Sunday, July 06, 2025  

ਕੌਮੀ

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

March 13, 2025

ਚੰਡੀਗੜ੍ਹ, 13 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ, ਇਸ ਦੇ ਮਜ਼ਬੂਤ ਖੇਤੀਬਾੜੀ ਆਧਾਰ ਉਦਯੋਗਿਕ ਸੰਭਾਵਨਾ ਅਤੇ ਤੇਜ਼ੀ ਨਾਲ ਵਧ ਰਹੇ ਵਪਾਰਕ ਮਾਹੌਲ ਨੂੰ ਉਜਾਗਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰ ਅਤੇ ਵਣਜ ਲਈ ਕੁਦਰਤੀ ਸਾਂਝ ਹੈ, ਜਿਸ ਨੂੰ ਆਪਸੀ ਲਾਭ ਲਈ ਵਰਤਿਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਪੰਜਾਬ ਦੇ ਅਨਾਜ ਉਤਪਾਦਨ, ਡੇਅਰੀ ਅਤੇ ਖੇਤੀ-ਪ੍ਰੋਸੈਸਿੰਗ ਦੇ ਗੜ੍ਹ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪੰਜਾਬ ਯੂ.ਏ.ਈ. ਦੀਆਂ ਖੁਰਾਕ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਆਈ.ਟੀ., ਲੌਜਿਸਟਿਕਸ, ਸਿਹਤ ਸੰਭਾਲ ਅਤੇ ਸਿੱਖਿਆ ਵਿੱਚ ਸਹਿਯੋਗ ਦੀ ਸੰਭਾਵਨਾ 'ਤੇ ਵੀ ਜ਼ੋਰ ਦਿੱਤਾ, ਜੋ ਦੋਵਾਂ ਖੇਤਰਾਂ ਲਈ ਨਵੇਂ ਆਰਥਿਕ ਮੌਕੇ ਪੈਦਾ ਕਰ ਸਕਦਾ ਹੈ।

 

ਭਵਿੱਖੀ ਸਹਿਯੋਗ ਨੂੰ ਢਾਂਚਾਗਤ ਦਿਸ਼ਾ ਦੇਣ ਲਈ ਇਕ ਜੁਆਇੰਟ ਵਰਕਿੰਗ ਗਰੁੱਪ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ ਗਿਆ, ਜੋ ਆਪਸੀ ਹਿੱਤਾਂ ਵਾਲੇ ਸੰਭਾਵੀ ਖੇਤਰਾਂ ਦਾ ਮੁਲਾਂਕਣ ਅਤੇ ਪੜਚੋਲ ਕਰੇਗਾ ਅਤੇ ਵਪਾਰ ਤੇ ਨਿਵੇਸ਼ ਵਧਾਉਣ ਲਈ ਰਣਨੀਤੀਆਂ ਤਿਆਰ ਕਰੇਗਾ।

ਵਿਚਾਰ-ਚਰਚਾ ਦੌਰਾਨ ਉਠਾਇਆ ਗਿਆ ਇਕ ਮੁੱਖ ਮੁੱਦਾ ਪੰਜਾਬ ਅਤੇ ਯੂ.ਏ.ਈ. ਦੇ ਸ਼ਹਿਰਾਂ ਵਿਚਕਾਰ ਸਿੱਧੇ ਹਵਾਈ ਸੰਪਰਕ ਦੀ ਜ਼ਰੂਰਤ ਸੀ। ਯੂ.ਏ.ਈ. ਦੇ ਰਾਜਦੂਤ ਨੇ ਵਪਾਰ, ਨਿਵੇਸ਼ ਅਤੇ ਸੈਰ-ਸਪਾਟੇ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ (ਮੋਹਾਲੀ) ਹਵਾਈ ਅੱਡਿਆਂ ਤੋਂ ਯੂ.ਏ.ਈ. ਲਈ ਵਾਧੂ ਸਿੱਧੀਆਂ ਉਡਾਣਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ, ਜਿਸ ਵਿੱਚ ਯੂ.ਏ.ਈ. ਆਧਾਰਤ ਏਅਰਲਾਈਨਾਂ ਰਾਹੀਂ ਸਿੱਧੀ ਉਡਾਣ ਦੀ ਪ੍ਰਵਾਨਗੀ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਪਰਕ ਵਧਣ ਨਾਲ ਪੰਜਾਬ ਦੇ ਹਜ਼ਾਰਾਂ ਪਰਵਾਸੀ ਭਾਰਤੀਆਂ, ਕਾਰੋਬਾਰੀਆਂ ਅਤੇ ਪੇਸ਼ੇਵਰਾਂ ਲਈ ਵਪਾਰ, ਸੈਰ-ਸਪਾਟਾ ਅਤੇ ਯਾਤਰਾ ਦੀ ਸੌਖ ਵਧੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਹਤਰ ਹਵਾਈ ਸੰਪਰਕ ਨਾ ਸਿਰਫ਼ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰੇਗਾ, ਸਗੋਂ ਯਾਤਰੀਆਂ ਨੂੰ ਦਰਪੇਸ਼ ਚੁਣੌਤੀਆਂ ਨੂੰ ਵੀ ਘਟਾਏਗਾ, ਜਿਨ੍ਹਾਂ ਨੂੰ ਇਸ ਸਮੇਂ ਯੂ.ਏ.ਈ. ਜਾਣ ਵਾਲੀਆਂ ਉਡਾਣਾਂ ਲਈ ਦਿੱਲੀ ਜਾਣਾ ਪੈਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਮੁੱਦੇ ਨੂੰ ਹੱਲ ਕਰਨ ਨਾਲ ਪੰਜਾਬ ਅਤੇ ਯੂ.ਏ.ਈ. ਵਿਚਕਾਰ ਵਧੇਰੇ ਆਰਥਿਕ ਸੰਭਾਵਨਾਵਾਂ ਪੈਦਾ ਹੋਣਗੀਆਂ।

ਇਹ ਮੀਟਿੰਗ ਆਰਥਿਕ ਸ਼ਮੂਲੀਅਤ ਵਧਾਉਣ ਅਤੇ ਪੰਜਾਬ-ਯੂ.ਏ.ਈ. ਸਬੰਧਾਂ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਸਾਂਝੇ ਦ੍ਰਿਸ਼ਟੀਕੋਣ ਨਾਲ ਸਮਾਪਤ ਹੋਈ, ਜਿਸ ਵਿੱਚ ਲੰਬੇ ਸਮੇਂ ਦੇ ਵਪਾਰ ਅਤੇ ਨਿਵੇਸ਼ ਸਾਂਝੇਦਾਰੀ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਮੀਟਿੰਗ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸੀ.ਈ.ਓ. ਇਨਵੈਸਟ ਪੰਜਾਬ ਅਮਿਤ ਢਾਕਾ ਅਤੇ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕੇਂਦਰਿਤ ਸਰਕਾਰੀ ਪਹਿਲਕਦਮੀਆਂ ਨੇ ਭਾਰਤ ਨੂੰ ਦੁਨੀਆ ਦਾ ਚੌਥਾ ਸਭ ਤੋਂ ਵੱਧ ਸਮਾਨ ਦੇਸ਼ ਬਣਾਉਣ ਲਈ ਪ੍ਰੇਰਿਤ ਕੀਤਾ

ਕੇਂਦਰਿਤ ਸਰਕਾਰੀ ਪਹਿਲਕਦਮੀਆਂ ਨੇ ਭਾਰਤ ਨੂੰ ਦੁਨੀਆ ਦਾ ਚੌਥਾ ਸਭ ਤੋਂ ਵੱਧ ਸਮਾਨ ਦੇਸ਼ ਬਣਾਉਣ ਲਈ ਪ੍ਰੇਰਿਤ ਕੀਤਾ

ਸਪਲਾਈ ਸਥਿਰ ਹੋਣ ਅਤੇ ਭੂ-ਰਾਜਨੀਤਿਕ ਤਣਾਅ ਘੱਟ ਹੋਣ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਆ ਸਕਦੀ ਹੈ

ਸਪਲਾਈ ਸਥਿਰ ਹੋਣ ਅਤੇ ਭੂ-ਰਾਜਨੀਤਿਕ ਤਣਾਅ ਘੱਟ ਹੋਣ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਆ ਸਕਦੀ ਹੈ

ਭਾਰਤੀ ਸ਼ੇਅਰ ਬਾਜ਼ਾਰ ਹਫ਼ਤੇ ਦੇ ਅੰਤ ਵਿੱਚ ਗਿਰਾਵਟ ਨਾਲ ਬੰਦ ਹੋਏ, ਵਪਾਰ ਸੌਦਿਆਂ ਦੀਆਂ ਚਿੰਤਾਵਾਂ ਅਤੇ ਮੁਨਾਫ਼ਾ ਬੁਕਿੰਗ ਦੇ ਵਿਚਕਾਰ

ਭਾਰਤੀ ਸ਼ੇਅਰ ਬਾਜ਼ਾਰ ਹਫ਼ਤੇ ਦੇ ਅੰਤ ਵਿੱਚ ਗਿਰਾਵਟ ਨਾਲ ਬੰਦ ਹੋਏ, ਵਪਾਰ ਸੌਦਿਆਂ ਦੀਆਂ ਚਿੰਤਾਵਾਂ ਅਤੇ ਮੁਨਾਫ਼ਾ ਬੁਕਿੰਗ ਦੇ ਵਿਚਕਾਰ

ਭਾਰਤ ਵਿੱਤੀ ਸਾਲ 26 ਵਿੱਚ 1.15 ਬਿਲੀਅਨ ਟਨ ਕੋਲਾ ਉਤਪਾਦਨ ਦਾ ਰਿਕਾਰਡ ਬਣਾਉਣ ਲਈ ਤਿਆਰ ਹੈ

ਭਾਰਤ ਵਿੱਤੀ ਸਾਲ 26 ਵਿੱਚ 1.15 ਬਿਲੀਅਨ ਟਨ ਕੋਲਾ ਉਤਪਾਦਨ ਦਾ ਰਿਕਾਰਡ ਬਣਾਉਣ ਲਈ ਤਿਆਰ ਹੈ

TRAI ਨੇ ਨਿਰਯਾਤ ਲਈ ਬਣਾਏ ਗਏ ਡਿਵਾਈਸਾਂ ਵਿੱਚ ਵਿਦੇਸ਼ੀ ਟੈਲੀਕਾਮ ਕੰਪਨੀਆਂ ਦੇ ਸਿਮ ਦੀ ਵਿਕਰੀ ਨੂੰ ਨਿਯਮਤ ਕਰਨ ਬਾਰੇ ਟਿੱਪਣੀਆਂ ਮੰਗੀਆਂ

TRAI ਨੇ ਨਿਰਯਾਤ ਲਈ ਬਣਾਏ ਗਏ ਡਿਵਾਈਸਾਂ ਵਿੱਚ ਵਿਦੇਸ਼ੀ ਟੈਲੀਕਾਮ ਕੰਪਨੀਆਂ ਦੇ ਸਿਮ ਦੀ ਵਿਕਰੀ ਨੂੰ ਨਿਯਮਤ ਕਰਨ ਬਾਰੇ ਟਿੱਪਣੀਆਂ ਮੰਗੀਆਂ

'ਲਚਕੀਲਾ ਅਰਥਚਾਰਾ': ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਫਿਰ ਤੋਂ 700 ਬਿਲੀਅਨ ਡਾਲਰ ਦੇ ਅੰਕੜੇ ਨੂੰ ਪਾਰ ਕਰ ਗਿਆ

'ਲਚਕੀਲਾ ਅਰਥਚਾਰਾ': ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਫਿਰ ਤੋਂ 700 ਬਿਲੀਅਨ ਡਾਲਰ ਦੇ ਅੰਕੜੇ ਨੂੰ ਪਾਰ ਕਰ ਗਿਆ

ਸੰਭਾਵੀ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀਆਂ ਉਮੀਦਾਂ ਵਿਚਕਾਰ ਭਾਰਤੀ ਸਟਾਕ ਮਾਰਕੀਟ ਹਰੇ ਰੰਗ ਵਿੱਚ ਸਥਿਰ

ਸੰਭਾਵੀ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀਆਂ ਉਮੀਦਾਂ ਵਿਚਕਾਰ ਭਾਰਤੀ ਸਟਾਕ ਮਾਰਕੀਟ ਹਰੇ ਰੰਗ ਵਿੱਚ ਸਥਿਰ

ਆਰਬੀਆਈ ਨੇ ਸਰਪਲੱਸ ਤਰਲਤਾ ਨਾਲ ਨਜਿੱਠਣ ਲਈ VRRR ਨਿਲਾਮੀ ਰਾਹੀਂ ਬੈਂਕਿੰਗ ਪ੍ਰਣਾਲੀ ਤੋਂ 1 ਲੱਖ ਕਰੋੜ ਰੁਪਏ ਕਢਵਾਏ

ਆਰਬੀਆਈ ਨੇ ਸਰਪਲੱਸ ਤਰਲਤਾ ਨਾਲ ਨਜਿੱਠਣ ਲਈ VRRR ਨਿਲਾਮੀ ਰਾਹੀਂ ਬੈਂਕਿੰਗ ਪ੍ਰਣਾਲੀ ਤੋਂ 1 ਲੱਖ ਕਰੋੜ ਰੁਪਏ ਕਢਵਾਏ

ਸਰਕਾਰ ਦੇ 1.05 ਲੱਖ ਕਰੋੜ ਰੁਪਏ ਦੇ ਰੱਖਿਆ ਉਪਕਰਣਾਂ ਦੀ ਖਰੀਦ ਮੁਹਿੰਮ ਤੋਂ ਬਾਅਦ ਰੱਖਿਆ ਸਟਾਕ ਵਧੇ

ਸਰਕਾਰ ਦੇ 1.05 ਲੱਖ ਕਰੋੜ ਰੁਪਏ ਦੇ ਰੱਖਿਆ ਉਪਕਰਣਾਂ ਦੀ ਖਰੀਦ ਮੁਹਿੰਮ ਤੋਂ ਬਾਅਦ ਰੱਖਿਆ ਸਟਾਕ ਵਧੇ

ਸੇਬੀ ਵੱਲੋਂ ਟਰੇਡਿੰਗ ਪਾਰਟਨਰ ਜੇਨ ਸਟ੍ਰੀਟ ਵਿਰੁੱਧ ਕਾਰਵਾਈ ਤੋਂ ਬਾਅਦ ਨੁਵਾਮਾ ਦੇ ਸ਼ੇਅਰ 10 ਪ੍ਰਤੀਸ਼ਤ ਤੋਂ ਵੱਧ ਡਿੱਗ ਗਏ

ਸੇਬੀ ਵੱਲੋਂ ਟਰੇਡਿੰਗ ਪਾਰਟਨਰ ਜੇਨ ਸਟ੍ਰੀਟ ਵਿਰੁੱਧ ਕਾਰਵਾਈ ਤੋਂ ਬਾਅਦ ਨੁਵਾਮਾ ਦੇ ਸ਼ੇਅਰ 10 ਪ੍ਰਤੀਸ਼ਤ ਤੋਂ ਵੱਧ ਡਿੱਗ ਗਏ