Saturday, November 22, 2025  

ਪੰਜਾਬ

ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

March 24, 2025

ਸ਼ਹੀਦ ਭਗਤ ਸਿੰਘ ਨਗਰ, 24 ਮਾਰਚ

ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।

ਇਹ ਦੋਆਬਾ ਖੇਤਰ ਵਿੱਚ ਤੀਜਾ ਮੈਡੀਕਲ ਕਾਲਜ ਹੈ ਕਿਉਂਕਿ ਮੁੱਖ ਮੰਤਰੀ ਨੇ ਪਹਿਲਾਂ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਿਆ ਸੀ। ਮੁੱਖ ਮੰਤਰੀ ਦੀ ਦੂਰਦਰਸ਼ੀ ਪਹੁੰਚ ਕਾਰਨ ਦੋਆਬਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚੋਂ ਤਿੰਨ ਭਾਵ ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੁਣ ਸਰਕਾਰੀ ਮੈਡੀਕਲ ਕਾਲਜ ਹੋਣਗੇ। ਨਵਾਂ ਸਰਕਾਰੀ ਮੈਡੀਕਲ ਕਾਲਜ ਸਿਵਲ ਹਸਪਤਾਲ ਨਾਲ ਜੁੜੇਗਾ। ਇਸ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਅਤੇ ਇਹ ਸੰਸਥਾ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੈ।

ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 50 ਸੀਟਾਂ ਹੋਣਗੀਆਂ, ਜਿਸ ਨਾਲ ਮੈਡੀਕਲ ਸਿੱਖਿਆ ਇਸ ਖੇਤਰ ਦੇ ਵਿਦਿਆਰਥੀਆਂ ਦੀ ਪਹੁੰਚ ਵਿੱਚ ਹੋਵੇਗੀ। ਜ਼ਿਲ੍ਹਾ ਸਿਵਲ ਹਸਪਤਾਲ, ਐਸ.ਬੀ.ਐਸ. ਨਗਰ ਮੌਜੂਦਾ ਸਮੇਂ ਵਿੱਚ ਸੈਕੰਡਰੀ ਪੱਧਰ ਦੀਆਂ ਸੇਵਾਵਾਂ ਪ੍ਰਦਾਨ ਕਰਦਾ ਹੈ ਪਰ ਵਿਸ਼ੇਸ਼ ਡਾਕਟਰੀ ਸਹੂਲਤਾਂ ਦੀ ਘਾਟ ਹੈ। ਮੈਡੀਕਲ ਕਾਲਜ ਦੀ ਸਥਾਪਨਾ ਨਾਲ ਮਾਹਰ ਅਤੇ ਸੁਪਰ-ਸਪੈਸ਼ਲਿਸਟ ਡਾਕਟਰ 24 ਘੰਟੇ ਉਪਲਬਧ ਹੋਣਗੇ।

ਮੈਡੀਸਨ, ਸਰਜਰੀ, ਬਾਲ ਰੋਗ, ਆਰਥੋਪੈਡਿਕਸ, ਗਾਇਨਾਕੋਲੋਜੀ ਅਤੇ ਐਮਰਜੈਂਸੀ ਦੇਖਭਾਲ ਵਿੱਚ ਨਵੇਂ ਵਿਭਾਗਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸੇ ਤਰ੍ਹਾਂ ਆਈ.ਸੀ.ਯੂ., ਟਰੌਮਾ ਸੈਂਟਰ ਅਤੇ ਡਾਇਗਨੌਸਟਿਕ ਲੈਬਾਂ ਨੂੰ ਵਧੇਰੇ ਗੰਭੀਰ ਮਰੀਜ਼ਾਂ ਨੂੰ ਸੰਭਾਲਣ ਲਈ ਅਪਗ੍ਰੇਡ ਕੀਤਾ ਜਾਵੇਗਾ। ਮਰੀਜ਼ਾਂ ਦੀ ਦੇਖਭਾਲ ਨੂੰ ਬਿਹਤਰ ਬਣਾਉਣ ਲਈ ਆਧੁਨਿਕ ਡਾਕਟਰੀ ਉਪਕਰਨ ਅਤੇ ਤਕਨਾਲੋਜੀ ਪੇਸ਼ ਕੀਤੀ ਜਾਵੇਗੀ।

ਇਸ ਹਸਪਤਾਲ ਨੂੰ ਅਤਿ-ਆਧੁਨਿਕ ਅਧਿਆਪਨ ਤੇ ਸਿਹਤ ਸੰਭਾਲ ਸੰਸਥਾ ਵਿੱਚ ਬਦਲਿਆ ਜਾਵੇਗਾ, ਜਿਸ ਨਾਲ ਮਰੀਜ਼ਾਂ ਅਤੇ ਮੈਡੀਕਲ ਵਿਦਿਆਰਥੀਆਂ ਦੋਵਾਂ ਨੂੰ ਲਾਭ ਹੋਵੇਗਾ। ਸ਼ਹੀਦ ਭਗਤ ਸਿੰਘ ਨਗਰ ਇੱਕ ਦੂਰ-ਦੁਰਾਡੇ ਵਾਲਾ ਜ਼ਿਲ੍ਹਾ ਹੈ, ਜਿੱਥੇ ਟਰਸ਼ਰੀ ਸਿਹਤ ਸੰਭਾਲ ਸਹੂਲਤਾਂ ਤੱਕ ਪਹੁੰਚ ਬਹੁਤ ਸੀਮਤ ਹੈ ਪਰ ਪਿਛਲੀਆਂ ਸਰਕਾਰਾਂ ਨੇ ਇਸ ਖੇਤਰ ਨੂੰ ਬਿਲਕੁੱਲ ਹੀ ਅਣਗੌਲਿਆ ਕੀਤਾ ਹੈ, ਜਿਸ ਕਾਰਨ ਮਰੀਜ਼ਾਂ ਨੂੰ ਇਲਾਜ ਲਈ ਲੁਧਿਆਣਾ, ਜਲੰਧਰ ਜਾਂ ਚੰਡੀਗੜ੍ਹ ਜਾਣਾ ਪੈਂਦਾ ਸੀ। ਇਹ ਮੈਡੀਕਲ ਕਾਲਜ ਸਥਾਨਕ ਤੌਰ 'ਤੇ ਆਧੁਨਿਕ ਦੇਖਭਾਲ ਸੇਵਾਵਾਂ ਦੀ ਪੇਸ਼ਕਸ਼ ਕਰ ਕੇ ਰੈਫਰਲ ਹਸਪਤਾਲਾਂ 'ਤੇ ਮਰੀਜ਼ਾਂ ਦੇ ਬੋਝ ਨੂੰ ਘਟਾਏਗਾ ਅਤੇ ਭਵਿੱਖ ਦੇ ਡਾਕਟਰਾਂ ਨੂੰ ਪੇਂਡੂ ਮਾਹੌਲ ਵਿੱਚ ਸਿਖਲਾਈ ਦੇਵੇਗਾ, ਜਿਸ ਨਾਲ ਉਨ੍ਹਾਂ ਨੂੰ ਸਥਾਨਕ ਲੋਕਾਂ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਇਸ ਕਾਲਜ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਕਿਫਾਇਤੀ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸੇ ਤਰ੍ਹਾਂ ਇਹ ਕਾਲਜ ਮੈਡੀਕਲ ਸਿੱਖਿਆ ਦਾ ਵੀ ਵਿਸਥਾਰ ਕਰੇਗਾ ਕਿਉਂਕਿ ਸਥਾਨਕ ਵਿਦਿਆਰਥੀਆਂ ਨੂੰ ਹੁਣ ਮੈਡੀਕਲ ਪੜ੍ਹਾਈ ਲਈ ਆਪਣਾ ਜ਼ਿਲ੍ਹਾ ਨਹੀਂ ਛੱਡਣਾ ਪਵੇਗਾ। ਇਹ ਮੈਡੀਕਲ ਕਾਲਜ ਭਵਿੱਖ ਵਿੱਚ ਕਾਰਡੀਓਲੋਜੀ, ਨੈਫਰੋਲੋਜੀ, ਨਿਊਰੋਲੋਜੀ ਅਤੇ ਓਨਕੋਲੋਜੀ ਵਰਗੀਆਂ ਸੇਵਾਵਾਂ ਮੁਹੱਈਆ ਕਰਨ ਦੇ ਨਾਲ ਵਿਸ਼ੇਸ਼ ਸਿਹਤ ਸੰਭਾਲ ਸੇਵਾਵਾਂ ਲਈ ਪ੍ਰੇਰਕ ਵਜੋਂ ਕੰਮ ਕਰੇਗਾ।

ਇਸ ਮੈਡੀਕਲ ਕਾਲਜ ਨਾਲ ਡਾਕਟਰਾਂ, ਨਰਸਾਂ, ਟੈਕਨੀਸ਼ੀਅਨਾਂ ਅਤੇ ਨਾਨ-ਮੈਡੀਕਲ ਸਟਾਫ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਅਰਥਚਾਰੇ ਨੂੰ ਵੀ ਹੁਲਾਰਾ ਦੇਵੇਗਾ ਕਿਉਂਕਿ ਵਿਦਿਆਰਥੀ ਅਤੇ ਫੈਕਲਟੀ ਦੀ ਮੌਜੂਦਗੀ ਵਧਣ ਨਾਲ ਸਥਾਨਕ ਕਾਰੋਬਾਰਾਂ ਅਤੇ ਬੁਨਿਆਦੀ ਢਾਂਚੇ ਨੂੰ ਵੀ ਹੁਲਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਛੇ ਨਵੇਂ ਮੈਡੀਕਲ ਕਾਲਜਾਂ ਨਾਲ ਪੰਜਾਬ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਅਤੇ ਕਾਰਜਸ਼ੀਲ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਸੰਸਥਾ ਨੂੰ ਜਲਦ ਤੋਂ ਜਲਦ ਪੂਰੀ ਤਰ੍ਹਾਂ ਕਾਰਜਸ਼ੀਲ ਬਣਾਉਣ ਲਈ ਫੈਕਲਟੀ ਅਤੇ ਸਟਾਫ ਦੀ ਭਰਤੀ ਨੂੰ ਤਰਜੀਹ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਸ ਦੀ ਸਮੇਂ ਸਿਰ ਉਸਾਰੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਐਸ.ਬੀ.ਐਸ. ਨਗਰ ਨੂੰ ਉੱਤਰੀ ਪੰਜਾਬ ਦਾ ਸਿਹਤ ਸੰਭਾਲ ਕੇਂਦਰ ਬਣਾਉਣ ਲਈ ਡਾਕਟਰੀ ਸੇਵਾਵਾਂ ਦੇ ਵਿਸਥਾਰ ਅਤੇ ਹੋਰ ਅਪਗ੍ਰੇਡੇਸ਼ਨ ਲਈ ਵਾਧੂ ਫੰਡ ਯਕੀਨੀ ਬਣਾਏ ਜਾਣਗੇ।

ਇਹ ਮੈਡੀਕਲ ਕਾਲਜ ਸਿਰਫ਼ ਇੱਕ ਪ੍ਰੋਜੈਕਟ ਨਹੀਂ ਹੈ, ਸਗੋਂ ਸ਼ਹੀਦ ਭਗਤ ਸਿੰਘ ਨਗਰ ਦੇ ਲੋਕਾਂ ਨਾਲ ਕੀਤਾ ਇੱਕ ਵਾਅਦਾ ਵੀ ਹੈ। ਇਹ ਕਾਲਜ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ ਅਤੇ ਖੇਤਰ ਦੀ ਚਿਰਕੋਣੀ ਮੰਗ ਨੂੰ ਪੂਰਾ ਕਰੇਗਾ। ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਬਣਿਆ ਇਹ ਕਾਲਜ ਡਾਕਟਰਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੂਰੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਵਿਚ ਸਕਰਾਤਮਕ ਬਦਲਾਅ ਲਿਆਉਣ ਅਤੇ ਸਾਰਿਆਂ ਲਈ ਮਿਆਰੀ ਡਾਕਟਰੀ ਸਿੱਖਿਆ ਅਤੇ ਇਲਾਜ ਯਕੀਨੀ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

 
 
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੰਜਾਬ: ਨਗਰ ਨਿਗਮ ਕਮਿਸ਼ਨਰ ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ

ਪੰਜਾਬ: ਨਗਰ ਨਿਗਮ ਕਮਿਸ਼ਨਰ ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਤੇਗ ਬਹਾਦਰ ਜੀ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਤੇਗ ਬਹਾਦਰ ਜੀ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਦੋ-ਰੋਜ਼ਾ 47ਵਾਂ ਏ.ਆਈ.ਈ.ਐੱਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਪੀ.ਐੱਸ.ਪੀ.ਸੀ.ਐੱਲ. ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਸੰਪੰਨ

ਦੋ-ਰੋਜ਼ਾ 47ਵਾਂ ਏ.ਆਈ.ਈ.ਐੱਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਪੀ.ਐੱਸ.ਪੀ.ਸੀ.ਐੱਲ. ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਸੰਪੰਨ

ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅਨੰਦਪੁਰ ਸਾਹਿਬ ਧਾਰਮਿਕ ਤੌਰ 'ਤੇ ਚਮਕ ਰਿਹਾ ਹੈ

ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅਨੰਦਪੁਰ ਸਾਹਿਬ ਧਾਰਮਿਕ ਤੌਰ 'ਤੇ ਚਮਕ ਰਿਹਾ ਹੈ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਦੋ-ਰੋਜ਼ਾ 47ਵਾਂ ਏ.ਆਈ.ਈ.ਐਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ

ਰਾਣਾ ਹਸਪਤਾਲ, ਸਰਹਿੰਦ ‘ਚ ਵਿਸ਼ਵ ਪਾਈਲਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਰਾਣਾ ਹਸਪਤਾਲ, ਸਰਹਿੰਦ ‘ਚ ਵਿਸ਼ਵ ਪਾਈਲਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਪੰਜਾਬ ਦੇ ਡੀਜੀਪੀ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਦੇਸ਼ ਭਗਤ ਗਲੋਬਲ ਸਕੂਲ ਵਿਖੇ ਕਰਵਾਇਆ ਗਿਆ ਅੰਤਰ-ਸਕੂਲ ਫੇਸ ਪੇਂਟਿੰਗ ਮੁਕਾਬਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਸੋਈ ਬਾਗਬਾਨੀ ਵਿਸ਼ੇ ਉੱਤੇ ਇਕ-ਦਿਨਾ ਵਰਕਸ਼ਾਪ