Sunday, August 17, 2025  

ਪੰਜਾਬ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਨੂੰ ਦੇ ਰਹੀ ਤਰਜ਼ੀਹ-ਵਿਧਾਇਕ ਰਾਏ

March 20, 2025
ਸ੍ਰੀ ਫ਼ਤਹਿਗੜ੍ਹ ਸਾਹਿਬ/ 20 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਇਨ੍ਹਾਂ ਖੇਤਰਾਂ ਦੇ ਵਿਕਾਸ ਨਾਲ ਹੀ ਹਰੇਕ ਵਰਗ ਦੇ ਲੋਕਾਂ ਦਾ ਵਿਕਾਸ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬ੍ਰਾਹਮਣ ਮਾਜਰਾ ਦੇ ਐਲੀਮੈਂਟਰੀ ਸਕੂਲ ਤੋਂ ਦਾਖਲਾ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਤਕਨੀਕਾਂ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ।ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਢੰਗਾਂ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ ਉਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਧੀਆ ਪੜ੍ਹਾਈ ਕਰਵਾਉਣ ਦੀ ਸਿਖਲਾਈ ਹਾਸਲ ਕਰਨ ਲਈ ਵਿਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਚ ਅਹੁਦਿਆਂ ਤੇ ਪਹੁੰਚ ਕੇ ਆਪਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਸਕਣ।ਲਖਬੀਰ ਸਿੰਘ ਰਾਏ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਤਾਂ ਜੋ ਉਨ੍ਹਾਂ ਦੇ ਬੱਚੇ ਮਿਆਰੀ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਨੂੰ ਉੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਰਹੇ ਹਨ ਅਤੇ ਹੁਣ ਸਕੂਲ ਆਫ ਹੈਪੀਨੈੱਸ ਬਣਾ ਕੇ ਛੋਟੀ ਉਮਰ ਤੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਦੀਪ ਕੁਮਾਰ, ਸਕੂਲ ਦੀ ਹੈੱਡ ਟੀਚਰ ਕਰਮਜੀਤ ਕੌਰ, ਮਨਜੀਤ ਸਿੰਘ, ਸਕਿੰਦਰ ਕੋਰ, ਆਸ਼ੀਸ਼ ਕੁਮਾਰ ਅੱਤਰੀ, ਰਾਮਪਾਲ , ਗੁਰਪ੍ਰੀਤ ਗੁਰੀ ਅਤੇ ਹਰਪ੍ਰੀਤ ਸਿੰਘ ਹੈਪੀ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ