Monday, August 18, 2025  

ਪੰਜਾਬ

ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀ

March 08, 2025

ਚੰਡੀਗੜ੍ਹ, 8 ਮਾਰਚ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਗੈਰ-ਰਸਮੀ ਤੌਰ 'ਤੇ ਹਟਾਇਆ ਜਾਣਾ ਮੰਦਭਾਗਾ ਹੈ ਕਿਉਂਕਿ ਹੁਣ ਰਾਜਨੀਤੀ, ਧਾਰਮਿਕ ਆਗੂਆਂ ਦੀ ਚੋਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸੰਗਤਾਂ ਦੀ ਹਾਜ਼ਰੀ ਵਿੱਚ ਆਪਣੇ ਪਾਪਾਂ ਲਈ ਮੁਆਫ਼ੀ ਮੰਗਣ ਦਾ ਢਕਵੰਜ ਰਚਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਉਨ੍ਹਾਂ ਦੇ ਨਾ-ਮੁਆਫੀਯੋਗ ਬੱਜਰ ਗੁਨਾਹਾਂ ਲਈ ਦੋਸ਼ੀ ਕਰਾਰ ਦੇਣ ਤੋਂ ਬਾਅਦ ਜਥੇਦਾਰ ਸਾਹਿਬਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਦਲੇ ਦੀ ਭਾਵਨਾ ਨਾਲ ਅਕਾਲੀ ਲੀਡਰਸ਼ਿਪ ਜਥੇਦਾਰਾਂ ਨੂੰ ਹਟਾ ਰਹੀ ਹੈ ਜੋ ਕਿ ਗੈਰ-ਵਾਜਬ ਅਤੇ ਅਣਉਚਿਤ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਮੁੱਚੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਇਸ ਲਈ ਉਹ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਨਕਾਰੇ ਹੋਏ ਆਗੂਆਂ ਦੀ ਜੇਬ ਵਿੱਚੋਂ ਜਥੇਦਾਰ ਸਾਹਿਬ ਨੂੰ ਚੁਣਨ ਅਤੇ ਹਟਾਉਣ ਦਾ ਇਹ ਰੁਝਾਨ ਦੁਖਦਾਈ ਸਥਿਤੀ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਸਮੁੱਚੇ ਸਿੱਖ ਭਾਈਚਾਰੇ ਦੀ ਬਹੁਤ ਸਤਿਕਾਰਯੋਗ ਸ਼ਖਸੀਅਤ ਹਨ ਅਤੇ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਜਥੇਦਾਰਾਂ ਨੂੰ ਹਟਾਉਣ ਵਾਲੀ ਅੰਤਰਿਮ ਕਮੇਟੀ ਦੀ ਮਿਆਦ ਲਗਭਗ ਇਕ ਦਹਾਕਾ ਪਹਿਲਾਂ ਹੀ ਖਤਮ ਹੋ ਚੁੱਕੀ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਚੋਣਾਂ ਲੰਬੇ ਸਮੇਂ ਤੋਂ ਨਹੀਂ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਤੁਰੰਤ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸੂਬੇ ਦੇ ਗੁਰਦੁਆਰਿਆਂ ਨੂੰ ਅਜੋਕੇ ਮਹੰਤਾਂ ਤੋਂ ਮੁਕਤ ਕੀਤਾ ਜਾ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ