Saturday, July 19, 2025  

ਪੰਜਾਬ

ਸਿਵਲ ਸਰਜਨ ਨੇ" ਯੁੱਧ ਨਸ਼ਿਆਂ ਵਿਰੁੱਧ" ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

March 12, 2025
ਸ੍ਰੀ ਫ਼ਤਹਿਗੜ੍ਹ ਸਾਹਿਬ/12 ਮਾਰਚ 
(ਰਵਿੰਦਰ ਸਿੰਘ ਢੀਂਡਸਾ) 
 
ਨਸ਼ਾ ਇਕ ਮਾਨਸਿਕ ਰੋਗ ਹੈ , ਇਸ ਤੋਂ ਬਚਿਆ ਜਾ ਸਕਦਾ ਹੈ, ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਰਕਾਰ ਵੱਲੋਂ ਇਸ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ । ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ " ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਕੀਤਾ। ਇਸ ਜਾਗਰੂਕਤਾ ਰੈਲੀ ਵਿੱਚ ਸਰਸਵਤੀ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ ਅਤੇ ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਵਾਪਸ ਜਿਲਾ ਹਸਪਤਾਲ ਵਿੱਚ ਆ ਕੇ ਸਮਾਪਤ ਹੋਈ । ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਜਿਲਾ ਹਸਪਤਾਲ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਵਿਚ ਸਰਕਾਰ ਵੱਲੋਂ ਨਸ਼ਾ ਛਡਾਉਣ ਲਈ ਮੁਫਤ ਸੇਵਾਵਾਂ ਉਪਲਬਧ ਹਨ ਤੇ ਜਿਲੇ ਵਿੱਚ 18 ਓਟ ਕਲੀਨਿਕ ਖੋਲੇ ਗਏ ਹਨ ਜਿਨਾਂ ਵਿੱਚੋਂ ਨਸ਼ਾ ਪੀੜਤ ਵਿਅਕਤੀ ਆਪਣੇ ਘਰ ਦੇ ਨੇੜੇ ਹੀ ਇਹ ਸੇਵਾਵਾਂ ਦਾ ਫਾਇਦਾ ਉਠਾ ਸਕਦੇ ਹਨ ,ਲੋੜਵੰਦ ਵਿਅਕਤੀਆਂ ਨੂੰ ਇਹਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਅਤੇ ਨਸ਼ਾ ਛੱਡ ਕੇ ਇੱਕ ਚੰਗਾ ਸਿਹਤਮੰਦ ਜੀਵਨ ਜਿਉਣਾ ਚਾਹੀਦਾ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਸੀਨੀਅਰ ਮੈਡੀਕਲ ਡਾ. ਕੰਵਲਦੀਪ ਸਿੰਘ, ਜਿਲਾ ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਬੀਸੀਸੀ ਅਮਰਜੀਤ ਸਿੰਘ , ਮਾਨਵ ਸ਼ਾਹ , ਧਰਮ ਸਿੰਘ, ਮਨਬੀਰ ਸਿੰਘ ਆਦਿ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਡਾ. ਮੰਜੂ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਕਰਮਚਾਰੀਆਂ ਨੇ ਪਿੰਡ ਖਰੇ ਵਿਖੇ ਕੀਤੀ ਕੂਲਰਾਂ ਦੀ ਜਾਂਚ

ਡਾ. ਮੰਜੂ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਕਰਮਚਾਰੀਆਂ ਨੇ ਪਿੰਡ ਖਰੇ ਵਿਖੇ ਕੀਤੀ ਕੂਲਰਾਂ ਦੀ ਜਾਂਚ

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੀਆਂ ਦੋ ਸਰਕਾਰੀ ਤਕਨੀਕੀ ਯੂਨੀਵਰਸਿਟੀਆਂ ਨਾਲ ਸਮਝੌਤਿਆਂ 'ਤੇ ਕੀਤੇ ਦਸਤਖਤ

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੀਆਂ ਦੋ ਸਰਕਾਰੀ ਤਕਨੀਕੀ ਯੂਨੀਵਰਸਿਟੀਆਂ ਨਾਲ ਸਮਝੌਤਿਆਂ 'ਤੇ ਕੀਤੇ ਦਸਤਖਤ

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਘਰੋਟਾ ਵਿਖੇ ਸਕੂਲ ਆਫ ਹੈਪੀਨੈਸ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਘਰੋਟਾ ਵਿਖੇ ਸਕੂਲ ਆਫ ਹੈਪੀਨੈਸ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਗੋਲਡਨ ਟੈਂਪਲ ਬੰਬ ਦੀ ਧਮਕੀ: ਬੇਰੁਜ਼ਗਾਰ ਸਾਫਟਵੇਅਰ ਇੰਜੀਨੀਅਰ ਹਿਰਾਸਤ ਵਿੱਚ

ਗੋਲਡਨ ਟੈਂਪਲ ਬੰਬ ਦੀ ਧਮਕੀ: ਬੇਰੁਜ਼ਗਾਰ ਸਾਫਟਵੇਅਰ ਇੰਜੀਨੀਅਰ ਹਿਰਾਸਤ ਵਿੱਚ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਸੰਗਤਪੁਰ ਸੋਢੀਆਂ ਸਕੂਲ ਵਿਖੇ ਵਿਸ਼ਵ ਇਨਸਾਫ ਦਿਵਸ ਮਨਾਇਆ ਗਿਆ 

ਸੰਗਤਪੁਰ ਸੋਢੀਆਂ ਸਕੂਲ ਵਿਖੇ ਵਿਸ਼ਵ ਇਨਸਾਫ ਦਿਵਸ ਮਨਾਇਆ ਗਿਆ 

ਭੀਖ ਮੰਗਣ ਲਈ ਮਜ਼ਬੂਰ ਕੀਤੇ ਜਾ ਰਹੇ ਬੱਚਿਆਂ ਦਾ ਕਰਵਾਇਆ ਜਾਵੇਗਾ ਡੀਐਨਏ ਟੈਸਟ - ਮਹਿਮੀ

ਭੀਖ ਮੰਗਣ ਲਈ ਮਜ਼ਬੂਰ ਕੀਤੇ ਜਾ ਰਹੇ ਬੱਚਿਆਂ ਦਾ ਕਰਵਾਇਆ ਜਾਵੇਗਾ ਡੀਐਨਏ ਟੈਸਟ - ਮਹਿਮੀ

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ