਨ ਨੁਕਸਾਨ ਹੋਵੇਗਾ।

ਨੀਲ ਗਰਗ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਅਤੇ ਉਨ੍ਹਾਂ ਦੇ ਸੰਘਰਸ਼ਾਂ ਲਈ 'ਆਪ' ਦੇ ਨਿਰੰਤਰ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੀ ਹੈ, ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਨੀਤੀ ਦਾ ਹਮੇਸ਼ਾ ਵਿਰੋਧ ਕਰਦੀ ਰਹੇਗੀ।"

ਉਨ੍ਹਾਂ ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਨੂੰ ਦੂਜੇ ਰਾਜਾਂ ਵਿੱਚ ਵੀ ਇਸੇ ਤਰ੍ਹਾਂ ਦੇ ਕਦਮ ਚੁੱਕਣ ਦੀ ਚੁਣੌਤੀ ਦਿੱਤੀ। ਉਨ੍ਹਾਂ ਸਵਾਲ ਕੀਤਾ ਕਿ ਇਕ ਪਾਸੇ ਕਾਂਗਰਸ ਕਿਸਾਨਾਂ ਦਾ ਸਮਰਥਨ ਕਰਨ ਦਾ ਦਾਅਵਾ ਕਰਦੀ ਹੈ, ਫਿਰ ਉਨ੍ਹਾਂ ਦੀਆਂ ਰਾਜ ਸਰਕਾਰਾਂ ਨੇ ਇਸ ਖਰੜੇ ਦਾ ਵਿਰੋਧ ਕਿਉਂ ਨਹੀਂ ਕੀਤਾ? ਪੰਜਾਬ ਨੇ ਉਦਾਹਰਣ ਪੇਸ਼ ਕੀਤੀ ਹੈ, ਹੋਰ ਰਾਜਾਂ ਨੂੰ ਵੀ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ"।

ਨੀਲ ਗਰਗ ਨੇ ਇਸ ਸ਼ਲਾਘਾਯੋਗ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ "ਇਹ ਕਦਮ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ 'ਆਪ' ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਹੋਰਨਾਂ ਸੂਬਿਆਂ ਲਈ ਰੋਲ ਮਾਡਲ ਬਣਾਉਣ ਲਈ ਮਾਨ ਸਾਹਿਬ ਦੀ ਸਰਕਾਰ ਦੀ ਸ਼ਲਾਘਾ ਕਰਦੇ ਹਾਂ"।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਬਠਿੰਡਾ ਤੋਂ ਬਾਅਦ ਮੋਗਾ ਵਿਖੇ ਸੀਵਰ ਮੈਨ ਦੀ ਗੈਸ ਚੜ੍ਹਨ ਨਾਲ ਹੋਈ ਮੌਤ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪੁਲਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਪਿੰਡ ਖਰੋੜੀ ਵਿਖੇ ਵਿਧਾਇਕ ਰਾਏ ਨੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਦਸਵੀਂ ਅਤੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ 

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਡ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੈਰਾਥਨ ਦੀ ਟੀ-ਸ਼ਰਟ ਦਾ ਉਦਘਾਟਨ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ

17 ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮਿਥੇਨੌਲ ਜ਼ਿੰਮੇਵਾਰ; 10 ਗ੍ਰਿਫ਼ਤਾਰ: ਪੰਜਾਬ ਪੁਲਿਸ

ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ  

ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ