Tuesday, September 16, 2025  

ਪੰਜਾਬ

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ 

March 13, 2025

ਚੰਡੀਗੜ੍ਹ/ਐਸ.ਏ.ਐਸ.ਨਗਰ, 13 ਮਾਰਚ, 2025:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਸੈਕਟਰ 70, ਮੁਹਾਲੀ ਨੂੰ ਹੋਰ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਬਿਹਤਰ ਬਣਾਏਗੀ।

 ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ 2 ਕਰੋੜ ਰੁਪਏ ਦੀ ਵਿੱਤੀ ਗ੍ਰਾਂਟ ਨਾਲ ਸਲਾਨਾ ਸਹਾਇਤਾ ਪ੍ਰਾਪਤ ਇੰਸਟੀਚਿਊਟ ਦਾ ਦੌਰਾ ਕਰਦਿਆਂ ਉਨ੍ਹਾਂ ਕਿਹਾ ਕਿ ਰੀੜ੍ਹ ਦੀ ਹੱਡੀ ਦੀਆਂ ਸੱਟਾਂ ਦੇ ਇਲਾਜ ਲਈ ਪ੍ਰਸਿੱਧ ਸਪਾਈਨਲ ਸਰਜਨ ਅਤੇ ਪ੍ਰੋਜੈਕਟ ਡਾਇਰੈਕਟਰ ਡਾ. ਰਾਜ ਬਹਾਦਰ ਦੀ ਮੁਹਾਰਤ ਅਤੇ ਸੇਵਾਵਾਂ ਨਾਲ ਇਸ ਸੰਸਥਾ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਦੇ ਮਰੀਜ਼ਾਂ ਦੀ ਦੇਖਭਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਪਾਈਨਲ ਇੰਜਰੀਜ਼ ਅਤੇ ਯੂਰੋਲੋਜੀ ਦੀਆਂ ਸਮੱਸਿਆਵਾਂ ਨਾਲ ਸਬੰਧਤ 50 ਦੇ ਕਰੀਬ ਸਰਜਰੀਆਂ ਇੱਕ ਮਹੀਨੇ ਵਿੱਚ ਕੀਤੀਆਂ ਜਾਂਦੀਆਂ ਹਨ ਅਤੇ ਰੋਜ਼ਾਨਾ 100 ਮਰੀਜ਼ਾਂ ਦੀ ਓ.ਪੀ.ਡੀ. ਚ ਹਾਜ਼ਰੀ ਹੁੰਦੀ ਹੈ।

 ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੱਜ ਦੇ ਦੌਰੇ ਦਾ ਮਨੋਰਥ ਡਾ. ਰਾਜ ਬਹਾਦਰ, ਹੋਰ ਡਾਕਟਰਾਂ ਅਤੇ ਸਟਾਫ਼ ਅਤੇ ਇੱਥੇ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕਰਕੇ ਇੱਥੇ ਹੋ ਸਕਣ ਵਾਲੇ ਹੋਰ ਸੁਧਾਰਾਂ ਦਾ ਪਤਾ ਲਗਾਉਣਾ ਸੀ। ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ਦੇ ਯੂਰੋਲੋਜੀ ਵਿਭਾਗ ਦੇ ਸਾਬਕਾ ਮੁਖੀ ਡਾ. ਵਿਧੁਰ ਭੱਲਾ ਵੀ ਇਨ੍ਹਾਂ ਦਿਨਾਂ ਵਿੱਚ ਇੱਥੇ ਸੇਵਾਵਾਂ ਦੇ ਰਹੇ ਹਨ।

 ਡਾ. ਰਾਜ ਬਹਾਦਰ ਦੀ ਮੰਗ ਦੇ ਅਨੁਸਾਰ, ਕੈਬਨਿਟਮੰਤਰੀ ਨੇ ਇਸ ਕੇਂਦਰ ਵਿੱਚ ਹੋਰ ਬੈੱਡਿੰਗ ਸਮਰੱਥਾ ਜੋੜਨ ਲਈ ਦੂਜੀ ਮੰਜ਼ਿਲ ਦੀ ਉਸਾਰੀ ਸ਼ੁਰੂ ਕਰਨ ਲਈ ਤੁਰੰਤ 3 ਕਰੋੜ ਰੁਪਏ ਜਾਰੀ ਕਰਨ ਦਾ ਭਰੋਸਾ ਦਿੱਤਾ। ਪ੍ਰਾਜੈਕਟ ਡਾਇਰੈਕਟਰ ਡਾ. ਰਾਜ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ 2 ਕਰੋੜ ਰੁਪਏ ਦੀ ਸਾਲਾਨਾ ਵਿੱਤੀ ਸਹਾਇਤਾ ਵਿੱਚ ਵਾਧਾ ਰਾਜ ਸਰਕਾਰ ਦੇ ਵਿਚਾਰ ਅਧੀਨ ਹੈ।

ਸਪਾਈਨਲ ਇੰਜਰੀਜ਼ ਸੈਂਟਰ ਦਾ ਦੌਰਾ ਕਰਦਿਆਂ, ਡਾ. ਬਲਜੀਤ ਕੌਰ ਨੇ ਕੇਂਦਰ ਦੇ ਆਈ ਸੀ ਯੂ ਅਤੇ ਹਾਈ ਡਿਪੈਂਡੈਂਸੀ ਯੂਨਿਟ ਤੋਂ ਇਲਾਵਾ ਐਕਸ ਰੇਅ ਅਤੇ ਐਮ ਆਰ ਆਈ ਕਮਰਿਆਂ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਡਾ. ਰਾਜ ਬਹਾਦਰ ਦੀ ਅਗਵਾਈ ਹੇਠ ਵਧੀਆ ਢੰਗ ਨਾਲ ਕੰਮ ਕਰ ਰਿਹਾ ਹੈ ਅਤੇ ਇੱਥੇ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਮੁਕਾਬਲੇ ਸਰਜਰੀ ਦੇ ਖਰਚੇ ਬਹੁਤ ਮਾਮੂਲੀ ਹਨ। ਉਨ੍ਹਾਂ ਨੇ ਉੱਤਰੀ ਖੇਤਰ ਤੋਂ ਇੱਥੇ ਆਉਣ ਵਾਲੇ ਮਰੀਜ਼ਾਂ ਪ੍ਰਤੀ ਦਿਖਾਈ ਜਾ ਰਹੀ ਸਖਤ ਮਿਹਨਤ ਅਤੇ ਦੇਖਭਾਲ ਲਈ ਡਾਕਟਰ ਰਾਜ ਬਹਾਦਰ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਫੀਡਬੈਕ ਵੀ ਲਿਆ।

 ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਕੇਂਦਰ ਦੇ ਡਿਪਟੀ ਡਾਇਰੈਕਟਰ (ਤਕਨੀਕੀ ਸਹੂਲਤਾਂ) ਮਧੂ ਪੁਰੀ, ਅਮਰਜੀਤ ਸਿੰਘ ਭੁੱਲਰ ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਡੀ ਐਸ ਪੀ ਅਜੀਤਪਾਲ ਸਿੰਘ, ਤਹਿਸੀਲਦਾਰ ਗੁਰਵਿੰਦਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤ ਬਾਲਾ ਆਦਿ ਹਾਜ਼ਰ ਸਨ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜੱਥੇ ਤੇ ਰੋਕ ਲਗਾਉਣਾ ਮੰਦਭਾਗਾ: ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ

ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜੱਥੇ ਤੇ ਰੋਕ ਲਗਾਉਣਾ ਮੰਦਭਾਗਾ: ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ, 2303 ਪਿੰਡਾਂ 'ਚ ਪਹੁੰਚਿਆਂ ਮੈਡੀਕਲ ਟੀਮਾਂ!

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ, 2303 ਪਿੰਡਾਂ 'ਚ ਪਹੁੰਚਿਆਂ ਮੈਡੀਕਲ ਟੀਮਾਂ!

ਡੀਬੀਯੂ ਨੇ ਸਵੈਮ ਲੋਕਲ ਚੈਪਟਰ ਦੇ ਸਹਿਯੋਗ ਨਾਲ ਕਰਵਾਈ

ਡੀਬੀਯੂ ਨੇ ਸਵੈਮ ਲੋਕਲ ਚੈਪਟਰ ਦੇ ਸਹਿਯੋਗ ਨਾਲ ਕਰਵਾਈ "ਸਵਯਮ ਅਤੇ ਸਵੈਮ ਪ੍ਰਭਾ" 'ਤੇ ਜਾਗਰੂਕਤਾ ਵਰਕਸ਼ਾਪ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਮਰਸ ਵਿਭਾਗ ਵੱਲੋਂ ਕਰਵਾਈ ਗਈ ਫਰੈਸ਼ਰ ਪਾਰਟੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਮਰਸ ਵਿਭਾਗ ਵੱਲੋਂ ਕਰਵਾਈ ਗਈ ਫਰੈਸ਼ਰ ਪਾਰਟੀ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਾਇਥਨ ਨਾਲ ਏ.ਆਈ. ਅਤੇ ਐਮ.ਐਲ. ਵਿਸ਼ੇ ਤੇ ਬੂਟਕੈਂਪ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਾਇਥਨ ਨਾਲ ਏ.ਆਈ. ਅਤੇ ਐਮ.ਐਲ. ਵਿਸ਼ੇ ਤੇ ਬੂਟਕੈਂਪ

ਸਿਹਤ ਕੇਂਦਰਾਂ ਵਿਚ ਲੋੜੀਦੇ ਸਾਜੋ ਸਮਾਨ ਅਤੇ ਦਵਾਈਆਂ ਵਿੱਚ ਕੋਈ ਕਮੀ ਨਾ ਹੋਵੇ : ਡਾ. ਰਾਜੇਸ਼ ਕੁਮਾਰ 

ਸਿਹਤ ਕੇਂਦਰਾਂ ਵਿਚ ਲੋੜੀਦੇ ਸਾਜੋ ਸਮਾਨ ਅਤੇ ਦਵਾਈਆਂ ਵਿੱਚ ਕੋਈ ਕਮੀ ਨਾ ਹੋਵੇ : ਡਾ. ਰਾਜੇਸ਼ ਕੁਮਾਰ 

ਦੇਸ਼ ਭਗਤ ਯੂਨੀਵਰਸਿਟੀ ਨੇ ਪੀਐਚਡੀ ਵਿਦਵਾਨਾਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਕੀਤਾ ਸਵਾਗਤ

ਦੇਸ਼ ਭਗਤ ਯੂਨੀਵਰਸਿਟੀ ਨੇ ਪੀਐਚਡੀ ਵਿਦਵਾਨਾਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਕੀਤਾ ਸਵਾਗਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਨੇ ਯੂਸੀਏਐਸ, ਬੀਜਿੰਗ ਵਿਖੇ ਪ੍ਰਾਪਤ ਕੀਤੀ ਵੱਕਾਰੀ ਫੈਲੋਸ਼ਿਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਨੇ ਯੂਸੀਏਐਸ, ਬੀਜਿੰਗ ਵਿਖੇ ਪ੍ਰਾਪਤ ਕੀਤੀ ਵੱਕਾਰੀ ਫੈਲੋਸ਼ਿਪ

ਪੰਜਾਬ: ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦੀ ਭਾਰੀ ਖੇਪ ਜ਼ਬਤ; ਦੋ ਕਾਬੂ

ਪੰਜਾਬ: ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦੀ ਭਾਰੀ ਖੇਪ ਜ਼ਬਤ; ਦੋ ਕਾਬੂ

ਬੀਐਸਐਫ, ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 27 ਪਿਸਤੌਲ ਜ਼ਬਤ ਕੀਤੇ

ਬੀਐਸਐਫ, ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 27 ਪਿਸਤੌਲ ਜ਼ਬਤ ਕੀਤੇ