Saturday, November 22, 2025  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸਾਲਾਨਾ ਖੇਡ ਸਮਾਰੋਹ ਦਾ ਆਗਾਜ਼ 

March 12, 2025

ਸ੍ਰੀ ਫ਼ਤਹਿਗੜ੍ਹ ਸਾਹਿਬ/12 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਅੱਜ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਸਮਾਰੋਹ ਦਾ ਆਗਾਜ਼ ਹੋਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਏ.ਡੀ.ਸੀ ਫ਼ਤਹਿਗੜ੍ਹ ਸਾਹਿਬ ਸੁਰਿੰਦਰ ਸਿੰਘ ਧਾਲੀਵਾਲ ਦਾ ਕਾਲਜ ਦੀ ਪ੍ਰਿੰਸੀਪਲ ਡਾ.ਵਨੀਤਾ ਗਰਗ ਅਤੇ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ। ਜਿਸ ਉਪਰੰਤ ਮੁੱਖ ਮਹਿਮਾਨ ਏ.ਡੀ.ਸੀ ਸੁਰਿੰਦਰ ਸਿੰਘ ਧਾਲੀਵਾਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਬੜੇ ਹੀ ਸੰਖੇਪ ਸ਼ਬਦਾਂ ਵਿੱਚ ਵਿਦਿਆਰਥੀਆਂ ਨੂੰ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ। ਉਹਨਾਂ ਕਿਹਾ ਕਿ ਜਿੰਦਗੀ ਵਿੱਚ ਹਾਰ ਬੜਾ ਕੁਝ ਸਿਖਾਉਂਦੀ ਹੈ ਅਤੇ ਹਾਰ ਕੇ ਦੁਬਾਰਾ ਦੁਗਣੀ ਹਿੰਮਤ ਨਾਲ ਅੱਗੇ ਵਧਣਾ ਚਾਹੀਦਾ ਹੈ। ਭਾਵਨਾ ਖੇਡ ਦੀ ਹੋਣੀ ਚਾਹੀਦੀ ਹੈ ਨਾ ਕਿ ਜਿਤ ਹਾਰ ਦੀ। ਉਨਾਂ ਨੇ ਸਰਤਾਜ ਦੇ ਗੀਤ ਉਹ ਖਿਡਾਰੀ ਨਹੀਂ ਹੋਣਾ ਦੇ ਨਾਲ ਆਪਣੀ ਗੱਲ ਸਮਾਪਤ ਕੀਤੀ। ਇਸ ਮੌਕੇ ਸਟੇਟ ਅਵਾਰਡੀ ਅਧਿਆਪਕ ਨੌਰੰਗ ਸਿੰਘ ਨੇ ਸੰਖੇਪ ਜਿਹੇ ਸ਼ਬਦਾਂ ਵਿੱਚ ਨਸ਼ਿਆਂ ਦਾ ਕੋਹੜ ਵੱਢਣ ਦਾ ਹੋਕਾ ਦਿੱਤਾ। ਪ੍ਰੋਫੈਸਰ ਸ਼ਾਹਬਾਜ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸਾਹਿਤ ਕੀਤਾ। ਇਸ ਮੌਕੇ ਚੁੰਨੀ ਕਲਾਂ ਦੇ ਸਰਪੰਚ ਕੇਸਰ ਸਿੰਘ ਅਤੇ ਉਨਾਂ ਦੇ ਨਾਲ ਹੋਰ ਪਤਵੰਤਿਆਂ ਨੇ ਵੀ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋਫੈਸਰ ਹਰਪ੍ਰੀਤ ਸਿੰਘ ਅਤੇ ਪ੍ਰੋਫੈਸਰ ਵਿਜੇ ਕੁਮਾਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਡ ਗਤੀਵਿਧੀਆਂ ਦਾ ਮੁਜਾਹਰਾ ਕੀਤਾ।ਇਸ ਮੌਕੇ ਉੱਚੀ ਛਾਲ ਲੰਬੀ ਛਾਲ 1500 ਮੀਟਰ ਰੇਸ 800 ਮੀਟਰ ਰੇਸ ਸ਼ਾਟ ਪੁੱਟ ਅਤੇ ਰਿਲੇ ਵਿੱਚੋਂ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ।ਇਸ ਮੌਕੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ ਸੀ।ਮੰਚ ਸੰਚਾਲਨ ਦੀ ਜਿੰਮੇਵਾਰੀ ਡਾ. ਦਵਿੰਦਰ ਸਿੰਘ ਅਤੇ ਪ੍ਰੋਫੈਸਰ ਅਮਨ ਸ਼ਰਮਾ ਨੇ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅਨੰਦਪੁਰ ਸਾਹਿਬ ਧਾਰਮਿਕ ਤੌਰ 'ਤੇ ਚਮਕ ਰਿਹਾ ਹੈ

ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅਨੰਦਪੁਰ ਸਾਹਿਬ ਧਾਰਮਿਕ ਤੌਰ 'ਤੇ ਚਮਕ ਰਿਹਾ ਹੈ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਰਾਣਾ ਹਸਪਤਾਲ, ਸਰਹਿੰਦ ‘ਚ ਵਿਸ਼ਵ ਪਾਈਲਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਰਾਣਾ ਹਸਪਤਾਲ, ਸਰਹਿੰਦ ‘ਚ ਵਿਸ਼ਵ ਪਾਈਲਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਈ ਗਈ ਸਪੋਰਟਸ ਮੀਟ 2025

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਈ ਗਈ ਸਪੋਰਟਸ ਮੀਟ 2025

ਰਾਣਾ ਹਸਪਤਾਲ ਵੱਲੋਂ ਰਿਆਸਤ-ਏ-ਰਾਣਾ, ਸਰਹਿੰਦ ਵਿਖੇ ਮਨਾਇਆ ਗਿਆ ਬਾਲ ਦਿਵਸ

ਰਾਣਾ ਹਸਪਤਾਲ ਵੱਲੋਂ ਰਿਆਸਤ-ਏ-ਰਾਣਾ, ਸਰਹਿੰਦ ਵਿਖੇ ਮਨਾਇਆ ਗਿਆ ਬਾਲ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ