Thursday, July 03, 2025  

ਰਾਜਨੀਤੀ

ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂ

March 19, 2025

ਨਵੀਂ ਦਿੱਲੀ, 19 ਮਾਰਚ

ਪਾਰਲੀਮੈਂਟ ਦੇ ਬਜਟ ਸੈਸ਼ਨ ਦੌਰਾਨ ਜਲ ਸ੍ਰੋਤ ਨਾਲ ਸਬੰਧਤ ਮੰਗਾਂ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀਆਂ ਅਹਿਮ ਮੰਗਾਂ ਅੱਗੇ ਰੱਖੀਆਂ। ਰਿਪੇਰੀਅਨ ਸੂਬਾ ਹੋਣ ਦੇ ਬਾਵਜੂਦ ਪਾਣੀ ਦਾ ਬਣਦਾ ਹਿੱਸਾ ਨਹੀਂ ਮਿਲਿਆ ਅਤੇ ਪੰਜਾਬ ਸੂਬੇ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਨੂੰ ਯਮੁਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਹੀਂ ਮਿਲਿਆ।

 ਮੀਤ ਹੇਅਰ ਨੇ ਕਿਹਾ ਕਿ ਪੀਣ ਵਾਲਾ ਪਾਣੀ ਦੂਸ਼ਿਤ ੋਹ ਰਿਹਾ ਹੈ।ੳਨ੍ਹਾ ਕਿਹਾ ਕਿ ਸਮੁੱਚਾ ਮਾਲਵਾ ਖੇਤਰ ਸਾਫ ਪੀਣ ਵਾਲੇ ਪਾਣੀ ਨਾਲ ਜੂਝ ਰਿਹਾ ਹੈ ਅਤੇ ਕੈਂਸਰ ਦੀ ਮਾਰ ਝੱਲ ਰਿਹਾ ਹੈ। ਪੰਜਾਬ ਨੇ ਟੂਟੀ ਰਾਹੀਂ ਪਾਣੀ ਸਪਲਾਈ ਦਾ ਜਲ ਜੀਵਨ ਮਿਸ਼ਨ ਤਾਂ ਪੂਰਾ ਕਰ ਲਿਆ ਪਰ ਮਾਲਵਾ ਖੇਤਰ ਨੂੰ ਭਾਖੜਾ ਨਹਿਰ ਤੋਂ ਨਹਿਰੀ ਪਾਣੀ ਦੀ ਪੀਣ ਲਈ ਸਪਲਾਈ ਦੀ ਲੋੜ ਹੈ। 

ਸੰਗਰੂਰ ਖੇਤਰ ਵਿੱਚ ਘੱਗਰ ਦਰਿਆ ਵਿੱਚ ਆਉਂਦੇ ਹੜ੍ਹਾਂ ਦੇ ਪ੍ਰਕੋਪ ਦਾ ਮਾਮਲਾ ਉਠਾਉਂਦਿਆ ਮੀਤ ਹੇਅਰ ਨੇ ਕਿਹਾ ਕਿ ਘੱਗਰ ਦਰਿਆ ਦਾ ਪੱਕਾ ਬੰਦੋਬਸਤ ਕੀਤਾ ਜਾਵੇ। ਮਕਰੌਰ ਸਾਹਿਬ ਤੋਂ ਕੜੈਲ ਤੱਕ 17 ਕਿਲੋਮੀਟਰ ਦੇ ਖੇਤਰ ਵਿੱਚ ਘੱਗਰ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਕੰਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਦਰਿਆ ਦਾ ਦਾਇਰਾ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਹੋਣ ਕਰਕੇ ਕੇਂਦਰ ਪਹਿਲਕਦਮੀ ਕਰੇ ਤਾਂ ਜੋ ਘੱਗਰ ਦੇ ਹੜ੍ਹਾਂ ਦੀ ਮਾਰ ਹੇਠ ਆਉਂਦਾ ਸੰਗਰੂਰ ਖੇਤਰ ਇਸ ਤੋਂ ਬਚ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕੰਢੀ ਖੇਤਰ ਦੇ ਡੈਮਾਂ ਦੀ ਡੀ-ਸਿਲਟਿੰਗ ਕਰਵਾਈ ਜਾਵੇ ਜਿਸ ਨਾਲ ਡੈਮਾਂ ਦੀ ਸਮਰੱਥਾ ਵਧਣ ਨਾਲ ਹੜ੍ਹਾਂ ਦੀ ਮਾਰ ਘਟੇਗੀ ਅਤੇ ਡੀ-ਸਿਲਟਿੰਗ ਮਟੀਰੀਅਲ ਉਸਾਰੀ ਦੇ ਕੰਮਾਂ ਵਿੱਚ ਕੰਮ ਆਵੇਗਾ। 

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਅਤੇ 153 ਵਿੱਚੋਂ 117 ਬਲਾਕ ਡਾਰਕ ਜ਼ੋਨ ਵਿੱਚ ਚਲੇ ਗਏ। ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਨੇ 2020-21 ਵਿੱਚ ਪੰਜਾਬ ਨੂੰ ਅਟਲ ਭੂਜਲ ਯੋਜਨਾ ਦੇ ਸਾਰੇ ਮਾਪਦੰਡ ਪੂਰੇ ਕਰਦਾ ਹੋਣ ਕਰਕੇ ਇਸ ਵਿੱਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਸੂਬੇ ਨੂੰ ਸ਼ਾਮਲ ਨਹੀਂ ਕੀਤਾ ਗਿਆ। 

ਲੋਕ ਸਭਾ ਮੈਂਬਰ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਖੇਤੀ ਸਿੰਜਾਈ ਯੋਜਨਾ ਤਹਿਤ 2015 ਵਿੱਚ 1163 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਕੀਤਾ ਗਿਆ ਸੀ ਜਿਸ ਤਹਿਤ ਸਤਲੁਜ ਕੈਨਾਲ ਸਿਸਟਮ ਦਾ ਨਵੀਨੀਕਰਨ ਤੇ ਵਾਧਾ ਹੋਣਾ ਸੀ ਪਰ ਹਾਲੇ ਤੱਕ ਇਸ ਯੋਜਨਾ ਤਹਿਤ ਪੰਜਾਬ ਨੂੰ ਕੋਈ ਗਰਾਂਟ ਨਹੀਂ ਮਿਲੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮਹਾਰਾਸ਼ਟਰ: 1.35 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵਾਂ ਨੂੰ ਮਨਜ਼ੂਰੀ, 1 ਲੱਖ ਨੌਕਰੀਆਂ ਪੈਦਾ ਕਰਨ ਲਈ

ਮਹਾਰਾਸ਼ਟਰ: 1.35 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵਾਂ ਨੂੰ ਮਨਜ਼ੂਰੀ, 1 ਲੱਖ ਨੌਕਰੀਆਂ ਪੈਦਾ ਕਰਨ ਲਈ

ਕਾਂਗਰਸ ਨੈਸ਼ਨਲ ਹੈਰਾਲਡ ਦੀ 2,000 ਕਰੋੜ ਰੁਪਏ ਦੀ ਜਾਇਦਾਦ ਹੜੱਪਣਾ ਚਾਹੁੰਦੀ ਸੀ, ਈਡੀ ਨੇ ਦਿੱਲੀ ਅਦਾਲਤ ਨੂੰ ਦੱਸਿਆ

ਕਾਂਗਰਸ ਨੈਸ਼ਨਲ ਹੈਰਾਲਡ ਦੀ 2,000 ਕਰੋੜ ਰੁਪਏ ਦੀ ਜਾਇਦਾਦ ਹੜੱਪਣਾ ਚਾਹੁੰਦੀ ਸੀ, ਈਡੀ ਨੇ ਦਿੱਲੀ ਅਦਾਲਤ ਨੂੰ ਦੱਸਿਆ

‘ਕਾਰਗੁਜ਼ਾਰੀ ਬਹੁਤ ਘੱਟ, ਡਿਊਟੀਆਂ ਵਿੱਚ ਅਸਫਲਤਾ’: ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦੇ ਨੇਤਾ ਵਜੋਂ ਇੱਕ ਸਾਲ ਦੇ ਕਾਰਜਕਾਲ ‘ਤੇ ਭਾਜਪਾ

‘ਕਾਰਗੁਜ਼ਾਰੀ ਬਹੁਤ ਘੱਟ, ਡਿਊਟੀਆਂ ਵਿੱਚ ਅਸਫਲਤਾ’: ਰਾਹੁਲ ਗਾਂਧੀ ਦੇ ਵਿਰੋਧੀ ਧਿਰ ਦੇ ਨੇਤਾ ਵਜੋਂ ਇੱਕ ਸਾਲ ਦੇ ਕਾਰਜਕਾਲ ‘ਤੇ ਭਾਜਪਾ

ਗੁਜਰਾਤ ਨੇ ਐਂਟੀਮਾਈਕ੍ਰੋਬਾਇਲ ਪ੍ਰਤੀਰੋਧ 'ਤੇ ਉੱਚ-ਪੱਧਰੀ ਕਨਵਰਜੈਂਸ ਮੀਟਿੰਗ ਕੀਤੀ

ਗੁਜਰਾਤ ਨੇ ਐਂਟੀਮਾਈਕ੍ਰੋਬਾਇਲ ਪ੍ਰਤੀਰੋਧ 'ਤੇ ਉੱਚ-ਪੱਧਰੀ ਕਨਵਰਜੈਂਸ ਮੀਟਿੰਗ ਕੀਤੀ

ਰਾਹੁਲ ਗਾਂਧੀ 11 ਜੁਲਾਈ ਨੂੰ 'ਸੰਵਿਧਾਨ ਬਚਾਓ' ਰੈਲੀ ਲਈ ਓਡੀਸ਼ਾ ਦਾ ਦੌਰਾ ਕਰਨਗੇ

ਰਾਹੁਲ ਗਾਂਧੀ 11 ਜੁਲਾਈ ਨੂੰ 'ਸੰਵਿਧਾਨ ਬਚਾਓ' ਰੈਲੀ ਲਈ ਓਡੀਸ਼ਾ ਦਾ ਦੌਰਾ ਕਰਨਗੇ

ਚੋਣ ਕਮਿਸ਼ਨ ਬਿਹਾਰ ਚੋਣਾਂ ਤੋਂ ਪਹਿਲਾਂ ਰਾਜ ਪਾਰਟੀਆਂ ਨਾਲ ਜੁੜਿਆ

ਚੋਣ ਕਮਿਸ਼ਨ ਬਿਹਾਰ ਚੋਣਾਂ ਤੋਂ ਪਹਿਲਾਂ ਰਾਜ ਪਾਰਟੀਆਂ ਨਾਲ ਜੁੜਿਆ

ਮੱਧ ਪ੍ਰਦੇਸ਼ ਕੈਬਨਿਟ ਨੇ ਭੋਪਾਲ ਵਿੱਚ ਆਰਆਰਯੂ ਸ਼ਾਖਾ ਅਤੇ 230 'ਵ੍ਰਿੰਦਾਵਨ ਪਿੰਡ' ਸਥਾਪਤ ਕਰਨ ਲਈ ਜ਼ਮੀਨ ਨੂੰ ਮਨਜ਼ੂਰੀ ਦਿੱਤੀ

ਮੱਧ ਪ੍ਰਦੇਸ਼ ਕੈਬਨਿਟ ਨੇ ਭੋਪਾਲ ਵਿੱਚ ਆਰਆਰਯੂ ਸ਼ਾਖਾ ਅਤੇ 230 'ਵ੍ਰਿੰਦਾਵਨ ਪਿੰਡ' ਸਥਾਪਤ ਕਰਨ ਲਈ ਜ਼ਮੀਨ ਨੂੰ ਮਨਜ਼ੂਰੀ ਦਿੱਤੀ

ਰਾਜਸਥਾਨ ਸਰਕਾਰ ਐਸਆਈ ਭਰਤੀ ਰੱਦ ਨਹੀਂ ਕਰੇਗੀ: ਐਡਵੋਕੇਟ ਜਨਰਲ

ਰਾਜਸਥਾਨ ਸਰਕਾਰ ਐਸਆਈ ਭਰਤੀ ਰੱਦ ਨਹੀਂ ਕਰੇਗੀ: ਐਡਵੋਕੇਟ ਜਨਰਲ

ਬਿਹਾਰ ਕੈਬਨਿਟ ਨੇ ਕਲਾਕਾਰਾਂ ਲਈ ਪੈਨਸ਼ਨ, ਵਿਕਾਸ ਪ੍ਰੋਜੈਕਟਾਂ ਸਮੇਤ 24 ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ

ਬਿਹਾਰ ਕੈਬਨਿਟ ਨੇ ਕਲਾਕਾਰਾਂ ਲਈ ਪੈਨਸ਼ਨ, ਵਿਕਾਸ ਪ੍ਰੋਜੈਕਟਾਂ ਸਮੇਤ 24 ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ

ਅਖਿਲੇਸ਼ ਯਾਦਵ ਨੇ ਜਨਮਦਿਨ ਮਨਾਇਆ, ਕਾਂਗਰਸੀ ਨੇਤਾ ਰਾਹੁਲ ਗਾਂਧੀ, ਖੜਗੇ ਨੇ ਦਿੱਤੀਆਂ ਸ਼ੁਭਕਾਮਨਾਵਾਂ

ਅਖਿਲੇਸ਼ ਯਾਦਵ ਨੇ ਜਨਮਦਿਨ ਮਨਾਇਆ, ਕਾਂਗਰਸੀ ਨੇਤਾ ਰਾਹੁਲ ਗਾਂਧੀ, ਖੜਗੇ ਨੇ ਦਿੱਤੀਆਂ ਸ਼ੁਭਕਾਮਨਾਵਾਂ