Friday, November 21, 2025  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ

March 12, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/12 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਲਾਣੀਆਂ ਵਿਖੇ ਵਾਟਰ ਟੈਸਟਿੰਗ ਕੈਂਪ ਲਗਾਇਆ ਗਿਆ ਜਿਸ ਵਿਚ ਬੀ.ਐਸ.ਸੀ. ਭਾਗ ਤੀਸਰਾ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਕੈਂਪ ਦੌਰਾਨ ਪਿੰਡ ਤੋਂ ਇਕੱਠੇ ਕੀਤੇ ਗਏ ਪਾਣੀ ਦੇ ਵੱਖ-ਵੱਖ ਨਮੂਨਿਆਂ ਦੀ ਗੁਣਵੱਤਾ ਦੀ ਮੌਕੇ 'ਤੇ ਜਾਂਚ ਕੀਤੀ ਗਈ ਅਤੇ ਇਕੱਤਰ ਕੀਤੇ ਗਏ ਪਾਣੀ ਦੇ ਨਮੂਨਿਆਂ ਲਈ ਪੀ ਐੱਚ, ਟੋਟਲ ਡਿੱਸੌਲਵਡ ਸੌਲਿਡਸ, ਕਲੋਰਾਈਡ ਅਤੇ ਕਠੋਰਤਾ ਵਰਗੇ ਵੱਖ-ਵੱਖ ਮਾਪਦੰਡਾਂ ਦੀ ਜਾਂਚ ਕੀਤੀ ਗਈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਕੈਂਪ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਵਿਹਾਰਕ ਵਿਕਾਸ ਵਿਚ ਸਹਾਇਕ ਸਿੱਧ ਹੁੰਦੇ ਹਨ। ਟੈਸਟਿੰਗ ਕੈਂਪ ਦੀ ਕਨਵੀਨਰ ਡਾ. ਸਿੰਮੀ ਗੋਇਲ ਵੱਲੋਂ ਵਿਦਿਆਰਥੀਆਂ ਨੂੰ ਪਾਣੀ ਦੀ ਜਾਂਚ ਦੌਰਾਨ ਸਹਿਯੋਗ ਦਿੱਤਾ ਗਿਆ ਅਤੇ ਸਥਾਨਕ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ਅਤੇ ਦੂਸ਼ਿਤ ਪਾਣੀ ਕਾਰਨ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਸਾਰੇ ਪੈਰਾਮੀਟਰਾਂ ਲਈ ਸਟੈਂਡਰਡ ਪ੍ਰੋਟੋਕੋਲ ਅਤੇ ਵਾਟਰ ਟੈਸਟਿੰਗ ਕਿੱਟਾਂ ਦੀ ਵਰਤੋਂ ਕੀਤੀ ਗਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਰਾਣਾ ਹਸਪਤਾਲ, ਸਰਹਿੰਦ ‘ਚ ਵਿਸ਼ਵ ਪਾਈਲਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਰਾਣਾ ਹਸਪਤਾਲ, ਸਰਹਿੰਦ ‘ਚ ਵਿਸ਼ਵ ਪਾਈਲਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਈ ਗਈ ਸਪੋਰਟਸ ਮੀਟ 2025

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਈ ਗਈ ਸਪੋਰਟਸ ਮੀਟ 2025

ਰਾਣਾ ਹਸਪਤਾਲ ਵੱਲੋਂ ਰਿਆਸਤ-ਏ-ਰਾਣਾ, ਸਰਹਿੰਦ ਵਿਖੇ ਮਨਾਇਆ ਗਿਆ ਬਾਲ ਦਿਵਸ

ਰਾਣਾ ਹਸਪਤਾਲ ਵੱਲੋਂ ਰਿਆਸਤ-ਏ-ਰਾਣਾ, ਸਰਹਿੰਦ ਵਿਖੇ ਮਨਾਇਆ ਗਿਆ ਬਾਲ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ 

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ