Sunday, August 17, 2025  

ਪੰਜਾਬ

ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ

March 18, 2025

ਸ੍ਰੀ ਫ਼ਤਹਿਗੜ੍ਹ ਸਾਹਿਬ/18 ਮਾਰਚ:

(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਤਾ ਗੁਜਰੀ ਕਾਲਜ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਨੂੰ ਹੁਣ ਪੰਜਾਬ ਅੰਦਰ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਸਫਲ ਕਰਨ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਜੇ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਪ੍ਰਤੀ ਅਸੀਂ ਸੰਜੀਦਾ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ।
 
ਇਸ ਮੌਕੇ ਸਤਿਕਾਰ ਰੰਗਮੰਚ ਦੇ ਕਲਾਕਾਰਾਂ ਵੱਲੋਂ ਨਸ਼ਿਆਂ ਦੀ ਲਾਹਣਤ ਪ੍ਰਤੀ ਜਾਗਰੂਕ ਕਰਦਾ ਨਾਟਕ "ਮਿੱਟੀ ਰੁਦਨ ਕਰੇ" ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਦਸਤਾਰ ਰੰਗਮੰਚ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੀ ਕੋਰਿਓਗ੍ਰਾਫੀ ਪੇਸ਼ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕੋਰਿਓਗ੍ਰਾਫੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹੇ ਦੇ ਹਰੇਕ ਪਿੰਡ ਤੇ ਸ਼ਹਿਰ ਵਿੱਚ ਨਿਰੰਤਰ ਕਰਵਾਏ ਜਾਣਗੇ। ਇਸ ਮੌਕੇ ਯੂਥ ਫੈਡਰੇਸ਼ਨ ਆਫ ਇੰਡੀਆ ਵੱਲੋਂ ਨਸ਼ਿਆਂ ਸਬੰਧੀ ਜਾਗਰੂਕਤਾ ਲਿਟਰੇਚਰ ਦਾ ਸਟਾਲ ਵੀ ਲਗਾਇਆ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਸ਼ੰਕਰ ਸ਼ਰਮਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜ ਕੁਮਾਰ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਮਾਤਾ ਗੁਜਰੀ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਪਤਵੰਤੇ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ