Thursday, May 08, 2025  

ਪੰਜਾਬ

ਡਰਗਸ ਨਾਲ ਨਜਿੱਠਣ ਅਤੇ ਪੰਜਾਬ ਨੂੰ ਇੱਕਜੁਟ ਕਰਨ ਲਈ ਸਨਮਾਨਜਨਕ ਸੰਵਾਦ ਅਤੇ ਉਦਯੋਗਿਕ ਵਿਕਾਸ ਮਹੱਤਵਪੂਰਨ: ਤਰੁਣਪ੍ਰੀਤ ਸੌਂਧ

March 20, 2025

ਚੰਡੀਗੜ, 20 ਮਾਰਚ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਤਾਜ਼ਾ ਘਟਨਾਕ੍ਰਮ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧਤਾ 'ਤੇ ਜ਼ੋਰ ਦਿੱਤਾ।  ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਰਾਜ ਮਾਰਗਾਂ 'ਤੇ ਲੱਗੇ ਰੁਕਾਵਟਾਂ ਨੂੰ ਬਿਨਾਂ ਕਿਸੇ ਟਕਰਾਅ ਅਤੇ ਪੂਰੀ ਸੰਜੀਦਗੀ ਅਤੇ ਸਤਿਕਾਰ ਨਾਲ ਹਟਾਇਆ ਗਿਆ ਹੈ।

ਮੰਤਰੀ ਸੌਂਧ ਨੇ ਕਿਹਾ, "ਸਾਡੀ ਸਰਕਾਰ ਸਾਡੇ ਕਿਸਾਨਾਂ ਦੀ ਕੁਰਬਾਨੀ ਦਾ ਸਤਿਕਾਰ ਕਰਦੀ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ। ਹਾਈਵੇਜ਼ ਨੂੰ ਆਮ ਲੋਕਾਂ ਨੂੰ ਦਰਪੇਸ਼ ਭਾਰੀ ਮੁਸ਼ਕਿਲਾਂ ਨੂੰ ਘਟਾਉਣ ਲਈ ਹੀ ਸਾਫ਼ ਕੀਤਾ ਗਿਆ ਸੀ, ਜਿਸ ਵਿੱਚ ਐਂਬੂਲੈਂਸਾਂ ਵਿੱਚ ਦੇਰੀ,  ਵਿਦਿਆਰਥੀਆਂ ਅਤੇ ਪਰਵਾਸੀ ਭਾਰਤੀਆਂ ਅਤੇ ਪੰਜਾਬ ਦੀ ਆਰਥਿਕਤਾ ਲਈ ਮਹੱਤਵਪੂਰਨ ਵਪਾਰਕ ਰੂਟਾਂ ਵਿੱਚ ਵਿਘਨ ਸ਼ਾਮਲ ਹੈ।"

ਤਿੰਨ ਵਿਵਾਦਤ ਖੇਤੀ ਕਾਨੂੰਨਾਂ ਵਿਰੁੱਧ ਇਤਿਹਾਸਕ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ, ਸੌਂਧ ਨੇ ਅੰਦੋਲਨ ਦੌਰਾਨ 'ਆਪ' ਦੇ ਅਟੁੱਟ ਸਮਰਥਨ ਨੂੰ ਉਜਾਗਰ ਕੀਤਾ। "ਜਦੋਂ ਕਿ ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਹੋਰ ਪਾਰਟੀਆਂ ਗੈਰ-ਹਾਜ਼ਰ ਰਹੀਆਂ ਜਾਂ ਕੇਂਦਰ ਸਰਕਾਰ ਦਾ ਸਾਥ ਦਿੰਦੀਆਂ ਰਹੀਆਂ, ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੀ ਅਤੇ ਬੁਨਿਆਦੀ ਸਹੂਲਤਾਂ ਤੋਂ ਲੈ ਕੇ ਰਾਜਨੀਤਿਕ ਸਮਰਥਨ ਤੱਕ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ,"।

ਉਨ੍ਹਾਂ ਨੇ ਅਪਮਾਨਜਨਕ ਭਾਸ਼ਾ ਅਤੇ ਜ਼ਹਿਰੀਲੇ ਭਾਸ਼ਣ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ 'ਤੇ ਜਨਤਾ ਦੇ ਵਿਵਹਾਰ 'ਤੇ ਚਿੰਤਾ ਜ਼ਾਹਰ ਕੀਤੀ।  ਸੋਂਧ ਨੇ ਅਪੀਲ ਕੀਤੀ, "ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕਦਰਾਂ-ਕੀਮਤਾਂ ਲਈ ਜਾਣੇ ਜਾਂਦੇ ਰਾਜ ਵਿੱਚ ਅਜਿਹੀ ਨਕਾਰਾਤਮਕਤਾ ਨੂੰ ਦੇਖਣਾ ਨਿਰਾਸ਼ਾਜਨਕ ਹੈ। ਸਾਨੂੰ ਇੱਕਜੁੱਟ ਹੋਣਾ ਚਾਹੀਦਾ ਹੈ ਅਤੇ ਆਪਣੇ ਭਾਸ਼ਣ ਦੀ ਮਾਣ-ਮਰਿਆਦਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ,"।

ਮੰਤਰੀ ਨੇ ਹਾਈਵੇਅ ਜਾਮ ਕਰਨ ਪਿੱਛੇ ਰਣਨੀਤੀ ਬਾਰੇ ਵੀ ਅਹਿਮ ਸਵਾਲ ਉਠਾਏ।  ਉਨ੍ਹਾਂ ਕਿਹਾ ਕਿ ਲੜਾਈ ਕੇਂਦਰ ਸਰਕਾਰ ਵਿਰੁੱਧ ਹੈ ਪਰ ਪੰਜਾਬ ਦੇ ਹਾਈਵੇਅ ਬੰਦ ਹੋਣ ਕਾਰਨ ਸੂਬੇ ਦੀ ਆਰਥਿਕਤਾ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਆਮ ਨਾਗਰਿਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ।

ਸੌਂਧ ਨੇ ਕਿਹਾ, "ਹਾਈਵੇਅ ਬੰਦ ਹੋਣ ਕਾਰਨ ਰੋਜ਼ਾਨਾ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਗਈਆਂ ਹਨ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਨੁਕਸਾਨ ਪਹੁੰਚ ਰਿਹਾ ਹੈ। ਕਾਰੋਬਾਰਾਂ ਨੂੰ ਨੁਕਸਾਨ ਹੋਇਆ ਅਤੇ ਨਿਵੇਸ਼ਕ ਪੱਖੀ ਰਾਜ ਵਜੋਂ ਪੰਜਾਬ ਦਾ ਅਕਸ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਭਾਵਿਤ ਹੋਇਆ,"।

ਉਨ੍ਹਾਂ ਕਿਸਾਨਾਂ ਅਤੇ ਸਮੂਹ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਸੜਕ ਜਾਮ ਕਰਨ ਤੋਂ ਗੁਰੇਜ਼ ਕਰਨ ਅਤੇ ਇਸ ਤਰ੍ਹਾਂ ਰੋਸ਼ ਪ੍ਰਦਰਸ਼ਨ ਕਰਨ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਨਾ ਹੋਵੇ। ਉਨ੍ਹਾਂ ਕਿਹਾ, "ਪ੍ਰਦਰਸ਼ਨ ਵਰਗੇ ਜਮਹੂਰੀ ਅਧਿਕਾਰਾਂ ਦੀ ਵਰਤੋਂ ਜ਼ਿੰਮੇਵਾਰੀ ਨਾਲ ਕੀਤੀ ਜਾਣੀ ਚਾਹੀਦੀ ਹੈ। ਸਾਨੂੰ ਆਪਣੇ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਨਹੀਂ ਪਾਉਣੀ ਚਾਹੀਦੀ। ਇਸ ਦੀ ਬਜਾਏ, ਸਾਨੂੰ ਇੱਕ ਖੁਸ਼ਹਾਲ ਪੰਜਾਬ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।" 

ਨਸ਼ਾ ਤਸਕਰੀ ਅਤੇ ਨਸ਼ਾਖੋਰੀ ਵਿਰੁੱਧ ਸਰਕਾਰ ਦੇ ਚੱਲ ਰਹੇ ਯਤਨਾਂ ਨੂੰ ਉਜਾਗਰ ਕਰਦੇ ਹੋਏ, ਸੌਂਧ ਨੇ ਕਿਹਾ ਕਿ ਪੁਨਰਵਾਸ ਕੀਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਚਾਹੀਦੇ ਹਨ।  ਉਨ੍ਹਾਂ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਉਦਯੋਗਿਕ ਵਿਕਾਸ ਅਤੇ ਵਪਾਰ ਨੂੰ ਬੜ੍ਹਾਵਾ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।  ਸੌਂਧ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ, "ਆਓ ਅਸੀਂ ਨਕਾਰਾਤਮਕਤਾ ਨੂੰ ਪਿੱਛੇ ਛੱਡ ਕੇ ਏਕਤਾ ਅਤੇ ਤਰੱਕੀ ਵੱਲ ਧਿਆਨ ਦੇਈਏ। ਅਸੀਂ ਮਿਲ ਕੇ ਪੰਜਾਬ ਨੂੰ ਬੇਮਿਸਾਲ ਵਿਕਾਸ ਅਤੇ ਤਰੱਕੀ ਵੱਲ ਲਿਜਾ ਸਕਦੇ ਹਾਂ।"

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ 10 ਕਿਲੋ ਹੈਰੋਇਨ ਜ਼ਬਤ ਕੀਤੀ, ਵਿਦੇਸ਼ਾਂ ਵਿੱਚ ਤਸਕਰੀ ਕਰਨ ਵਾਲੇ ਦੋ ਹੈਂਡਲਰਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ 10 ਕਿਲੋ ਹੈਰੋਇਨ ਜ਼ਬਤ ਕੀਤੀ, ਵਿਦੇਸ਼ਾਂ ਵਿੱਚ ਤਸਕਰੀ ਕਰਨ ਵਾਲੇ ਦੋ ਹੈਂਡਲਰਾਂ ਨੂੰ ਗ੍ਰਿਫ਼ਤਾਰ ਕੀਤਾ

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਮੁੱਖ ਮੰਤਰੀ

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਮੁੱਖ ਮੰਤਰੀ

ਬੇਨਿਯਮੀਆਂ ਅਤੇ ਲਾਪਰਵਾਹੀ ਲਈ ਪੀਐਸਪੀਸੀਐਲ ਦੇ ਤਿੰਨ ਕਰਮਚਾਰੀ ਮੁਅੱਤਲ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਬੇਨਿਯਮੀਆਂ ਅਤੇ ਲਾਪਰਵਾਹੀ ਲਈ ਪੀਐਸਪੀਸੀਐਲ ਦੇ ਤਿੰਨ ਕਰਮਚਾਰੀ ਮੁਅੱਤਲ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀਆਂ ਫਸਲਾਂ ਨੂੰ ਪਿਆਸਾ ਮਾਰ ਕੇ ਹਰਿਆਣਾ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ - ਕੈਬਨਿਟ ਮੰਤਰੀ ਅਮਨ ਅਰੋੜਾ

ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀਆਂ ਫਸਲਾਂ ਨੂੰ ਪਿਆਸਾ ਮਾਰ ਕੇ ਹਰਿਆਣਾ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ - ਕੈਬਨਿਟ ਮੰਤਰੀ ਅਮਨ ਅਰੋੜਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਰਿਜ਼ਿਊਮ ਤੋਂ ਭਰਤੀ ਤੱਕ: ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ 

ਦੇਸ਼ ਭਗਤ ਯੂਨੀਵਰਸਿਟੀ  ਨੇ ‘ਜੈ ਹਿੰਦ - ਰਾਸ਼ਟਰ ਪਹਿਲਾਂ’ ਪ੍ਰੋਗਰਾਮ ਰਾਹੀਂ ਆਪ੍ਰੇਸ਼ਨ ਸੰਧੂਰ ਦੀ ਸ਼ਾਨਦਾਰ ਸਫਲਤਾ ਦਾ ਮਨਾਇਆ ਜਸ਼ਨ

ਦੇਸ਼ ਭਗਤ ਯੂਨੀਵਰਸਿਟੀ  ਨੇ ‘ਜੈ ਹਿੰਦ - ਰਾਸ਼ਟਰ ਪਹਿਲਾਂ’ ਪ੍ਰੋਗਰਾਮ ਰਾਹੀਂ ਆਪ੍ਰੇਸ਼ਨ ਸੰਧੂਰ ਦੀ ਸ਼ਾਨਦਾਰ ਸਫਲਤਾ ਦਾ ਮਨਾਇਆ ਜਸ਼ਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਗੁਨਜੋਤ ਸਿੰਘ ਦੀ ਫ਼ੌਜ ਵਿੱਚ ਲੈਫਟੀਨੈਂਟ ਵਜੋਂ ਚੋਣ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਗੁਨਜੋਤ ਸਿੰਘ ਦੀ ਫ਼ੌਜ ਵਿੱਚ ਲੈਫਟੀਨੈਂਟ ਵਜੋਂ ਚੋਣ 

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਜ਼ਿਲੇ ਦੀਆਂ ਸਿਹਤ ਸੇਵਾਵਾਂ ਅਲਰਟ ਮੋਡ ਤੇ ਰੱਖਣ ਦੀ ਹਦਾਇਤ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਜ਼ਿਲੇ ਦੀਆਂ ਸਿਹਤ ਸੇਵਾਵਾਂ ਅਲਰਟ ਮੋਡ ਤੇ ਰੱਖਣ ਦੀ ਹਦਾਇਤ

ਸਾਬਕਾ ਵਿਧਾਇਕ ਕਿਰਪਾਲ ਸਿੰਘ ਲਿਬੜਾ ਦੀ ਯਾਦ ਵਿੱਚ ਲਗਾਇਆ ਗਿਆ ਖੂਨਦਾਨ ਅਤੇ ਅੱਖਾਂ ਦਾ ਚੈੱਕਅਪ ਕੈਂਪ 

ਸਾਬਕਾ ਵਿਧਾਇਕ ਕਿਰਪਾਲ ਸਿੰਘ ਲਿਬੜਾ ਦੀ ਯਾਦ ਵਿੱਚ ਲਗਾਇਆ ਗਿਆ ਖੂਨਦਾਨ ਅਤੇ ਅੱਖਾਂ ਦਾ ਚੈੱਕਅਪ ਕੈਂਪ 

10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਜ਼ਿਲ੍ਹਾ ਵਾਸੀ- ਜ਼ਿਲ੍ਹਾ ਤੇ ਸੈਸ਼ਨ ਜੱਜ

10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਜ਼ਿਲ੍ਹਾ ਵਾਸੀ- ਜ਼ਿਲ੍ਹਾ ਤੇ ਸੈਸ਼ਨ ਜੱਜ