Monday, August 18, 2025  

ਪੰਜਾਬ

ਵਿਕਾਸ ਪੱਖੋਂ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

March 07, 2025
ਸ੍ਰੀ ਫ਼ਤਹਿਗੜ੍ਹ ਸਾਹਿਬ/7 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਰਹਿੰਦ ਦੇ ਵਾਰਡ ਨੰਬਰ 21 ਵਿਖੇ ਇੰਟਰਲੋਕ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹਨਾਂ ਗਲੀਆਂ ਦੇ ਬਣਨ ਨਾਲ ਸ਼ਹਿਰ ਦੇ ਵਿੱਚ ਲਗਭਗ ਇੰਟਰਲੋਕ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਪੂਰਾ ਹੋ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੀ ਨੁਹਾਰ ਬਦਲਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਇਸੇ ਲੜੀ ਦੇ ਤਹਿਤ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਹਨਾਂ ਕਿਹਾ ਕਿ ਸ਼ਹਿਰ ਦੀਆਂ ਕਈ ਥਾਵਾਂ ਉੱਤੇ ਸੀਵਰੇਜ ਨਾਲ ਸੰਬੰਧਿਤ ਸਮੱਸਿਆਵਾਂ ਆ ਰਹੀਆਂ ਹਨ, ਜਿਸ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਦੇ ਲਈ ਵੱਖ-ਵੱਖ ਵਾਰਡਾਂ ਦੇ ਵਿੱਚ ਪਾਰਕਾਂ ਬਣਾਈਆਂ ਜਾ ਰਹੀਆਂ ਹਨ। ਪੀਣ ਯੋਗ ਪਾਣੀ ਨੂੰ ਘਰਾਂ ਤੱਕ ਪਹੁੰਚਾਉਣ ਲਈ ਰਹਿੰਦੇ ਇਲਾਕਿਆਂ ਵਿੱਚ ਵੀ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾਣਗੀਆਂ। ਉਨਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਅਤੇ ਭਰਿਸ਼ਟਾਚਾਰ ਦੇ ਖਿਲਾਫ ਵਿਢੀ ਮੁਹਿੰਮ ਦੇ ਤਹਿਤ ਜਿਸ ਤਰ੍ਹਾਂ ਦੀਆਂ ਕਾਰਵਾਈਆਂ ਅਮਲ ਦੇ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਉਸ ਦੀ ਇਲਾਕੇ ਵਿੱਚ ਖੂਬ ਸ਼ਲਾਘਾ ਹੋ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਵਿਸ਼ਵਾਸ ਦਵਾਉਂਦੇ ਹਾਂ ਕਿ ਗੈਰ ਕਾਨੂੰਨੀ ਕਾਰਜਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਬਾਤਿਸ਼, ਨੰਬਰਦਾਰ ਬੰਟੀ ਸੈਣੀ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਸੰਦੀਪ ਵਾਲਮੀਕੀ, ਜੋਨੀ ਤਲਾਣੀਆਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ