Thursday, September 18, 2025  

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ "ਟੈਕ ਟਾਈਟਨਸ 2025" ਟੈਕ ਫੈਸਟ 

March 22, 2025
ਸ੍ਰੀ ਫ਼ਤਹਿਗੜ੍ਹ ਸਾਹਿਬ/22 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ "ਟੈਕ ਟਾਈਟਨਸ 2025" ਦਾ ਵੱਡੇ ਉਤਸ਼ਾਹ ਨਾਲ ਆਯੋਜਨ ਕੀਤਾ ਗਿਆ। ਇਸ ਈਵੈਂਟ ਦੇ ਕੌਰਡੀਨੈਟਰ ਡਾ. ਦੂਰਦਰਸ਼ੀ ਸਿੰਘ ਦੀ ਅਗਵਾਈ ਹੇਠ ਇਸ ਇਵੈਂਟ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਇਸ ਸਮਾਗਮ ਦੌਰਾਨ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ 'ਚ ਰੋਬੋ ਵਾਰ, ਤਕਨੀਕੀ ਪੇਪਰ ਪ੍ਰੇਜ਼ੇਂਟੇਸ਼ਨ , ਪ੍ਰੋਜੈਕਟ ਪ੍ਰਦਰਸ਼ਨੀ, ਪੋਸਟਰ ਪ੍ਰਦਰਸ਼ਨੀ, ਕਵਿਜ਼, ਟ੍ਰਿੱਕੀ ਸਰਕਿਟ, ਆਈਡੀਆਥਾਨ, ਮੈਡ ਐਡ ਤੇ ਫੋਟੋਗ੍ਰਾਫੀ ਪ੍ਰਦਰਸ਼ਨੀ ਵੀ ਸ਼ਾਮਲ ਸੀ । ਇਹ ਮੁਕਾਬਲੇ ਵਿਦਿਆਰਥੀਆਂ ਲਈ ਆਪਣੀ ਤਕਨੀਕੀ ਸਮਝ ਅਤੇ ਨਵੇਂ ਆਈਡੀਆ ਦਿਖਾਉਣ ਦਾ ਇੱਕ ਸ਼ਾਨਦਾਰ ਮੰਚ ਸਾਬਤ ਹੋਏ।
ਸਮਾਪਨ ਸਮਾਰੋਹ ਦੌਰਾਨ ਡਾ. ਸੋਨਾ ਥਿੰਦ ਡਿਪਟੀ ਕਮਿਸ਼ਨਰ, ਅਤੇ ਕਾਲਜ ਦੇ ਮੈਨੇਜਮੈਂਟ ਟਰੱਸਟੀ ਜਗਦੀਪ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਡਾ. ਸੋਨਾ ਥਿੰਦ ਨੇ ਕਾਲਜ ਵੱਲੋਂ ਵਿਦਿਆਰਥੀਆਂ ਵਿੱਚ ਅਨੁਸੰਧਾਨ ਤੇ ਨਵਾਪਣ ਦੀ ਸੋਚ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਸਰਾਹਨਾ ਕੀਤੀ।ਉਨ੍ਹਾਂ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਿਤ ਨਵੀਨਤਮ ਪ੍ਰੋਜੈਕਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਕੋਵਿਡ-19 ਦੌਰਾਨ ਤਕਨਾਲੋਜੀ ਦੀ ਮਹੱਤਵਪੂਰਨ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਡਿਜੀਟਲ ਤਕਨਾਲੋਜੀ ਦੇ ਗਲਤ ਉਪਯੋਗ ਸੰਬੰਧੀ ਚੇਤਾਵਨੀ ਦਿੰਦੇ ਹੋਏ ਇਸਦੇ ਜਿੰਮੇਵਾਰ ਅਤੇ ਨੈਤਿਕ ਵਰਤੋਂ ਦੀ ਲੋੜ ਉਤੇ ਜ਼ੋਰ ਦਿੱਤਾ।ਆਪਣੇ ਸੰਬੋਧਨ ਵਿੱਚ ਜਗਦੀਪ ਸਿੰਘ ਚੀਮਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਇਹ ਟੈਕਨੀਕਲ ਫੈਸਟ ਵਿਦਿਆਰਥੀਆਂ ਦੀ ਤਕਨੀਕੀ ਯੋਗਤਾ ਨਿੱਖਾਰਨ, ਨਵੀਂ ਸੋਚ ਪੈਦਾ ਕਰਨ ਅਤੇ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਹੋਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਟੈਕ ਟਾਈਟਨਸ 2025 ਦੇ ਸਫਲ ਆਯੋਜਨ ਲਈ ਆਯੋਜਕ ਟੀਮ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਧਾਂਤਿਕ ਗਿਆਨ ਤੇ ਵਿਵਹਾਰਕ ਤਜਰਬੇ ਵਿਚਕਾਰ ਦੂਰੀ ਘਟਾਉਣ ਅਤੇ ਬਹੁਪੱਖੀ ਵਿਕਾਸ ਵਿੱਚ ਮਦਦ ਕਰਦੇ ਹਨ।ਇਸ ਮੌਕੇ 'ਤੇ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਡਾ. ਸੰਜੀਵ ਕੁਮਾਰ ਸ਼ਰਮਾ ਅਤੇ ਡਾ. ਸੰਜੀਵ ਭੰਡਾਰੀ ਵੱਲੋਂ ਲਿਖੀ ਗਈ "ਮਕੈਨੀਕਲ ਵਾਈਬਰੇਸ਼ਨ" ਕਿਤਾਬ ਵੀ ਜਾਰੀ ਕੀਤੀ ਗਈ। ਇਹ ਕਿਤਾਬ ਮੈਕੈਨਿਕਲ ਇੰਜੀਨੀਅਰਿੰਗ ਵਿਦਿਆਰਥੀਆਂ ਅਤੇ ਖੋਜਕਾਰਾਂ ਲਈ ਇੱਕ ਮਹੱਤਵਪੂਰਨ ਅਕਾਦਮਿਕ ਸਰੋਤ ਸਾਬਤ ਹੋਵੇਗੀ।ਸਮਾਪਨ ਸਮਾਰੋਹ ਦੌਰਾਨ ਹਰੇਕ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕਾਲਜ ਦੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ, ਜੋ ਉਨ੍ਹਾਂ ਦੀ ਤਕਨੀਕੀ ਸਮਝ ਅਤੇ ਯੋਗਤਾ ਦੀ ਪਛਾਣ ਸੀ।ਇਹ ਇਵੈਂਟ ਦੀ ਤਕਨੀਕੀ ਵਿਦਿਆ ਅਤੇ ਨਵੀਨਤਾ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਇੱਕ ਵੱਡੀ ਕਾਮਯਾਬੀ ਸਾਬਤ ਹੋਇਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡਾ. ਜਸਪ੍ਰੀਤ ਸਿੰਘ ਬੇਦੀ ਨੇ ਜ਼ਿਲਾ ਹਸਪਤਾਲ ਦੇ ਐਸ.ਐਮ.ਓ. ਵਜੋਂ ਅਹੁਦਾ ਸੰਭਾਲਿਆ

ਡਾ. ਜਸਪ੍ਰੀਤ ਸਿੰਘ ਬੇਦੀ ਨੇ ਜ਼ਿਲਾ ਹਸਪਤਾਲ ਦੇ ਐਸ.ਐਮ.ਓ. ਵਜੋਂ ਅਹੁਦਾ ਸੰਭਾਲਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 'ਸਿੱਖ ਧਰਮ ਲਈ ਏਆਈ ਦੀ ਵਰਤੋਂ ਵਿਸ਼ੇ 'ਤੇ ਮਾਹਿਰ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 'ਸਿੱਖ ਧਰਮ ਲਈ ਏਆਈ ਦੀ ਵਰਤੋਂ ਵਿਸ਼ੇ 'ਤੇ ਮਾਹਿਰ ਭਾਸ਼ਣ 

ਹੜ੍ਹਾਂ ਨੇ 4,658 ਕਿਲੋਮੀਟਰ ਸੜਕਾਂ ਅਤੇ 68 ਪੁਲਾਂ ਨੂੰ ਨੁਕਸਾਨ ਪਹੁੰਚਾਇਆ, ਪੰਜਾਬ ਦੇ ਮੰਤਰੀ ਨੇ ਕਿਹਾ

ਹੜ੍ਹਾਂ ਨੇ 4,658 ਕਿਲੋਮੀਟਰ ਸੜਕਾਂ ਅਤੇ 68 ਪੁਲਾਂ ਨੂੰ ਨੁਕਸਾਨ ਪਹੁੰਚਾਇਆ, ਪੰਜਾਬ ਦੇ ਮੰਤਰੀ ਨੇ ਕਿਹਾ

ਪੰਜਾਬ ਦੇ ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਲਈ ਫੰਡ ਇਕੱਠਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ

ਪੰਜਾਬ ਦੇ ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਲਈ ਫੰਡ ਇਕੱਠਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਕੌਮੀ ਪੱਧਰ ਦੇ ਮੁਕਾਬਲੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਕੌਮੀ ਪੱਧਰ ਦੇ ਮੁਕਾਬਲੇ

ਪੰਜਾਬ 172 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਲਈ ਤਿਆਰ

ਪੰਜਾਬ 172 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਲਈ ਤਿਆਰ

ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸਏ ਨੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦਾ ਕੀਤਾ ਸਵਾਗਤ 

ਡਾਕਟਰਾਂ ਦੀ ਜਥੇਬੰਦੀ ਪੀਸੀਐਮਐਸਏ ਨੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦਾ ਕੀਤਾ ਸਵਾਗਤ 

ਗੁਰੂ ਕ੍ਰਿਪਾ ਸੇਵਾ ਸੰਸਥਾਨ ਨੇ ਰਾਮ ਮੁਰਤੀ ਪੂਰੀ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਗੁਰੂ ਕ੍ਰਿਪਾ ਸੇਵਾ ਸੰਸਥਾਨ ਨੇ ਰਾਮ ਮੁਰਤੀ ਪੂਰੀ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਪੰਜਾਬ ਵਿੱਚ 5G ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ 'ਤੇ ਕਾਰਵਾਈ; 61 ਗ੍ਰਿਫ਼ਤਾਰ

ਪੰਜਾਬ ਵਿੱਚ 5G ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ 'ਤੇ ਕਾਰਵਾਈ; 61 ਗ੍ਰਿਫ਼ਤਾਰ

ਪੰਜਾਬ ਦੇ ਮੁੱਖ ਮੰਤਰੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਨਵੇਂ ਨਿਰਦੇਸ਼, ਬੁਖਾਰ, ਚਮੜੀ ਦੀ ਲਾਗ ਵਧ ਰਹੀ ਹੈ

ਪੰਜਾਬ ਦੇ ਮੁੱਖ ਮੰਤਰੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਨਵੇਂ ਨਿਰਦੇਸ਼, ਬੁਖਾਰ, ਚਮੜੀ ਦੀ ਲਾਗ ਵਧ ਰਹੀ ਹੈ