Sunday, July 06, 2025  

ਪੰਜਾਬ

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

March 11, 2025

ਚੰਡੀਗੜ੍ਹ, 11 ਮਾਰਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ।

ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਫੇਰੀ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਅਤੇ ਇਸ ਮੌਕੇ ਹਰ ਪੰਜਾਬੀ ਬੇਹੱਦ ਖੁਸ਼ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਪੰਜਾਬ ‘ਤੇ ਰਾਸ਼ਟਰਪਤੀ ਦਾ ਸਵਾਗਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਪਣੀ ਫੇਰੀ ਦੌਰਾਨ ਭਾਰਤ ਦੇ ਰਾਸ਼ਟਰਪਤੀ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੇ ਗਵਾਹ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਅੱਜ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਅਤੇ ਬੁੱਧਵਾਰ ਨੂੰ ਉਹ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਵਿੱਚ ਰਾਸ਼ਟਰਪਤੀ ਦੀ ਫੇਰੀ, ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਲਈ ਪ੍ਰੇਰਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਉਨ੍ਹਾਂ ਨੇ ਜ਼ਿੰਦਗੀ ਵਿੱਚ ਨਿੱਜੀ ਅਤੇ ਪੇਸ਼ੇਵਰ ਪੱਧਰ 'ਤੇ ਸਖ਼ਤ ਸੰਘਰਸ਼ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਆਪਣੀ ਸਖ਼ਤ ਮਿਹਨਤ, ਦ੍ਰਿਸ਼ਟੀਕੋਣ ਅਤੇ ਵਚਨਬੱਧਤਾ ਨਾਲ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ਛੂਹੀਆਂ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੀ ਇਹ ਪ੍ਰਾਪਤੀ ਉਨ੍ਹਾਂ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਇਬਰਾਹਿਮ ਲਿੰਕਨ ਵਰਗੇ ਆਲਮੀ ਆਗੂਆਂ ਦੀ ਕਤਾਰ ਵਿੱਚ ਖੜ੍ਹਾ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਯਾਦਗਾਰੀ ਪਲ ਹੈ ਅਤੇ ਪੂਰਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਇਸ ਦੌਰੇ ਦੌਰਾਨ ਨਿੱਘਾ ਸਵਾਗਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁਬਾਰਕ ਧਰਤੀ 'ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮਾਣ ਮਹਿਸੂਸ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਅਤੇ ਅਗਾਂਹ-ਵਧੂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਹਾਸਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਹਨਤੀ ਅਤੇ ਬਹਾਦਰ ਪੰਜਾਬੀ ਆਪਣੀ ਹਿੰਮਤ, ਅਥਾਹ ਹੌਸਲੇ ਅਤੇ ਸਖ਼ਤ ਉੱਦਮੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜ ਦਰਿਆਵਾਂ ਦੀ ਇਸ ਪਵਿੱਤਰ ਧਰਤੀ 'ਤੇ ਇਤਿਹਾਸ ਦੇ ਕਈ ਪੰਨਿਆਂ ਨੂੰ ਨੇੜਿਓਂ ਦੇਖਿਆ ਹੈ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਮਾਗਮ ਦੌਰਾਨ ਪਤਵੰਤਿਆਂ ਦਾ ਸਵਾਗਤ ਕੀਤਾ।

ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸ਼ੀਲ ਨਾਗੂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਅਧੀਨ ਡੇਂਗੂ ਤੋ ਬਚਾਅ ਸੰਬੰਧੀ ਕੀਤਾ ਗਿਆ ਲੋਕਾਂ ਨੂੰ ਜਾਗਰੂਕ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਅਧੀਨ ਡੇਂਗੂ ਤੋ ਬਚਾਅ ਸੰਬੰਧੀ ਕੀਤਾ ਗਿਆ ਲੋਕਾਂ ਨੂੰ ਜਾਗਰੂਕ

ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਬਣਾਏ ਜਾ ਰਹੇ ਹਨ ਸਪੋਰਟਸ ਪਾਰਕ

ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਬਣਾਏ ਜਾ ਰਹੇ ਹਨ ਸਪੋਰਟਸ ਪਾਰਕ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਐਸ.ਸੀ. ਭਾਈਚਾਰੇ ਦੇ ਕਰਜ਼ੇ ਮਾਫ ਕਰਕੇ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ: ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ

ਐਸ.ਸੀ. ਭਾਈਚਾਰੇ ਦੇ ਕਰਜ਼ੇ ਮਾਫ ਕਰਕੇ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ: ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ

ਨਰੰਗਪੁਰ ਤੋਂ ਗੁਜਰਾਂ ਲਾਹੜੀ, ਸਿੰਬਲੀ ਤੋਂ ਨੋਸਹਿਰਾ ਮਾਰਗ ਦਾ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਨਿਰਮਾਣ ਕਾਰਜ ਦਾ ਸੁਭਾਅਰੰਭ

ਨਰੰਗਪੁਰ ਤੋਂ ਗੁਜਰਾਂ ਲਾਹੜੀ, ਸਿੰਬਲੀ ਤੋਂ ਨੋਸਹਿਰਾ ਮਾਰਗ ਦਾ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਨਿਰਮਾਣ ਕਾਰਜ ਦਾ ਸੁਭਾਅਰੰਭ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ ਡਾਕਟਰ ਦਿਵਸ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ ਡਾਕਟਰ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਦੋ ਫੈਕਲਟੀ ਮੈਂਬਰਾਂ ਨੇ ਤੁਰਕੀ ਵਿੱਚ ਅੰਤਰਰਾਸ਼ਟਰੀ ਕਾਂਗਰਸ ਵਿੱਚ ਖੋਜ ਪਰਚਾ ਪੇਸ਼ ਕੀਤਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਦੋ ਫੈਕਲਟੀ ਮੈਂਬਰਾਂ ਨੇ ਤੁਰਕੀ ਵਿੱਚ ਅੰਤਰਰਾਸ਼ਟਰੀ ਕਾਂਗਰਸ ਵਿੱਚ ਖੋਜ ਪਰਚਾ ਪੇਸ਼ ਕੀਤਾ 

ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਰੱਦ ਕਰਨ ਲਈ ਰਿਸ਼ਵਤ ਦੀ ਪੇਸ਼ਕਸ਼ ਕਰਨ ਵਾਲੇ ਮਹਿਲਾ ਸੈੱਲ ਦੇ ਡੀਐਸਪੀ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਰੱਦ ਕਰਨ ਲਈ ਰਿਸ਼ਵਤ ਦੀ ਪੇਸ਼ਕਸ਼ ਕਰਨ ਵਾਲੇ ਮਹਿਲਾ ਸੈੱਲ ਦੇ ਡੀਐਸਪੀ ਨੂੰ ਗ੍ਰਿਫ਼ਤਾਰ ਕੀਤਾ

ਟ੍ਰੈਫ਼ਿਕ ਇਨਚਾਰਜ ਨੇ ਕੀਤੀ ਇਮਾਨਦਾਰੀ ਦੀ ਮਿਸ਼ਾਲ ਪੇਸ਼: ਸੜਕ ਤੋਂ ਲੱਭਿਆ ਫੋਨ ਵਾਪਸ ਕੀਤਾ

ਟ੍ਰੈਫ਼ਿਕ ਇਨਚਾਰਜ ਨੇ ਕੀਤੀ ਇਮਾਨਦਾਰੀ ਦੀ ਮਿਸ਼ਾਲ ਪੇਸ਼: ਸੜਕ ਤੋਂ ਲੱਭਿਆ ਫੋਨ ਵਾਪਸ ਕੀਤਾ

200 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ,ਮਾਮਲਾ ਦਰਜ

200 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ,ਮਾਮਲਾ ਦਰਜ