Monday, November 17, 2025  

ਪੰਜਾਬ

ਆਪ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਇਹ ਮੁਹਿੰਮ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰ ਰਹੀ ਹੈ- ਹਰਪਾਲ ਚੀਮਾ

March 13, 2025

ਚੰਡੀਗੜ੍ਹ, 13 ਮਾਰਚ 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁਧ' ਦੀ ਸਫ਼ਲਤਾ ਦੀ ਸ਼ਲਾਘਾ ਕਰਦਿਆਂ ਪਿਛਲੇ 13 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਹਰਪਾਲ ਚੀਮਾ ਨੇ ਵੀਰਵਾਰ ਨੂੰ ਪੰਜਾਬ ਭਵਨ ਵਿਖੇ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।  ਚੀਮਾ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਹਰ ਪਾਸੇ ਦੇਖਣ ਨੂੰ ਮਿਲ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇਹ ਮੁਹਿੰਮ ਬੜੀ ਸਫਲਤਾ ਨਾਲ ਚੱਲ ਰਹੀ ਹੈ।  ਹੁਣ ਤੱਕ 81 ਕਿਲੋ ਹੈਰੋਇਨ, 51 ਕਿਲੋ ਅਫੀਮ ਅਤੇ 60 ਲੱਖ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ।  ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 1259 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 1759 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  

ਇਸ ਤੋਂ ਇਲਾਵਾ ਪੁਲਿਸ ਨੇ 7.5 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ 970 ਕਿਲੋ ਭੁੱਕੀ ਅਤੇ ਹੋਰ ਸਿੰਥੈਟਿਕ ਨਸ਼ੇ ਵੀ ਬਰਾਮਦ ਕੀਤੇ ਹਨ।  ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ ਕਰੀਬ 29 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਚੀਮਾ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਗੈਰ-ਕਾਨੂੰਨੀ ਤਰੀਕਿਆਂ ਅਤੇ ਤਸਕਰੀ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ ਸੀ।

ਚੀਮਾ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ 24 ਘੰਟੇ ਕਾਰਵਾਈ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਇਸ ਵਾਰ ਨਸ਼ਿਆਂ ਨਾਲ ਸਬੰਧਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।  ਆਉਣ ਵਾਲੇ ਦਿਨਾਂ ਵਿੱਚ ਅਜਿਹੇ ਸਾਰੇ ਲੋਕ ਸਲਾਖਾਂ ਪਿੱਛੇ ਹੋਣਗੇ।

ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ, ਇਸ ਦੇ ਉਲਟ 'ਆਪ' ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸੋਚੀ-ਸਮਝੀ ਰਣਨੀਤੀ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ।

ਚੀਮਾ ਨੇ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ ਹੋਰ ਵੀ ਕਈ ਵਧੀਆ ਕਦਮ ਚੁੱਕ ਰਹੀ ਹੈ।  ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਹਜ਼ਾਰਾਂ ਮੀਟਿੰਗਾਂ ਕੀਤੀਆਂ ਗਈਆਂ ਹਨ।  ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਅਜਿਹੇ ਪ੍ਰੋਗਰਾਮ ਚਲਾਏ ਜਾ ਰਹੇ ਹਨ। 

ਚੀਮਾ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਨ੍ਹਾਂ ਦੀ ਅਗਵਾਈ ਹੇਠ ਬਣਾਈ ਗਈ ਪੰਜ ਮੰਤਰੀਆਂ ਦੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਭਲਕੇ (ਸ਼ੁੱਕਰਵਾਰ) ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿੱਚ ਅਗਲੇਰੀ ਰਣਨੀਤੀ 'ਤੇ ਵਿਚਾਰ ਕੀਤਾ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮੌਜੂਦਾ ਚੰਗੇ ਨਿਰਮਾਣ ਅਭਿਆਸਾਂ ’ਤੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮੌਜੂਦਾ ਚੰਗੇ ਨਿਰਮਾਣ ਅਭਿਆਸਾਂ ’ਤੇ ਇੱਕ-ਰੋਜ਼ਾ ਵਰਕਸ਼ਾਪ ਕਰਵਾਈ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 

ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਫਤਵਾ ਦਿੱਤਾ, ਤਰਨਤਾਰਨ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ:ਮੁਖ ਮੰਤਰੀ ਭਗਵੰਤ ਮਾਨ

ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਫਤਵਾ ਦਿੱਤਾ, ਤਰਨਤਾਰਨ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ:ਮੁਖ ਮੰਤਰੀ ਭਗਵੰਤ ਮਾਨ

ਪੰਜਾਬ ਪੁਲਿਸ ਨੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ; 9.99 ਕਰੋੜ ਰੁਪਏ ਜ਼ਬਤ ਕੀਤੇ

ਪੰਜਾਬ ਪੁਲਿਸ ਨੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ; 9.99 ਕਰੋੜ ਰੁਪਏ ਜ਼ਬਤ ਕੀਤੇ

2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪੰਜਾਬ ਦੀ 'ਆਪ' ਨੇ ਤਰਨਤਾਰਨ ਸੀਟ ਬਰਕਰਾਰ ਰੱਖੀ

2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪੰਜਾਬ ਦੀ 'ਆਪ' ਨੇ ਤਰਨਤਾਰਨ ਸੀਟ ਬਰਕਰਾਰ ਰੱਖੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਲੇਸਮੈਂਟ ਡਰਾਈਵ ਚ ਤਿੰਨ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਲੇਸਮੈਂਟ ਡਰਾਈਵ ਚ ਤਿੰਨ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਪੰਜਾਬ: ਆਈਐਸਆਈ-ਸਮਰਥਿਤ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼, 10 ਗ੍ਰਿਫ਼ਤਾਰ

ਪੰਜਾਬ: ਆਈਐਸਆਈ-ਸਮਰਥਿਤ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼, 10 ਗ੍ਰਿਫ਼ਤਾਰ

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਵਿਕਸਿਤ ਭਾਰਤ@2047 ਲਈ ਯੁਵਾ ਕਨੇਕਟ ਪ੍ਰੋਗਰਾਮ

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਵਿਕਸਿਤ ਭਾਰਤ@2047 ਲਈ ਯੁਵਾ ਕਨੇਕਟ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਰੋਟਰੀ ਕਲੱਬ ਦੇ ਚਾਰਟਰ ਨਾਲ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਰੋਟਰੀ ਕਲੱਬ ਦੇ ਚਾਰਟਰ ਨਾਲ ਸਨਮਾਨਿਤ

ਪੰਜਾਬ ਵਿੱਚ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਗ੍ਰਿਫ਼ਤਾਰ

ਪੰਜਾਬ ਵਿੱਚ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਗ੍ਰਿਫ਼ਤਾਰ