Monday, August 18, 2025  

ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ਼ੇਰ ਸਿੰਘ ਨੇ ਦਿੱਤਾ ਅਸਤੀਫਾ

March 08, 2025
ਸ੍ਰੀ ਫ਼ਤਹਿਗੜ੍ਹ ਸਾਹਿਬ/8 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਸਰਹਿੰਦ ਸ਼ੇਰ ਸਿੰਘ ਨੇ ਆਪਣੇ ਪਾਰਟੀ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਨਾਲ-ਨਾਲ ਪਾਰਟੀ ਦੀ ਮੁਢਲੀ ਮੈਬਰਸ਼ਿਪ ਵੀ ਛੱਡ ਦਿੱਤੀ ਹੈ।ਇਸ ਸਬੰਧੀ ਦੇਸ਼ ਸੇਵਕ ਨਾਲ ਟੈਲੀਫੋਨ ਤੇ ਗੱਲਬਾਤ ਕਰਦਿਆਂ ਸ਼ੇਰ ਸਿੰਘ ਨੇ ਕਿਹਾ ਕਿ ਉਹ ਅਕਾਲ ਤਖ਼ਤ ਤੋਂ ਭਗੋੜਿਆ ਵਾਲੀ ਕਤਾਰ ਵਿੱਚ ਨਹੀ ਖੜ ਸਕਦੇ ਅਤੇ ਆਪਣੀ ਜ਼ਮੀਰ ਦੀ ਅਵਾਜ਼ ਸੁਣ ਕੇ ਉਹ ਅਸਤੀਫਾ ਦੇ ਰਹੇ ਹਨ । ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ 2 ਦਸੰਬਰ ਦੇ ਆਦੇਸ਼  ਤੋਂ ਭਗੋੜਾ ਹੋ ਕੇ ਅਕਾਲੀ ਦਲ ਸਿਰਫ ਇੱਕ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਵਿੱਚ ਲੱਗਿਆ ਹੋਇਆ ਹੈ, ਇਸ ਨਾਲ ਗੁਰੂ ਸਾਹਿਬਾਨ ਵੱਲੋ ਸਿਰਜੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਨੂੰ ਢਾਹ ਲੱਗ ਰਹੀ ਹੈ ਜੋ ਕਿ ਅਸਹਿਣ ਯੋਗ ਹੈ । ਉਨ੍ਹਾਂ ਕਿਹਾ ਕਿ 7 ਮਾਰਚ 2025 ਨੂੰ ਜਿਸ ਤਰੀਕੇ ਨਾਲ ਬੇ-ਬੁਨਿਆਦ ਦਲੀਲਾਂ ਦੇ ਕੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਅਹੁਦੇ ਤੋਂ ਲਾਹਿਆ ਗਿਆ ਹੈ ਉਸ ਨਾਲ ਵੀ ਸਮੁੱਚੀ ਸਿੰਘ ਕੌਮ ਵਿੱਚ ਰੋਹ ਪੈਦਾ ਹੋ ਗਿਆ ਹੈ ਅਤੇ ਇਹ ਦਿਨ ਇਤਿਹਾਸ ਵਿੱਚ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ। ਜਿਹੜੀ ਪਾਰਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਣਾਇਆ ਗਿਆ ਸੀ ਅੱਜ ਉਹ ਹੀ ਪਾਰਟੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਣ ਤੇ ਭੱਜਦੀ ਹੋਈ ਤਖ਼ਤ ਸਾਹਿਬ ਦੇ ਸਿਧਾਤਾਂ ਨਾਲ ਟਕਰਾ ਰਹੀ ਹੈ, ਜੋ ਕਿ ਬਹੁਤ ਸ਼ਰਮਨਾਕ ਅਤੇ ਨਿੰਦਣਯੋਗ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ