Monday, August 18, 2025  

ਪੰਜਾਬ

20 ਗ੍ਰਾਮ ਹਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ ਇੱਕ ਨੌਜਵਾਨ ਗਿ੍ਰਫਤਾਰ

February 27, 2025

ਚੌਧਰੀ ਮਨਸੂਰ ਘਨੋਕੇ
ਕਾਦੀਆਂ/27 ਫਰਵਰੀ

20 ਗ੍ਰਾਮ ਹੈਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਗਿ੍ਰਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਥਾਣਾ ਕਾਦੀਆਂ ਦੇ ਐਸਐਚ ਓ ਨਿਰਮਲ ਸਿੰਘ ਦੇ ਵੱਲੋਂ ਦੱਸਿਆ ਗਿਆ ਕਿ ਪੁਲਿਸ ਜ਼ਿਲਾ ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਆਈਪੀਐਸ ਦੇ ਵੱਲੋਂ ਨਸ਼ਿਆਂ ਵਿਰੁੱਧ ਵਿੱਡੀ ਮੁਹਿੰਮ ਦੇ ਚਲਦਿਆਂ ਈਐਸਆਈ ਮੰਗਲ ਸਿੰਘ ਦੇ ਵੱਲੋਂ ਪੁਲਿਸ ਪਾਰਟੀ ਸਮੇਤ ਡੀਏਵੀ ਸਕੂਲ ਰਜਾਦਾ ਰੋਡ ਕਾਦੀਆਂ ਵਿਖੇ ਨਰਿੰਦਰ ਕੁਮਾਰ ਉਰਫ ਜੋਨੀ ਪੁੱਤਰ ਹਰਭੰਸ ਲਾਲ ਵਾਸੀ ਭਗਤਪੁਰਾ ਨੂੰ ਕਾਬੂ ਕਰਕੇ ਉਸ ਦੇ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਏਐਸਆਈ ਮੰਗਲ ਸਿੰਘ ਦੇ ਵੱਲੋਂ ਫੜੇ ਗਏ ਮੁਲਜ਼ਮ ਨੂੰ ਗਿ੍ਰਫਤਾਰ ਕਰਕੇ ਉਸ ਦੇ ਖਿਲਾਫ ਥਾਣਾ ਕਾਦੀਆਂ ਦੇ ਅੰਦਰ ਮੁਕਦਮਾ ਨੰਬਰ 22 ਜੁਰਮ 21-61-85 ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਚ ਓ ਨਿਰਮਲ ਸਿੰਘ ਨੇ ਅੱਗੇ ਦੱਸਿਆ ਕਿ ਇਲਾਕੇ ਦੇ ਵਿੱਚ ਨਸ਼ਾ ਤਸਕਰਾਂ ਨੂੰ ਕਿਤੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਨੇ ਨਾਲ ਹੀ ਕਿਹਾ ਕਿ ਜੇਕਰ ਕੋਈ ਇਲਾਕੇ ਦੇ ਵਿੱਚ ਨਸ਼ਾ ਵੇਚਦਾ ਕਾਬੂ ਆਇਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਤਾਂ ਜੋ ਅਜਿਹੇ ਸਮਾਜ ਵਿਰੋਧੀ ਅੰਸਰਾਂ ਨੂੰ ਕਾਬੂ ਕਰਕੇ ਉਹਨਾਂ ਨੂੰ ਜੇਲਾ ਦੇ ਵਿੱਚ ਭੇਜਿਆ ਜਾ ਸਕੇ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ