Monday, August 18, 2025  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕ ਰੋਜ਼ਾ ਐਨ.ਐਸ.ਐਸ. ਕੈਂਪ 

March 08, 2025
ਸ੍ਰੀ ਫ਼ਤਹਿਗੜ੍ਹ ਸਾਹਿਬ/8 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇਐਨ.ਐਸ.ਐਸ. ਯੂਨਿਟ ਵੱਲੋਂ ਇਕ ਰੋਜ਼ਾ ਕੈਂਪ ਲਗਾਇਆ ਗਿਆ ਜੋ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੀ।ਕੈਂਪ ਦੀ ਰਸਮੀ ਸ਼ੁਰੂਆਤ ਕਰਦਿਆਂ ਐਨ.ਐਸ.ਐਸ. ਯੂਨਿਟ ਦੇ ਕੋਆਰਡੀਨੇਟਰ ਡਾ. ਸਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਮਹਿਲਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਨਾਲ਼ ਹੀ ਕੈਂਪ ਦੀਆਂ ਗਤਿਵਿਧੀਆਂ ਬਾਰੇ ਦੱਸਿਆ।ਇਸ ਤੋਂ ਉਪਰੰਤ ਸਮਾਜ ਵਿਗਿਆਨ ਵਿਭਾਗ ਦੇ ਪ੍ਰੋ. ਡਾ. ਗੀਤ ਲਾਂਬਾ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਔਰਤਾਂ ਦੁਆਰਾ ਸਮਾਜ ਵਿੱਚ ਪਾਏ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।ਉਨਾਂ ਨੇ ਕਿਹਾ ਕਿ ਔਰਤ ਕਿਸੇ ਸਮਾਜ ਦਾ ਧੁਰਾ ਹੁੰਦੀ ਹੈ ਤੇ ਸਾਨੂੰ ਔਰਤ ਦੇ ਬਹੁਪੱਖੀ ਰੋਲ ਦੀ ਸ਼ਲਾਘਾ ਕਰਨੀ ਹੋਵੇਗੀ। ਇਸ ਤੋਂ ਬਾਅਦ ਪੰਜਾਬੀ ਵਿਭਾਗ ਦੇ ਪ੍ਰੋ. ਡਾ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਮਹਿਲਾ ਸਸ਼ਕਤੀਕਰਨ ਬਾਰੇ ਸੰਖੇਪ ਸ਼ਬਦਾਂ ਵਿੱਚ ਦੱਸਿਆ। ਉਹਨਾਂ ਨੇ ਕਿਹਾ ਕਿ ਹਰ ਔਰਤ ਚਾਹੇ ਉਹ ਨੌਕਰੀ ਪੇਸ਼ਾ ਹੈ ਚਾਹੇ ਘਰੇਲੂ ਔਰਤ ਹੈ ਸਮਾਜ ਵਿੱਚ ਉਸਦੀ ਦੇਣ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ । ਇਸ ਮੌਕੇ ਯੂਨਿਟ ਵੱਲੋਂ ਕਾਲਜ ਦੇ ਸਾਰੇ ਹੀ ਮਹਿਲਾ ਅਧਿਆਪਕਾਂ ਨੂੰ ਫੁੱਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਕੇਕ ਕੱਟਿਆ ਗਿਆ। ਐਨ.ਐਸ.ਐਸ. ਦੇ ਵਲੰਟੀਅਰਾਂ ਵੱਲੋਂ ਅਥਲੈਟਿਕ ਮੀਟ ਦੀਆਂ ਤਿਆਰੀਆਂ ਦੇ ਵਿੱਚ ਸਰੀਰਕ ਸਿੱਖਿਆ ਵਿਭਾਗ ਨੂੰ ਸਹਿਯੋਗ ਦਿੱਤਾ ਗਿਆ ਅਤੇ ਕਾਲਜ ਦੇ ਗਰਾਉਂਡ ਦੀ ਸਫਾਈ ਕੀਤੀ ਗਈ। ਐਨ.ਐਸ.ਐਸ. ਯੂਨਿਟ ਵੱਲੋਂ ਵਲੰਟੀਅਰਾਂ ਦੀ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ।ਇਸ ਮੌਕੇ ਐਨ.ਐਸ.ਐਸ. ਦੇ 150 ਵਲੰਟੀਅਰ ਅਤੇ ਪ੍ਰੋਗਰਾਮ ਅਫ਼ਸਰ ਡਾ.ਸਤਪਾਲ ਸਿੰਘ,ਡਾ.ਜਸਵੀਰ ਕੌਰ, ਮਨਦੀਪ ਕੌਰ ਤੇ ਡਾ. ਜਸਬੀਰ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ