Friday, May 02, 2025  

ਹਰਿਆਣਾ

ਯਮੁਨਾ ਨਦੀ ਸਮੇਤ ਹੋਰ ਥਾਵਾਂ 'ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਹੋ ਰਹੀ ਹੈ ਨਿਯਮਤ ਨਿਗਰਾਨੀ

March 04, 2025

ਚੰਡੀਗੜ੍ਹ, 4 ਮਾਰਚ-

ਹਰਿਆਣਾ ਸਰਕਾਰ ਵੱਲੋਂ ਫਰੀਦਾਬਾਦ ਜ਼ਿਲ੍ਹੇ ਤੋਂ ਨਿਕਲ ਰਹੀ ਯਮੁਨਾ ਨਦੀ ਸਮੇਤ ਹੋਰ ਥਾਵਾਂ 'ਤੇ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਬਿਨਾਂ ਈ ਸ਼ਿਪਿੰਗ ਬਿੱਲ ਤੋਂ ਨਿਕਲਣ ਵਾਲੇ ਖਣਿਜ ਵਾਹਨਾਂ 'ਤੇ ਪੂਰੀ ਸਖ਼ਤੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਦਿਨ ਰਾਤ ਮਾਈਨਿੰਗ ਵਿਭਾਗ ਟੀਮ ਜਿੱਥੇ ਸੜਕਾਂ 'ਤੇ ਬਿਨਾਂ ਈ ਸ਼ਿਪਿੰਗ ਬਿੱਲ ਦੇ ਖਣਿਜ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕਾਰਵਾਈ ਵੀ ਯਕੀਨੀ ਕੀਤੀ ਜਾ ਰਹੀ ਹੈ। ਮਾਈਨਿੰਗ ਵਿਭਾਗ ਦੇ ਡਾਈਰੈਕਟਰ ਜਨਰਲ ਕੇ.ਐਮ ਪਾੰਡੁਰੰਗ ਦੇ ਆਦੇਸ਼ ਅਨੁਸਾਰ ਵਿਭਾਗ ਦੀ ਪੂਰੀ ਟੀਮ ਚੌਕਸੀ ਨਾਲ ਆਪਣਾ ਫ਼ਰਜ ਨਿਭਾਉਂਦੇ ਹੋਏ ਹਰੇਕ ਪਹਿਲੂ 'ਤੇ ਫੋਕਸ ਕਰ ਰਹੀ ਹੈ।

ਜ਼ਿਲ੍ਹਾ ਮਾਈਨਿੰਗ ਅਧਿਕਾਰੀ ਕਮਲੇਸ਼ ਬਿਧਲਾਨ ਆਪ ਜ਼ਿਲ੍ਹੇ ਤੋਂ ਨਿਕਲ ਰਹੀ ਯਮੁਨਾ ਨਦੀ ਦੇ ਹਰ ਹਿੱਸੇ ਦਾ ਨਿਰੀਖਣ ਕਰਦੇ ਹੋਏ ਗੈਰ-ਕਾਨੂੰਨੀ ਰੋਕਣ ਵਿੱਚ ਸਰਗਰਮ ਕਾਰਵਾਈ ਕਰ ਰਹੀ ਹੈ ਉੱਥੇ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨਾ ਹੋਵੇ ਇਸਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਜ਼ਿਲ੍ਹੇ ਤੋਂ ਨਿਕਲਣ ਵਾਲੇ ਕੌਮੀ ਅਤੇ ਸੂਬਾ ਮਾਰਗਾਂ ਸਮੇਤ ਹੋਰ ਕਨੇਕਟਿਵਅੀ 'ਤੇ ਚੈਕਿੰਗ ਟੀਮ ਵੱਲੋਂ ਖਣਿਜ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਚੈਕਿੰਗ ਦੌਰਾਨ ਹੁਣੇ ਤੱਕ ਕੀਤੇ ਵੀ ਕੋਈ ਗੈਰ-ਕਾਨੂੰਨੀ ਮਾਈਨਿੰਗ ਹੋਣਾ ਨਹੀਂ ਮਿਲਿਆ ਅਤੇ ਜੇਕਰ ਕੀਤੇ ਨਿਯਮਾਂ ਉਲੰਘਣਾ ਪਾਈ ਜਾਂਦੀ ਹੈ ਤਾਂ ਉਹ ਤੁਰੰਤ ਪ੍ਰਭਾਵ ਨਾਲ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਮਾਈਨਿੰਗ ਅਧਿਕਾਰੀ ਸ੍ਰੀਮਤੀ ਕਮਲੇਸ਼ ਬਿਧਲਾਨ ਨੇ ਕਿਹਾ ਕਿ ਫਰੀਦਾਬਾਦ ਸਮੇਤ ਪੂਰੇ ਸੂਬੇ ਵਿੱਚ ਮਾਈਨਿੰਗ ਵਿਭਾਗ ਵੱਲੋਂ ਡਾਈਰੈਕਟਰ ਜਨਰਲ ਕੇ.ਐਮ ਪਾੰਡੁਰੰਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਗ ਦੇ ਤਹਿਤ ਗੈਰ-ਕਾਨੂੰਨੀ ਮਾਈਨਿੰਗ ਨਾ ਹੋਵੇ ਇਸ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕੋਈ ਵੀ ਖਣਿਜ ਵਾਹਨ ਬਿਨਾਂ ਈ ਸ਼ਿਪਿੰਗ ਬਿੱਲ ਦੇ ਜ਼ਿਲ੍ਹੇ ਦੀ ਸੜਕਾਂ ਤੋਂ ਨਾ ਨਿਕਲਣ ਇਸ ਦੀ ਪੂਰੀ ਮਾਨੀਟਰਿੰਗ ਹੋ ਰਹੀ ਹੈ। ਦਿਨ ਰਾਤ ਵਿਭਾਗ ਦੀ ਟੀਮ ਵੱਖ ਵੱਖ ਥਾਵਾਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਦੀ ਹਰ ਗਤੀਵਿਧੀ ਨੂੰ ਲਿਖਿਤ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਕਿਸੇ ਵੀ ਰੂਪ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਦ੍ਰਿੜ ਹਨ ਅਤੇ ਵਿਭਾਗ ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕ ਰਿਹਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭਾਰੀ ਮੀਂਹ ਨੇ ਗੁਰੂਗ੍ਰਾਮ ਵਿੱਚ ਵਿਘਨ ਪਾਇਆ, ਵਿਆਪਕ ਪਾਣੀ ਭਰਨ ਦੀ ਰਿਪੋਰਟ

ਭਾਰੀ ਮੀਂਹ ਨੇ ਗੁਰੂਗ੍ਰਾਮ ਵਿੱਚ ਵਿਘਨ ਪਾਇਆ, ਵਿਆਪਕ ਪਾਣੀ ਭਰਨ ਦੀ ਰਿਪੋਰਟ

ਗੁਰੂਗ੍ਰਾਮ ਦੇ ਸੈਕਟਰ 102 ਵਿੱਚ ਲੱਗੀ ਭਿਆਨਕ ਅੱਗ ਨਾਲ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ

ਗੁਰੂਗ੍ਰਾਮ ਦੇ ਸੈਕਟਰ 102 ਵਿੱਚ ਲੱਗੀ ਭਿਆਨਕ ਅੱਗ ਨਾਲ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ

ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਮਾਨਸੂਨ ਤੋਂ ਪਹਿਲਾਂ ਪਾਣੀ ਭਰਨ ਦੇ ਹੱਲ ਦੇ ਨਿਰਦੇਸ਼ ਦਿੱਤੇ

ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਮਾਨਸੂਨ ਤੋਂ ਪਹਿਲਾਂ ਪਾਣੀ ਭਰਨ ਦੇ ਹੱਲ ਦੇ ਨਿਰਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਪਹਾੜੀ ਇਲਾਕਿਆਂ ਵਿੱਚ ਚੈੱਕ ਡੈਮ ਬਣਾਓ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਪਹਾੜੀ ਇਲਾਕਿਆਂ ਵਿੱਚ ਚੈੱਕ ਡੈਮ ਬਣਾਓ

ਹਰਿਆਣਾ ਦੇ ਮੰਤਰੀ ਨੇ ਗੁਰੂਗ੍ਰਾਮ ਦੇ ਬੰਧਵਾੜੀ ਲੈਂਡਫਿਲ ਸਾਈਟ ਦਾ ਦੌਰਾ ਕਰਕੇ ਨਾਗਰਿਕ ਕਾਰਜਾਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੰਤਰੀ ਨੇ ਗੁਰੂਗ੍ਰਾਮ ਦੇ ਬੰਧਵਾੜੀ ਲੈਂਡਫਿਲ ਸਾਈਟ ਦਾ ਦੌਰਾ ਕਰਕੇ ਨਾਗਰਿਕ ਕਾਰਜਾਂ ਦੀ ਸਮੀਖਿਆ ਕੀਤੀ

ਅਗਲੇ ਪੰਜ ਸਾਲਾਂ ਵਿੱਚ ਫਾਰੂਖਨਗਰ ਵਿੱਚ ਵੱਡਾ ਵਿਕਾਸ ਹੋਵੇਗਾ: ਹਰਿਆਣਾ ਦੇ ਮੰਤਰੀ

ਅਗਲੇ ਪੰਜ ਸਾਲਾਂ ਵਿੱਚ ਫਾਰੂਖਨਗਰ ਵਿੱਚ ਵੱਡਾ ਵਿਕਾਸ ਹੋਵੇਗਾ: ਹਰਿਆਣਾ ਦੇ ਮੰਤਰੀ

ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਨੇ ਪੱਖਪਾਤੀ ਆਚਰਣ ਲਈ ਅਧਿਕਾਰੀ ਨੂੰ ਸਜ਼ਾ ਦਿੱਤੀ

ਹਰਿਆਣਾ ਸੇਵਾ ਅਧਿਕਾਰ ਕਮਿਸ਼ਨ ਨੇ ਪੱਖਪਾਤੀ ਆਚਰਣ ਲਈ ਅਧਿਕਾਰੀ ਨੂੰ ਸਜ਼ਾ ਦਿੱਤੀ

ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਰੁਧ ਕਰ ਰਹੀ ਸਖ਼ਤ ਕਾਰਵਾਈ

ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਰੁਧ ਕਰ ਰਹੀ ਸਖ਼ਤ ਕਾਰਵਾਈ

ਸਟਾਰਟਅੱਪ ਬਣਦੇ ਜਾ ਰਹੇ ਹਨ ਭਾਰਤ ਦੇ ਵਿਕਾਸ ਦਾ ਅਹਿਮ ਹਿੱਸਾ - ਚਿਰਾਗ ਪਾਸਵਾਨ

ਸਟਾਰਟਅੱਪ ਬਣਦੇ ਜਾ ਰਹੇ ਹਨ ਭਾਰਤ ਦੇ ਵਿਕਾਸ ਦਾ ਅਹਿਮ ਹਿੱਸਾ - ਚਿਰਾਗ ਪਾਸਵਾਨ

ਨਵਾਚਾਰ ਅੱਜ ਦੇ ਵਿਸ਼ਵ ਮੁਕਾਬਲੇ ਵਿੱਚ ਅੱਗੇ ਵੱਧਣ ਦਾ ਮੂਲਮੰਤਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਵਾਚਾਰ ਅੱਜ ਦੇ ਵਿਸ਼ਵ ਮੁਕਾਬਲੇ ਵਿੱਚ ਅੱਗੇ ਵੱਧਣ ਦਾ ਮੂਲਮੰਤਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ