Tuesday, April 29, 2025  

ਪੰਜਾਬ

ਸਿਹਤ ਵਿਭਾਗ ਨੇ "ਵਿਸ਼ਵ ਟੀਬੀ ਦਿਵਸ" ਦੇ ਮੌਕੇ ਤੇ ਜਾਗਰੂਕਤਾ ਪੋਸਟਰ ਕੀਤਾ ਜਾਰੀ

March 24, 2025

ਸ੍ਰੀ ਫ਼ਤਹਿਗੜ੍ਹ ਸਾਹਿਬ /24 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲਾ ਸਿਹਤ ਵਿਭਾਗ ਵੱਲੋਂ 'ਵਿਸ਼ਵ ਟੀਬੀ ਦਿਵਸ' ਦੇ ਮੌਕੇ ਤੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਹ ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਸਧਾਰਨ ਖੰਘ ਤੇ ਟੀਬੀ ਵਿੱਚ ਕੀ ਫਰਕ ਹੈ ਅਤੇ ਇਸ ਤੋਂ ਕਿਸ ਤਰ੍ਹਾਂ ਬਚਿਆ ਜਾ ਸਕਦਾ ਹੈ ਬਾਰੇ ਵਿਸਥਾਰ ਸਹਿਤ ਦੱਸਿਆ ।ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤਪਦਿਕ ਦੀ ਬਿਮਾਰੀ ਹੋ ਜਾਂਦੀ ਹੈ ਤਾਂ ਉਸ ਨੂੰ ਆਪਣਾ ਮੁਕੰਮਲ ਇਲਾਜ ਕਰਵਾਉਣਾ ਚਾਹੀਦਾ ਹੈ । ਉਹਨਾਂ "ਨੈਸ਼ਨਲ ਟੀਬੀ ਅਲਿਮੀਨੇਸ਼ਨ ਪ੍ਰੋਗਰਾਮ" ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤਪਦਿਕ ਦਾ ਇਲਾਜ ਕਰਾ ਰਹੇ ਰੋਗੀਆਂ ਦੀ ਵਿਭਾਗ ਵੱਲੋਂ ਲੋੜੀਂਦੀ ਖਾਦ ਸਮੱਗਰੀ ਨਾਲ ਅਤੇ ਨਿਕਸੇ ਮਿੱਤਰਾ ਸਕੀਮ ਤਹਿਤ ਵੀ ਸਹਾਇਤਾ ਕੀਤੀ ਜਾਂਦੀ ਹੈ ਤਾਂ ਕਿ ਉਹ ਆਪਣਾ ਇਲਾਜ ਸਹੀ ਢੰਗ ਨਾਲ ਕਰਵਾ ਸਕਣ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਹੁਣ ਜਿਆਦਾ ਜੋਰ ਟੀ.ਬੀ.ਲੱਛਣਾਂ ਅਤੇ ਇਲਾਜ ਤੋਂ ਸੱਖਣੇ ਰਹਿ ਗਏ ਮਰੀਜਾਂ ਦੀ ਭਾਲ ਕਰਨ ਤੇ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਟੀਬੀ ਇੱਕ ਡਰਾਪਲੈਟ ਇਨਫੈਕਸ਼ਨ ਹੈ ਜੋ ਥੁਕ ਕਣਾਂ ਰਾਹੀਂ ਇੱਕ ਰੋਗੀ ਵਿਅਕਤੀ ਤੋਂ ਤੰਦਰੁਸਤ ਵਿਅਕਤੀ ਨੂੰ ਹੋ ਜਾਂਦੀ ਹੈ ਇਸ ਲਈ ਇਸਦੇ ਖਾਤਮੇ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਟੀਬੀ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਡਾ. ਦਮਨਜੀਤ ਕੌਰ ਨੇ ਟੀ.ਬੀ ਦੇ ਲੱਛਣਾਂ, ਕਾਰਨਾਂ ਅਤੇ ਰੋਕਥਾਮ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਦੋ ਹਫਤਿਆਂ ਤੋਂ ਜਿਆਦਾ ਖਾਂਸੀ, ਭੁੱਖ ਘੱਟ ਲੱਗਣਾ , ਵਜਨ ਦਾ ਘੱਟਣਾ, ਬਲਗਮ ਵਿਚ ਖੂਨ ਆਉਣਾ, ਛਾਤੀ ਵਿਚ ਦਰਦ ਆਦਿ ਟੀ.ਬੀ. ਦੀਆਂ ਨਿਸ਼ਾਨੀਆਂ ਹਨ।ਅਜਿਹੇ ਵਿਅਕਤੀ ਤੁਰੰਤ ਆਪਣੀ ਬਲਗਮ ਦੀ ਜਾਂਚ ਜਰੂਰ ਕਰਵਾਉਣ। ਇਸ ਮੌਕੇ ਤੇ ਜ਼ਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਬੀਸੀਸੀ ਅਮਰਜੀਤ ਸਿੰਘ, ਮਾਨਵ ਸ਼ਾਹ, ਧਰਮ ਸਿੰਘ ਤੋਂ ਇਲਾਵਾ ਆਸ਼ਾ ਵਰਕਰਾਂ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਹੋਈ ਗੋਲੀਬਾਰੀ: ਦੋ ਬੰਦੂਕਧਾਰੀਆਂ ਨੇ ਨੌਜਵਾਨ ਦੀ ਹੱਤਿਆ ਕਰ ਦਿੱਤੀ, ਮੌਕੇ ਤੋਂ ਭੱਜ ਗਏ

ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਹੋਈ ਗੋਲੀਬਾਰੀ: ਦੋ ਬੰਦੂਕਧਾਰੀਆਂ ਨੇ ਨੌਜਵਾਨ ਦੀ ਹੱਤਿਆ ਕਰ ਦਿੱਤੀ, ਮੌਕੇ ਤੋਂ ਭੱਜ ਗਏ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

ਮਾਤਾ ਗੁਜਰੀ ਕਾਲਜ ਦੇ ਮਨੋਵਿਗਿਆਨ ਵਿਭਾਗ ਵੱਲੋਂ ਵਿੱਦਿਅਕ ਦੌਰਾ

ਮਾਤਾ ਗੁਜਰੀ ਕਾਲਜ ਦੇ ਮਨੋਵਿਗਿਆਨ ਵਿਭਾਗ ਵੱਲੋਂ ਵਿੱਦਿਅਕ ਦੌਰਾ

'ਸੀ.ਐਮ. ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਰੋਜ਼ਾਨਾ ਲੱਗ ਰਹੇ ਹਨ 120 ਯੋਗ ਸਿਖਲਾਈ ਸੈਸ਼ਨ 

'ਸੀ.ਐਮ. ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਰੋਜ਼ਾਨਾ ਲੱਗ ਰਹੇ ਹਨ 120 ਯੋਗ ਸਿਖਲਾਈ ਸੈਸ਼ਨ 

ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਨੇ ਚਲਾਈ ਨਾਈਟ ਸਵੀਪਿੰਗ ਮੁਹਿੰਮ : ਈ.ਓ. ਸੰਗੀਤ ਕੁਮਾਰ

ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਨੇ ਚਲਾਈ ਨਾਈਟ ਸਵੀਪਿੰਗ ਮੁਹਿੰਮ : ਈ.ਓ. ਸੰਗੀਤ ਕੁਮਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਮੌਲੀਕਿਊਲਰ ਬਾਇਓਲੋਜੀ ਤਕਨੀਕਾਂ" ਵਿਸ਼ੇ 'ਤੇ ਪੰਜ-ਰੋਜ਼ਾ ਵਰਕਸ਼ਾਪ

ਮਾਤਾ ਗੁਜਰੀ ਕਾਲਜ ਦੇ ਅਕਾਦਮਿਕ ਸੈਸ਼ਨ 2025-26 ਦਾ ਪ੍ਰਾਸਪੈਕਟਸ ਜਾਰੀ

ਮਾਤਾ ਗੁਜਰੀ ਕਾਲਜ ਦੇ ਅਕਾਦਮਿਕ ਸੈਸ਼ਨ 2025-26 ਦਾ ਪ੍ਰਾਸਪੈਕਟਸ ਜਾਰੀ

ਪੰਜਾਬ ਦੇ ਚਾਰ ਵਾਈਸ ਚਾਂਸਲਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਕੀਤਾ ਦੌਰਾ

ਪੰਜਾਬ ਦੇ ਚਾਰ ਵਾਈਸ ਚਾਂਸਲਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਕੀਤਾ ਦੌਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵੱਡੇ ਫੈਸਲੇ ਕੀਤੇ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵੱਡੇ ਫੈਸਲੇ ਕੀਤੇ : ਲਾਲ ਚੰਦ ਕਟਾਰੂਚੱਕ

ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕੀਤੀ ਚੈਕਿੰਗ

ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕੀਤੀ ਚੈਕਿੰਗ