Tuesday, November 18, 2025  

ਪੰਜਾਬ

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਬੁਲਡੋਜਰ

March 12, 2025

ਸ੍ਰੀ ਮੁਕਤਸਰ ਸਾਹਿਬ, 12 ਮਾਰਚ (ਕੇ. ਐਲ. ਮੁਕਸਰੀ/ਕੁਲਭੂਸ਼ਨ ਚਾਵਲਾ)-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰੱਸਾ ’ਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰੱਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ ਉਸ ਅਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਤਸਕਰੀ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ। ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ’ਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰ ਲਿਆ ਜਾਏਗਾ ਅਤੇ ਜੇਕਰ ਕਿਸੇ ਨੇ ਸਰਕਾਰੀ ਸੰਪੱਤੀ ਤੇ ਕੋਈ ਇਮਾਰਤ ਬਣਾਈ ਤਾਂ ਉਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੰਵਲਪ੍ਰੀਤ ਸਿੰਘ ਚਾਹਲ ਐਸ.ਪੀ (ਐਚ), ਐਸ.ਡੀ.ਐਮ ਬਲਜੀਤ ਕੌਰ, ਇਕਬਾਲ ਸਿੰਘ ਡੀ.ਐਸ.ਪੀ ਮਲੋਟ, ਐਸ.ਆਈ ਦਰਸ਼ਨ ਸਿੰਘ ਐਸ.ਐਚ.ਓ ਲੱਖੇਵਾਲੀ, ਇੰਸ. ਦਵਿੰਦਰ ਸਿੰਘ ਐਸ.ਐਚ.ਓ ਕਬਰਵਾਲਾ ਵੀ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਈ ਗਈ ਸਪੋਰਟਸ ਮੀਟ 2025

ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਕਰਵਾਈ ਗਈ ਸਪੋਰਟਸ ਮੀਟ 2025

ਰਾਣਾ ਹਸਪਤਾਲ ਵੱਲੋਂ ਰਿਆਸਤ-ਏ-ਰਾਣਾ, ਸਰਹਿੰਦ ਵਿਖੇ ਮਨਾਇਆ ਗਿਆ ਬਾਲ ਦਿਵਸ

ਰਾਣਾ ਹਸਪਤਾਲ ਵੱਲੋਂ ਰਿਆਸਤ-ਏ-ਰਾਣਾ, ਸਰਹਿੰਦ ਵਿਖੇ ਮਨਾਇਆ ਗਿਆ ਬਾਲ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ 

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਸ਼ਹੀਦੀ ਸਭਾ ਦੌਰਾਨ ਸਿਹਤ ਸੇਵਾਵਾਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮੌਜੂਦਾ ਚੰਗੇ ਨਿਰਮਾਣ ਅਭਿਆਸਾਂ ’ਤੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮੌਜੂਦਾ ਚੰਗੇ ਨਿਰਮਾਣ ਅਭਿਆਸਾਂ ’ਤੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਫਤਵਾ ਦਿੱਤਾ, ਤਰਨਤਾਰਨ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ:ਮੁਖ ਮੰਤਰੀ ਭਗਵੰਤ ਮਾਨ

ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਫਤਵਾ ਦਿੱਤਾ, ਤਰਨਤਾਰਨ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ:ਮੁਖ ਮੰਤਰੀ ਭਗਵੰਤ ਮਾਨ