Friday, November 14, 2025  

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ 29ਵੀਂ ਅਥਲੈਟਿਕ ਮੀਟ ਸਮਾਪਤ 

March 12, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/12 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਪੋਰਟਸ ਵਿਭਾਗ ਵੱਲੋਂ ਸਲਾਨਾ ਅਥਲੈਟਿਕਸ ਮੀਟ ਕਰਵਾਈ ਗਈ।ਇਸ ਮੌਕੇ ਮੁੱਖ ਮਹਿਮਾਨ ਵਜੋਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੈਂਬਰ ਟਰੱਸਟ ਅਤੇ ਵਿਸ਼ੇਸ ਮਹਿਮਾਨ ਵਜੋਂ ਡਾ. ਪ੍ਰਿਤਪਾਲ ਸਿੰਘ, ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਸ਼ਿਰਕਤ ਕਰਦਿਆਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ। ਡਾ. ਲਖਬੀਰ ਸਿੰਘ ਪ੍ਰਿੰਸੀਪਲ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਅਤੇ ਕਾਲਜ ਦੇ ਸਟਾਫ਼ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਜਿਸ ਉਪਰੰਤ ਝੰਡੇ ਦੀ ਰਸਮ ਅਦਾ ਕਰਕੇ ਅਥਲੈਟਿਕ ਮੀਟ ਦੀ ਸ਼ੁਰੂਆਤ ਕੀਤੀ ਗਈ।ਇਸ ਸਮੇਂ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ, ਡੀਨ ਸਾਹਿਬਾਨ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਦੌੜਾਂ,ਡਿਸਕਸ ਥ੍ਰੋ, ਜੈਵਲਿਨ ਥ੍ਰੋ, ਲੰਮੀ ਛਾਲ ਅਤੇ ਟੱਗ-ਆਫ-ਵਾਰ ਆਦਿ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਅਗਮਰੂਪ ਕੌਰ ਸਿੱਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 'ਸਰਬੋਤਮ ਖਿਡਾਰਨ (ਗਰਲਜ਼)' ਦਾ ਖਿਤਾਬ ਜਿੱਤਿਆ, ਜਦਕਿ ਆਕਾਸ਼ ਕੁਮਾਰ ਨੇ 'ਸਰਬੋਤਮ ਖਿਡਾਰੀ (ਬੁਆਇਜ਼)' ਦਾ ਖਿਤਾਬ ਆਪਣੇ ਨਾਮ ਕੀਤਾ। ਸਰਵੋਤਮ ਖੇਡ ਟਰਾਫੀ ਲਈ ਹੋਏ ਮੁਕਾਬਲੇ ਵਿੱਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਵਿਭਾਗ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮਾਸਟਰ ਆਫ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਮਾਰਚ ਪਾਸਟ ਦੌਰਾਨ ਨੈਸ਼ਨਲ ਕੈਡੈਟ ਕੋਰ ਦੀ ਟੁਕੜੀ ਨੇ ਸਭ ਦੇ ਦਿਲਾਂ ਨੂੰ ਮੋਹ ਲਿਆ ਅਤੇ 'ਸਰਵੋਤਮ ਟੁਕੜੀ' ਦਾ ਖਿਤਾਬ ਜਿੱਤਿਆ।ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਇਵੈਂਟ ਦੀ ਸਫਲਤਾ 'ਤੇ ਆਪਣੇ ਖੁਸ਼ੀ ਦੇ ਭਾਵਨਾਂ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ "ਇਹ ਐਥਲੈਟਿਕ ਵਿਦਿਆਰਥੀਆਂ ਦੀ ਖੇਡ ਸਮਰਥਾ ਅਤੇ ਉਨ੍ਹਾਂ ਦੀ ਮਿਹਨਤ ਦਾ ਪ੍ਰਮਾਣ ਹੈ ਅਸੀਂ ਉਨ੍ਹਾਂ ਦੀਆਂ ਕਾਮਯਾਬੀਆਂ ਤੇ ਬੇਹੱਦ ਮਾਣ ਮਹਿਸੂਸ ਕਰਦੇ ਹਾਂ। ਉਨ੍ਹਾਂ ਵੱਲੋਂ ਡਾ. ਹਰਪ੍ਰੀਤ ਕੌਰ ਮਾਵੀ (ਡਾਇਰੈਕਟਰ ਆਫ ਫਿਜ਼ੀਕਲ ਐਜੂਕੇਸ਼ਨ), ਗੁਰਮੀਤ ਸਿੰਘ ਟੌਹੜਾ, ਰਜਨਦੀਪ ਕੌਰ, ਅਤੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਤਾਰੀਫ਼ ਕੀਤੀ ਜਿਨ੍ਹਾਂ ਨੇ ਇਸ ਅਥਲੈਟਿਕ ਮੀਟ ਨੂੰ ਸਫਲ ਬਣਾਉਣ ਚ ਅਹਿਮ ਯੋਗਦਾਨ ਪਾਇਆ।ਇਸ ਉਪਰੰਤ ਜੇਤੂਆਂ ਨੂੰ ਇਨਾਮ ਵੰਡੇ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਲਖਵਿੰਦਰ ਸਿੰਘ, ਡਾ. ਏ ਪੀ ਐਸ ਸੇਠੀ ,ਡਾ.ਜਸਪ੍ਰੀਤ ਸਿੰਘ ਉਬਰਾਏ, ਡਾ. ਅਮ੍ਰਿੰਤਬੀਰ ਸਿੰਘ , ਡਾ. ਵਰਿੰਦਰ ਸਿੰਘ,ਡਾ. ਗੁਰਸੇਵਕ ਸਿੰਘ ਬਰਾੜ , ਡਾ. ਆਰ.ਐਸ. ਉੱਪਲ,ਡਾ. ਬੀ.ਐਸ. ਭੁੱਲਰ, ਡਾ. ਜਤਿੰਦਰ ਸਿੰਘ ਸੈਣੀ, ਕਿਰਨਪ੍ਰੀਤ ਕੌਰ ਅਤੇ ਡਾ. ਅਮਨਦੀਪ ਸਿੰਘ ਵੀ ਹਾਜ਼ਰ ਸਨ lਇਸ ਮੌਕੇ ਕੋਚ ਬਲਵਿੰਦਰ ਸਿੰਘ, ਕੋਚ ਰਮਨਦੀਪ ਸਿੰਘ ਅਤੇ ਡਾ. ਭੁਪਿੰਦਰ ਸਿੰਘ ਮੁਖੀ ਸਰੀਰਕ ਸਿੱਖਿਆ ਵਿਭਾਗ ਦੀ ਟੀਮ ਵੱਲੋਂ ਬਤੌਰ ਰੈਫਰੀ ਸੇਵਾਵਾਂ ਦਿੱਤੀਆਂ ਗਈਆਂ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਫਤਵਾ ਦਿੱਤਾ, ਤਰਨਤਾਰਨ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ:ਮੁਖ ਮੰਤਰੀ ਭਗਵੰਤ ਮਾਨ

ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਫਤਵਾ ਦਿੱਤਾ, ਤਰਨਤਾਰਨ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ:ਮੁਖ ਮੰਤਰੀ ਭਗਵੰਤ ਮਾਨ

ਪੰਜਾਬ ਪੁਲਿਸ ਨੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ; 9.99 ਕਰੋੜ ਰੁਪਏ ਜ਼ਬਤ ਕੀਤੇ

ਪੰਜਾਬ ਪੁਲਿਸ ਨੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ; 9.99 ਕਰੋੜ ਰੁਪਏ ਜ਼ਬਤ ਕੀਤੇ

2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪੰਜਾਬ ਦੀ 'ਆਪ' ਨੇ ਤਰਨਤਾਰਨ ਸੀਟ ਬਰਕਰਾਰ ਰੱਖੀ

2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪੰਜਾਬ ਦੀ 'ਆਪ' ਨੇ ਤਰਨਤਾਰਨ ਸੀਟ ਬਰਕਰਾਰ ਰੱਖੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਲੇਸਮੈਂਟ ਡਰਾਈਵ ਚ ਤਿੰਨ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਲੇਸਮੈਂਟ ਡਰਾਈਵ ਚ ਤਿੰਨ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਪੰਜਾਬ: ਆਈਐਸਆਈ-ਸਮਰਥਿਤ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼, 10 ਗ੍ਰਿਫ਼ਤਾਰ

ਪੰਜਾਬ: ਆਈਐਸਆਈ-ਸਮਰਥਿਤ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼, 10 ਗ੍ਰਿਫ਼ਤਾਰ

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਵਿਕਸਿਤ ਭਾਰਤ@2047 ਲਈ ਯੁਵਾ ਕਨੇਕਟ ਪ੍ਰੋਗਰਾਮ

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਵਿਕਸਿਤ ਭਾਰਤ@2047 ਲਈ ਯੁਵਾ ਕਨੇਕਟ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਰੋਟਰੀ ਕਲੱਬ ਦੇ ਚਾਰਟਰ ਨਾਲ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਰੋਟਰੀ ਕਲੱਬ ਦੇ ਚਾਰਟਰ ਨਾਲ ਸਨਮਾਨਿਤ

ਪੰਜਾਬ ਵਿੱਚ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਗ੍ਰਿਫ਼ਤਾਰ

ਪੰਜਾਬ ਵਿੱਚ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਐਨਐਸਐਸ ਯੂਨਿਟ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੀ ਯਾਦ ਵਿੱਚ “ਪਦ ਯਾਤਰਾ

ਦੇਸ਼ ਭਗਤ ਯੂਨੀਵਰਸਿਟੀ ਦੀ ਐਨਐਸਐਸ ਯੂਨਿਟ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੀ ਯਾਦ ਵਿੱਚ “ਪਦ ਯਾਤਰਾ