Friday, October 31, 2025  

ਪੰਜਾਬ

ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾ

February 25, 2025

ਚੰਡੀਗੜ੍ਹ, 25 ਫਰਵਰੀ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਉਦਯੋਗਪਤੀਆਂ ਅਤੇ ਵਪਾਰੀਆਂ ਦੇ ਇਕ ਵਫ਼ਦ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤ ਇਸ ਮੌਕੇ ਵਿਚਾਰ-ਚਰਚਾ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਸੂਬਾ ਹੈ ਅਤੇ ਕਿਸਾਨ ਅੰਦੋਲਨ ਕਾਰਨ ਸ਼ੰਭੂ ਸਰਹੱਦ 'ਤੇ ਆਵਾਜਾਈ ਠੱਪ ਹੋਣ ਨਾਲ ਕਾਰੋਬਾਰੀ ਗਤੀਵਿਧੀਆਂ ਬਹੁਤ ਪ੍ਰਭਾਵਿਤ ਹੋ ਰਹੀਆਂ ਹਨ। ਵਫ਼ਦ ਨੇ ਇਸ ਰਸਤੇ ਤੋਂ ਆਵਾਜਾਈ ਖੋਲ੍ਹਣ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਤਾਂ ਜੋ ਕਾਰੋਬਾਰ ਸੁਚਾਰੂ ਢੰਗ ਨਾਲ ਹੋ ਸਕੇ।

ਇਸ ਦੌਰਾਨ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਾਂ ਦੀ ਸਹੂਲਤ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲਿਆਂ ਨੂੰ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਕੋਲ ਨਿੱਜੀ ਤੌਰ 'ਤੇ ਉਠਾਉਣਗੇ ਤਾਂ ਜੋ ਕਾਰੋਬਾਰ ਕਰਨ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ ਹੈ, ਜੋ ਮੁੱਖ ਤੌਰ 'ਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਅਧਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਭਗ 94,000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ ਵਿੱਚ ਸ਼ਾਨਦਾਰ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਨੁੱਖੀ ਸਰੋਤ ਅਤੇ ਵਧੀਆ ਉਦਯੋਗਿਕ ਅਤੇ ਕੰਮ ਸੱਭਿਆਚਾਰ ਵਾਲੇ ਸਾਜ਼ਗਾਰ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਕੇ ਬਹੁਤ ਲਾਭ ਹੋ ਰਿਹਾ ਹੈ, ਜੋ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਸੁਝਾਵਾਂ ਅਤੇ ਵਿਚਾਰਾਂ ਉੱਤੇ ਗੌਰ ਕਰਨ ਲਈ ਸਦਾ ਹੀ ਤਿਆਰ ਹੈ। ਉਨ੍ਹਾਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਮਦਦ ਕਰੇਗੀ।
ਵਫ਼ਦ ਵਿੱਚ ਫੋਕਲ ਪੁਆਇੰਟ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਨਰਿੰਦਰ ਸਿੰਘ ਸੱਗੂ, ਇੰਡਸਟਰੀਅਲ ਏਰੀਆ ਜਲੰਧਰ ਦੇ ਪ੍ਰਧਾਨ ਗੁਰਸ਼ਰਨ ਸਿੰਘ, ਉਦਯੋਗਪਤੀ ਸ਼ਰਦ ਅਗਰਵਾਲ, ਤੁਸ਼ਾਰ ਜੈਨ, ਨਿਤਿਨ ਕਪੂਰ, ਸੁਵਿੰਦਰ ਪਾਲ ਸਿੰਘ, ਵਿਨੀਤ ਮਹਾਜਨ, ਸੁਗਮ ਜੈਨ, ਰੋਮੀ ਅਤੇ ਹੋਰ ਹਾਜ਼ਰ ਸਨ।
ਇਸ ਮੌਕੇ ਪੰਜਾਬ ਹੈਰੀਟੇਜ ਤੇ ਪ੍ਰੋਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਪਿੰਡ ਭੂਸੇ 'ਚ ਹਰਮੀਤ ਸੰਧੂ ਨੂੰ ਭਰਵਾਂ ਹੁੰਗਾਰਾ, 'ਆਪ' ਦੀ ਵੱਡੀ ਜਿੱਤ ਦਾ ਦਾਅਵਾ ਮਜ਼ਬੂਤ

ਪਿੰਡ ਭੂਸੇ 'ਚ ਹਰਮੀਤ ਸੰਧੂ ਨੂੰ ਭਰਵਾਂ ਹੁੰਗਾਰਾ, 'ਆਪ' ਦੀ ਵੱਡੀ ਜਿੱਤ ਦਾ ਦਾਅਵਾ ਮਜ਼ਬੂਤ

ਦਰਜਨਾਂ ਯੂਥ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੀਨੀਅਰ 'ਆਪ' ਲੀਡਰਸ਼ਿਪ ਨੇ ਕੀਤਾ ਸਵਾਗਤ

ਦਰਜਨਾਂ ਯੂਥ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੀਨੀਅਰ 'ਆਪ' ਲੀਡਰਸ਼ਿਪ ਨੇ ਕੀਤਾ ਸਵਾਗਤ

ਪਿੰਡ ਵਾਸੀਆਂ ਨੇ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਲਿਆ ਪ੍ਰਣ

ਪਿੰਡ ਵਾਸੀਆਂ ਨੇ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਲਿਆ ਪ੍ਰਣ

ਸਰਪੰਚ ਗੁਰਬੇਜ ਸਿੰਘ ਦੀ ਅਗਵਾਈ 'ਚ ਪਿੰਡ ਮੁਗਲ ਚੱਕ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਨਿੱਤਰਿਆ

ਸਰਪੰਚ ਗੁਰਬੇਜ ਸਿੰਘ ਦੀ ਅਗਵਾਈ 'ਚ ਪਿੰਡ ਮੁਗਲ ਚੱਕ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਨਿੱਤਰਿਆ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਲਹਿਰ ਤੇਜ਼, ਪਿੰਡ ਪੰਜਵੜ ਖੁਰਦ 'ਚ ਮਿਲਿਆ ਲੋਕਾਂ ਦਾ ਭਰਵਾਂ ਸਮਰਥਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਲਹਿਰ ਤੇਜ਼, ਪਿੰਡ ਪੰਜਵੜ ਖੁਰਦ 'ਚ ਮਿਲਿਆ ਲੋਕਾਂ ਦਾ ਭਰਵਾਂ ਸਮਰਥਨ

ਚੱਕ ਸਿਕੰਦਰ ਵਿੱਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੋਕ ਮਿਲਣੀ ਵਿੱਚ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ

ਚੱਕ ਸਿਕੰਦਰ ਵਿੱਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੋਕ ਮਿਲਣੀ ਵਿੱਚ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

 ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਰੈਗਿੰਗ ਵਿਰੋਧੀ ਪ੍ਰੋਗਰਾਮ ਕਰਵਾਇਆ

 ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਰੈਗਿੰਗ ਵਿਰੋਧੀ ਪ੍ਰੋਗਰਾਮ ਕਰਵਾਇਆ