Monday, August 18, 2025  

ਪੰਜਾਬ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਨੇ ਕਰਵਾਇਆ ਪੰਜਾਬੀ ਯੂ ਟਿਊਬਕਾਰੀ ਦਾ ਕਰੈਸ਼ ਕੋਰਸ 

March 01, 2025

ਸ੍ਰੀ ਫ਼ਤਹਿਗੜ੍ਹ ਸਾਹਿਬ/1 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਪੰਜਾਬੀ ਯੂਟੀਊਬਕਾਰੀ ਬਾਰੇ ਤਿੰਨ ਰੋਜ਼ਾ ਕ੍ਰੈਸ਼ ਕੋਰਸ ਕਰਵਾਇਆ ਗਿਆ। ਭਾਸ਼ਾ ਵਿਗਿਆਨ ਵਿਭਾਗ ਦੇ ਮੁਖੀ ਡਾ. ਹਰਵਿੰਦਰ ਪਾਲ ਕੌਰ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਕੋਰਸ ਦੇ ਸਮਾਪਤੀ ਸਮਾਗਮ ਵਿੱਚ ਯੂਨੀਵਰਸਿਟੀ ਦੇ ਡਾਇਰੈਕਟਰ ਯੋਜਨਾ ਤੇ ਨਿਰੀਖਣ, ਡਾ. ਜਸਵਿੰਦਰ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਰਣਜੀਤ ਸਿੰਘ ਲਾਲ ਤੇ ਡਾ. ਸਿਮਰਨ ਅਕਸ ਵੱਲੋਂ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਇਸ ਮੌਕੇ ਫ਼ਤਿਹਗੜ੍ਹ ਸਾਹਿਬ ਤੋਂ ਪੰਜਾਬੀ ਦੇ ਉੱਘੇ ਲੇਖਕ ਤੇ ਪੱਤਰਕਾਰ ਅਮਰਬੀਰ ਸਿੰਘ ਚੀਮਾ ਅਤੇ ਟੂਡੇ ਇਫੋ ਨੈੱਟਵਰਕ ਤੋਂ ਸਤਨਾਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਇਹ ਕੋਰਸ ਕਰਕੇ ਬਹੁਤ ਉਤਸ਼ਾਹਿਤ ਹਨ ਤੇ ਉਹਨਾਂ ਨੂੰ ਇੱਥੋਂ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ ਹੈ। ਉਹਨਾਂ ਦੱਸਿਆ ਕਿ ਇਹ ਕੋਰਸ ਕਰਨ ਵਾਲਿਆਂ ਵਿੱਚ ਕਈ ਯੂਟਿਊਬਰ, ਬਲੌਗਰ, ਪੱਤਰਕਾਰ, ਵੈੱਬ ਡਿਵੈਲਪਰ ਤੇ ਸਾਹਿਤ ਤੋਂ ਇਲਾਵਾ ਵੱਖ-ਵੱਖ ਖੇਤਰਾਂ ਨਾਲ ਜੁੜੇ ਹੋਏ ਲੋਕ ਸ਼ਾਮਿਲ ਸਨ। ਇਸ ਮੌਕੇ ਅਮਰਬੀਰ ਸਿੰਘ ਚੀਮਾ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਮੌਕੇ ਕੋਰਸ ਦੇ ਸਾਰੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੂੰ ਲੱਡੂ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇੱਥੇ ਦੱਸਣਯੋਗ ਹੈ ਕਿ ਇਸ ਕੋਰਸ ਦੇ ਕੋਆਰਡੀਨੇਟਰ ਡਾ. ਸੀ ਪੀ ਕੰਬੋਜ ਵੱਲੋਂ ਪੰਜਾਬੀ ਯੂ ਟਿਊਬਕਾਰੀ ਸਬੰਧੀ ਇਹ ਕੋਰਸ ਲੁੜੀਂਦੇ ਹਾਰਡਵੇਅਰ ਅਤੇ ਵੱਖ-ਵੱਖ ਸਾਫਟਵੇਅਰਾਂ ਸਮੇਤ ਤਕਨੀਕੀ ਪਹਿਲੂਆਂ ਸਬੰਧੀ ਜਾਣਕਾਰੀ ਦਿੰਦਿਆਂ ਬਹੁਤ ਹੀ ਸਾਦੇ ਪਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ। ਇਸ ਮੌਕੇ ਡਾ. ਕੰਬੋਜ ਨੇ ਦੱਸਿਆ ਕਿ ਇਸ ਬੈਚ ਵਿੱਚ ਕੁੱਲ 24 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਮਾਗਮ ਦੀ ਵੀਡੀਓਗ੍ਰਾਫੀ ਉੱਘੇ ਯੂਟੀਊਬਰ ਸੁਖਦੀਪ ਸਿੰਘ ਢਿੱਲੋ ਨੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਕੀਤੀ। ਇਸ ਮੌਕੇ ਡਾ. ਹੈਪੀ ਬੰਸਲ ਤੇ ਰੋਹਿਤ ਗਰਗ ਵੱਲੋਂ ਵਲੰਟੀਅਰ ਦੀਆਂ ਸੇਵਾਵਾਂ ਨਿਭਾਈਆਂ ਗਈਆਂ। ਸਮਾਗਮ ਦੇ ਅਖੀਰ ਵਿੱਚ ਅਧਿਕਾਰੀਆਂ ਵੱਲੋਂ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੀ ਵੰਡੇ ਗਏ। ਇਸ ਮੌਕੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਦੇ ਲੈਬ ਇੰਚਾਰਜ ਮਨਿੰਦਰ ਸਿੰਘ, ਵਿਭਾਗ ਦੇ ਅਧਿਆਪਕ ਪਲਵੀ ਕੌਸ਼ਲ, ਸਿਮਰਤ ਕੌਰ, ਵਰਿੰਦਰ ਖੁਰਾਣਾ ਤੇ ਕੋਰਸ ਦੇ ਵਿਦਿਆਰਥੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ