Monday, August 18, 2025  

ਪੰਜਾਬ

ਸਵਰਗੀ ਊਧਮ ਸਿੰਘ ਮੈਨੇਜਰ ਨੂੰ ਸ਼ਰਧਾ ਦੇ ਫੁੱਲ ਭੇਟ; ਸਮਾਜ ਨੂੰ ਸ. ਊਧਮ ਸਿੰਘ ਮੈਨੇਜਰ ਦੇ ਜੀਵਨ ਤੋਂ ਸੇਧ ਲੈਣ ਦਾ ਸੱਦਾ

March 04, 2025
ਸ੍ਰੀ ਫ਼ਤਹਿਗੜ੍ਹ ਸਾਹਿਬ/4 ਮਾਰਚ :
(ਰਵਿੰਦਰ ਸਿੰਘ ਢੀਂਡਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਲੰਮਾ ਸਮਾਂ ਮੈਨੇਜਰ ਦੀ ਸੇਵਾ ਨਿਭਾ ਕੇ ਬੇਦਾਗ਼ ਸੇਵਾ ਮੁਕਤ ਹੋਏ ਮੈਨੇਜਰ ਊਧਮ ਸਿੰਘ ਸਾਨੀਪੁਰ ਦੀ ਪਹਿਲੀ ਬਰਸੀ ਗੁਰਦੁਆਰਾ ਸਿੰਘ ਸਭਾ ਬਾਬਾ ਫਤਹਿ ਸਿੰਘ ਨਗਰ-ਪ੍ਰੀਤ ਨਗਰ ਸਰਹਿੰਦ ਵਿਖੇ ਮਨਾਈ ਗਈ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਮਤਿ ਸਮਾਗਮ ਵਿੱਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਕੀਰਤਨ ਕੀਤਾ ਅਤੇ ਸੰਗਤਾਂ ਨੂੰ ਮੌਤ ਦੀ ਅਟੱਲ ਸਚਾਈ ਬਾਰੇ ਗੁਰਬਾਣੀ ਦੇ ਹਵਾਲੇ ਨਾਲ ਵਖਿਆਨ ਕੀਤਾ। ਇਸ ਮੌਕੇ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਧੀ ਬੀਬੀ ਕੁਲਦੀਪ ਕੌਰ ਟੌਹੜਾ ਨੇ ਮਰਹੂਮ ਸ. ਊਧਮ ਸਿੰਘ ਮੈਨੇਜਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਪਰਿਵਾਰ ਨਾਲ ਜੁੜੀਆਂ ਉਹਨਾਂ ਦੀਆਂ ਯਾਦਾਂ ਤਾਜ਼ੀਆਂ ਕੀਤੀਆਂ। ਇਸ ਸ਼ਰਧਾਂਜ਼ਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਵ: ਗੁਰਦਿਆਲ ਸਿੰਘ ਸਾਨੀਪੁਰ (ਪਿਤਾ ਸਵ: ਊਧਮ ਸਿੰਘ) ਦੀਆਂ ਤਿੰਨ ਪੀੜ੍ਹੀਆਂ ਦੇ ਪਰਿਵਾਰ ਪੰਥ ਦੀ ਸੇਵਾ ਕਰਦੇ ਆ ਰਹੇ ਹਨ। ਇਹ ਪਰਿਵਾਰ ਜਥੇਦਾਰ ਗੁਰਚਰਨ ਸਿੰਘ ਟੌਹੜਾ ਨਾਲ ਸਦਾ ਖੜ੍ਹਾ ਰਿਹਾ ਤੇ ਜ਼ੁਲਮ ਝੱਲਣ ਦੇ ਬਾਵਜੂਦ ਪੰਥ ਪ੍ਰਸਤੀ ਨਹੀਂ ਛੱਡੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਗੁਰੂ ਦਾ ਭਾਣਾ ਮੰਨਣ ਵਾਲੇ ਇਸ ਪਰਿਵਾਰ ਅਤੇ ਸਵਰਗੀ ਸ. ਊਧਮ ਸਿੰਘ ਦੀ ਪਤਨੀ ਤੇ ਜ਼ਿਲ੍ਹਾ ਲਿਖਾਰੀ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਨੇ ਆਪਣੇ ਇਕਲੌਤੇ ਪੁੱਤਰ ਦੇ ਦੁਨੀਆਂ ਤੋਂ ਜਾਣ ਮਗਰੋਂ ਹੌਸਲਾ ਨਾ ਛੱਡ ਕੇ ਪੰਜਾਬੀ ਸਾਹਿਤ ਵਿੱਚ ਰੁਚੀ ਲਾਈ ਅਤੇ ਅੱਜ ਚੋਟੀ ਦੇ ਲਿਖਾਰੀਆਂ ਵਿੱਚ ਉਹਨਾਂ ਦਾ ਨਾਮ ਹੈ। ਇਸ ਮੌਕੇ ਸਕੱਤਰ, ਜ਼ਿਲ੍ਹਾ ਲਿਖਾਰੀ ਸਭਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਭਾਵੇਂ ਸ. ਊਧਮ ਸਿੰਘ ਮੈਨੇਜਰ ਆਪ ਲੇਖਕ ਨਹੀਂ ਸਨ ਪਰ ਉਹਨਾਂ ਨੇ ਜ਼ਿਲ੍ਹਾ ਲਿਖਾਰੀ ਸਭਾ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਅਤੇ ਹਰ ਸਮਾਗਮ ਦੇ ਪ੍ਰਬੰਧਕੀ ਪੱਧਰ ਦੀ ਜ਼ਿੰਮੇਵਾਰੀ ਖੁਦ ਸੰਭਾਲਦੇ ਰਹੇ। ਸਵ. ਊਧਮ ਸਿੰਘ ਦੇ ਜੀਵਨ ਸੰਘਰਸ਼, ਆਦਰਸ਼, ਉਹਨਾਂ ਦੀ ਸਾਦਗੀ ਅਤੇ ਧਾਰਮਿਕ ਤੇ ਸਮਾਜਿਕ ਜੀਵਨ ਪ੍ਰਤੀ ਪ੍ਰਪੱਕਤਾ ਸਭਨਾਂ ਨੂੰ ਗੁਰੂ ਆਸ਼ੇ ਅਨੁਸਾਰ ਜਿਊਣ ਦਾ ਹੋਕਾ ਦਿੰਦੇ ਹਨ। ਇਸ ਮੌਕੇ ਦਲਮੇਘ ਸਿੰਘ ਸਾਬਕਾ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਕਰਨੈਲ ਸਿੰਘ ਪੀਰ ਮੁਹੰਮਦ ਜਨਰਲ ਸਕੱਤਰ ਅਕਾਲੀ ਦਲ ਨੇ ਜਿਥੇ ਸਵ: ਸਾਬਕਾ ਮੈਨੇਜਰ ਊਧਮ ਸਿੰਘ ਦੀਆਂ ਪੰਥ ਤੇ ਸਾਹਿਤ ਪ੍ਰਤੀ ਸੇਵਾਵਾਂ ਨੂੰ ਸਲਾਹਿਆ, ਉਥੇ ਇਹ ਵੀ ਆਖਿਆ ਕਿ ਉਹਨਾਂ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਸਰਹਿੰਦ ਨੇ ਵੱਡੇ ਦੁੱਖਾਂ ਵਿੱਚ ਹੌਸਲਾ ਨਾ ਛੱਡ ਕੇ ਅਤੇ ਪੰਥਕ ਸੇਵਾਵਾਂ ਦੇ ਨਾਲ ਨਾਲ ਪੰਜਾਬੀ ਮਾਂ ਬੋਲੀ ਦੀ ਵੱਡੀ ਸੇਵਾ ਕਰਕੇ ਨਾਮੀ ਸਾਹਿਤਕਾਰਾਂ ਵਿੱਚ ਆਪਣੇ ਆਪ ਨੂੰ ਲਿਆ ਕੇ ਖੜ੍ਹਾ ਕੀਤਾ ਹੈ। ਉਕਤ ਬੁਲਾਰਿਆਂ ਨੇ ਕਿਹਾ ਕਿ ਉਹਨਾਂ ਨੂੰ ਇਸ ਪਰਿਵਾਰ ਦੇ ਗੁਰਸਿੱਖੀ ਨੂੰ ਪ੍ਰਣਾਏ ਹੋਣ ਸਬੰਧੀ ਜਿਥੇ ਮਾਣ ਹੈ, ਉਥੇ ਭੋਗ ਸਮਾਗਮ ਦਾ ਇਕੱਠ ਵੀ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਪਰਿਵਾਰ ਇੱਕ ਸੰਸਥਾ ਹੈ, ਜਿਸ ਤੋਂ ਬਹੁਤ ਕੁਝ ਸਿੱਖਿਆ ਜਾ ਸਕਦਾ ਹੈ। ਮੰਚ ਦਾ ਸੰਚਾਲਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕੀਤਾ ਅਤੇ ਪਰਿਵਾਰਕ ਸਾਂਝ ਕਰ ਕੇ ਆਈ ਸੰਗਤ ਦਾ ਧੰਨਵਾਦ ਵੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਇਸ ਮੌਕੇ ਬੀਬੀ ਬਲਵਿੰਦਰ ਕੌਰ ਚੰਦੂਮਾਜਰਾ, ਬੀਬੀ ਸੁਖਮਨਜੀਤ ਕੌਰ ਸੁੱਖ ਪੀਰਮੁਹੰਮਦ, ਬੀਬੀ ਪ੍ਰਕਾਸ਼ ਕੌਰ ਧਾਮੀ ਸੁਪਤਨੀ ਸਤਬੀਰ ਸਿੰਘ ਧਾਮੀ ਪੀ.ਏ., ਐੱਸ.ਜੀ.ਪੀ.ਸੀ.ਸ੍ਰੀ ਅੰਮ੍ਰਿਤਸਰ, ਪਰਮਜੀਤ ਪਰਮ ਸਾਹਿਤ ਸਭਾ ਚੰਡੀਗੜ੍ਹ, ਦਰਸ਼ਨ ਸਿੰਘ ਸ਼ਾਹਬਾਦ, ਸਾਹਿਤ ਸਭਾ ਸ਼ਾਹਬਾਦ ਹਰਿਆਣਾ, ਸਨੇਹਇੰਦਰ ਮੀਲੂ ਕੋ  ਆਰਡੀਨੇਟਰ ਸਾਹਿਤ ਸਭਾ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਬੀੜਕਿਸ਼ਨ ਸਾਹਿਤ ਸਭਾ ਅਮਲੋਹ, ਗੁਰਨਾਮ ਸਿੰਘ ਬਿਜਲੀ ਪ੍ਰਧਾਨ, ਸ਼ਬਦ ਸੰਚਾਰ ਸੋਸਾਇਟੀ, ਮੋਰਿੰਡਾ, ਜਲੌਰ ਸਿੰਘ ਖੀਵਾ ਸਾਹਿਤ ਸਭਾ ਰੋਪੜ, ਗੁਰਮੀਤ ਸਿੰਘ ਜਖਵਾਲੀ ਸਾਹਿਤ ਸਭਾ ਪਟਿਆਲਾ, ਬਾਈ ਰਾਜਿੰਦਰ ਸਿੰਘ ਪਾਤੜਾਂ, ਜ਼ਿਲ੍ਹਾ ਲਿਖਾਰੀ ਸਭਾ ਦੇ ਅਹੁਦੇਦਾਰ, ਮੈਂਬਰ, ਸਮਾਜਕ, ਰਾਜਨੀਤਕ ਤੇ ਧਾਰਮਿਕ ਆਗੂਆਂ ਸਮੇਤ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਅਧਿਕਾਰੀ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ