Wednesday, November 19, 2025  

ਪੰਜਾਬ

ਲੁੱਟਾਂ ਖੋਹਾਂ ਕਰਨ ਵਾਲਾ ਗੈਂਗ ਹਥਿਆਰਾਂ ਸਮੇਤ ਗ੍ਰਿਫਤਾਰ

March 11, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/11 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਸਰਹਿੰਦ ਵੱਲੋਂ ਪਿਸਤੌਲ ਤੇ ਮਾਰੂ ਹਥਿਆਰਾਂ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਗੈਂਗ ਨੂੰ ਹਥਿਆਰਾਂ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਇਹ ਜਾਣਕਾਰੀ ਐਸ.ਪੀ. (ਜਾਂਚ) ਰਾਕੇਸ਼ ਯਾਦਵ ਨੇ ਪ੍ਰੈਸ ਕਾਨਫਰੰਸ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. (ਜਾਂਚ) ਨਿਖਿਲ ਗਰਗ ਦੀਆਂ ਹਦਾਇਤਾਂ ਅਨੁਸਾਰ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਸੀ.ਆਈ.ਏ. ਦੀ ਟੀਮ ਨੇ 10 ਮਾਰਚ ਨੂੰ ਅਨਾਜ ਮੰਡੀ ਸਰਹਿੰਦ ਦੇ ਇਲਾਕੇ ਵਿੱਚੋਂ ਬਲਜਿੰਦਰ ਸਿੰਘ ਉਰਫ ਬੱਲੀ ਵਾਸੀ ਪਿੰਡ ਘੁੰਡਰ ਥਾਣਾ ਭਾਦਸੋਂ ਜ਼ਿਲ੍ਹਾ ਪਟਿਆਲਾ, ਅਭਿਸ਼ੇਕ ਕੁਮਾਰ ਵਾਸੀ ਅਮਲੋਹ, ਸਿਮਰਨਜੀਤ ਸਿੰਘ ਉਰਫ ਕਾਲੀ ਵਾਸੀ ਅਮਲੋਹ, ਅਜੇ ਵਾਸੀ ਪਿੰਡ ਭਗਵਾਨਪੁਰ ਥਾਣਾ ਅਮਲੋਹ ਅਤੇ ਯਾਦਵਿੰਦਰ ਸਿੰਘ ਉਰਫ ਯਾਦ ਵਾਸੀ ਪਿੰਡ ਜੱਸੜਾ ਥਾਣਾ ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਇੱਕ .32 ਬੋਰ ਦੀ ਪਿਸਤੌਲ, ਇੱਕ ਲੋਹੇ ਦਾ ਗੰਡਾਸਾ, ਇੱਕ ਲੋਹੇ ਦਾ ਦਾਤ, ਇੱਕ ਸਰੀਆ ਅਤੇ ਇੱਕ ਬਾਂਸ ਦਾ ਡੰਡਾ ਬਰਾਮਦ ਕੀਤਾ ਹੈ। ਇਸ ਸਬੰਧੀ ਅ/ਧ 310(4),310(5),111,317(2) BNS ਅਤੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਥਾਣਾ ਸਰਹਿੰਦ ਵਿਖੇ ਮੁੱਕਦਮਾ ਦਰਜ ਕੀਤਾ ਗਿਆ ਸੀ । ਐਸ.ਪੀ. ਯਾਦਵ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਗਿਰਫਤਾਰ ਕੀਤੇ ਗਏ ਵਿਅਕਤੀਆਂ ਨੇ ਮੰਨਿਆ ਹੈ ਕਿ ਉਹ ਰਾਤ ਸਮੇਂ ਹਥਿਆਰਾਂ ਦੀ ਨੋਕ ਤੇ ਰਾਹਗੀਰਾਂ ਤੋਂ ਲੁੱਟਾਂ ਖੋਹਾਂ ਕਰਦੇ ਹਨ ਅਤੇ ਬੰਦ ਪਈਆਂ ਫੈਕਟਰੀਆਂ ਵਿੱਚ ਚੋਰੀਆਂ ਵੀ ਕਰਦੇ ਹਨ ਜਿਨ੍ਹਾਂ ਪਾਸੋਂ ਦੋ ਮੋਟਰ ਸਾਇਕਲ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਮੁਕੱਦਮੇ ਦਰਜ਼ ਹਨ ਤੇ ਮਾਮਲੇ ਦੀ ਤਫ਼ਤੀਸ਼ ਜਾਰੀ ਹੈ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਈ ਗਈ ਸਪੋਰਟਸ ਮੀਟ 2025

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਈ ਗਈ ਸਪੋਰਟਸ ਮੀਟ 2025

ਰਾਣਾ ਹਸਪਤਾਲ ਵੱਲੋਂ ਰਿਆਸਤ-ਏ-ਰਾਣਾ, ਸਰਹਿੰਦ ਵਿਖੇ ਮਨਾਇਆ ਗਿਆ ਬਾਲ ਦਿਵਸ

ਰਾਣਾ ਹਸਪਤਾਲ ਵੱਲੋਂ ਰਿਆਸਤ-ਏ-ਰਾਣਾ, ਸਰਹਿੰਦ ਵਿਖੇ ਮਨਾਇਆ ਗਿਆ ਬਾਲ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ 

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮੌਜੂਦਾ ਚੰਗੇ ਨਿਰਮਾਣ ਅਭਿਆਸਾਂ ’ਤੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮੌਜੂਦਾ ਚੰਗੇ ਨਿਰਮਾਣ ਅਭਿਆਸਾਂ ’ਤੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਫਤਵਾ ਦਿੱਤਾ, ਤਰਨਤਾਰਨ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ:ਮੁਖ ਮੰਤਰੀ ਭਗਵੰਤ ਮਾਨ

ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਫਤਵਾ ਦਿੱਤਾ, ਤਰਨਤਾਰਨ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ:ਮੁਖ ਮੰਤਰੀ ਭਗਵੰਤ ਮਾਨ