Saturday, July 05, 2025  

ਪੰਜਾਬ

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

March 15, 2025

ਚੰਡੀਗੜ੍ਹ, 15 ਮਾਰਚ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ।

 

ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ।

 

ਉਨ੍ਹਾਂ ਅੱਗੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।

ਡਾ: ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਆਂਗਨਵਾੜੀ ਸੈਂਟਰਾਂ ਦਾ ਸਮੇਂ ਸਿਰ ਨਿਰਮਾਣ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਪੱਧਰੀ ਕਮੇਟੀ ਨਿਯਮਤ ਤੌਰ 'ਤੇ ਇਹਨਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੀ ਹੈ।

ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਭਰ ਵਿੱਚ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਸੇਵਾਵਾਂ ਵਿੱਚ ਸੁਧਾਰ ਹੋਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਅਧੀਨ ਡੇਂਗੂ ਤੋ ਬਚਾਅ ਸੰਬੰਧੀ ਕੀਤਾ ਗਿਆ ਲੋਕਾਂ ਨੂੰ ਜਾਗਰੂਕ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਅਧੀਨ ਡੇਂਗੂ ਤੋ ਬਚਾਅ ਸੰਬੰਧੀ ਕੀਤਾ ਗਿਆ ਲੋਕਾਂ ਨੂੰ ਜਾਗਰੂਕ

ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਬਣਾਏ ਜਾ ਰਹੇ ਹਨ ਸਪੋਰਟਸ ਪਾਰਕ

ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਬਣਾਏ ਜਾ ਰਹੇ ਹਨ ਸਪੋਰਟਸ ਪਾਰਕ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ

ਐਸ.ਸੀ. ਭਾਈਚਾਰੇ ਦੇ ਕਰਜ਼ੇ ਮਾਫ ਕਰਕੇ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ: ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ

ਐਸ.ਸੀ. ਭਾਈਚਾਰੇ ਦੇ ਕਰਜ਼ੇ ਮਾਫ ਕਰਕੇ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ: ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ

ਨਰੰਗਪੁਰ ਤੋਂ ਗੁਜਰਾਂ ਲਾਹੜੀ, ਸਿੰਬਲੀ ਤੋਂ ਨੋਸਹਿਰਾ ਮਾਰਗ ਦਾ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਨਿਰਮਾਣ ਕਾਰਜ ਦਾ ਸੁਭਾਅਰੰਭ

ਨਰੰਗਪੁਰ ਤੋਂ ਗੁਜਰਾਂ ਲਾਹੜੀ, ਸਿੰਬਲੀ ਤੋਂ ਨੋਸਹਿਰਾ ਮਾਰਗ ਦਾ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤਾ ਨਿਰਮਾਣ ਕਾਰਜ ਦਾ ਸੁਭਾਅਰੰਭ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ ਡਾਕਟਰ ਦਿਵਸ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ ਡਾਕਟਰ ਦਿਵਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਦੋ ਫੈਕਲਟੀ ਮੈਂਬਰਾਂ ਨੇ ਤੁਰਕੀ ਵਿੱਚ ਅੰਤਰਰਾਸ਼ਟਰੀ ਕਾਂਗਰਸ ਵਿੱਚ ਖੋਜ ਪਰਚਾ ਪੇਸ਼ ਕੀਤਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਦੋ ਫੈਕਲਟੀ ਮੈਂਬਰਾਂ ਨੇ ਤੁਰਕੀ ਵਿੱਚ ਅੰਤਰਰਾਸ਼ਟਰੀ ਕਾਂਗਰਸ ਵਿੱਚ ਖੋਜ ਪਰਚਾ ਪੇਸ਼ ਕੀਤਾ 

ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਰੱਦ ਕਰਨ ਲਈ ਰਿਸ਼ਵਤ ਦੀ ਪੇਸ਼ਕਸ਼ ਕਰਨ ਵਾਲੇ ਮਹਿਲਾ ਸੈੱਲ ਦੇ ਡੀਐਸਪੀ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਰੱਦ ਕਰਨ ਲਈ ਰਿਸ਼ਵਤ ਦੀ ਪੇਸ਼ਕਸ਼ ਕਰਨ ਵਾਲੇ ਮਹਿਲਾ ਸੈੱਲ ਦੇ ਡੀਐਸਪੀ ਨੂੰ ਗ੍ਰਿਫ਼ਤਾਰ ਕੀਤਾ

ਟ੍ਰੈਫ਼ਿਕ ਇਨਚਾਰਜ ਨੇ ਕੀਤੀ ਇਮਾਨਦਾਰੀ ਦੀ ਮਿਸ਼ਾਲ ਪੇਸ਼: ਸੜਕ ਤੋਂ ਲੱਭਿਆ ਫੋਨ ਵਾਪਸ ਕੀਤਾ

ਟ੍ਰੈਫ਼ਿਕ ਇਨਚਾਰਜ ਨੇ ਕੀਤੀ ਇਮਾਨਦਾਰੀ ਦੀ ਮਿਸ਼ਾਲ ਪੇਸ਼: ਸੜਕ ਤੋਂ ਲੱਭਿਆ ਫੋਨ ਵਾਪਸ ਕੀਤਾ

200 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ,ਮਾਮਲਾ ਦਰਜ

200 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ,ਮਾਮਲਾ ਦਰਜ