Tuesday, September 16, 2025  

ਪੰਜਾਬ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

March 24, 2025

ਚੰਡੀਗੜ੍ਹ, 24 ਮਾਰਚ:

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2549 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2549 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 38, ਬਠਿੰਡਾ ਦੇ 33, ਫਰੀਦਕੋਟ ਦੇ 62, ਫਿਰੋਜ਼ਪੁਰ ਦੇ 8, ਸ੍ਰੀ ਫਤਿਹਗੜ੍ਹ ਸਾਹਿਬ ਦੇ 28, ਫਾਜਿਲਕਾ 67, ਹੁਸ਼ਿਆਰਪੁਰ ਦੇ 195, ਜਲੰਧਰ ਦੇ 85, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 175, ਸ੍ਰੀ ਮੁਕਤਸਰ ਸਾਹਿਬ ਦੇ 89, ਪਟਿਆਲਾ ਦੇ 406, ਪਠਾਨਕੋਟ ਦੇ 224, ਰੂਪਗਨਰ ਦੇ 384, ਐਸ.ਏ.ਐਸ. ਨਗਰ ਦੇ 230, ਸੰਗਰੂਰ ਦੇ 280, ਮਲੇਰਕੋਟਲਾ ਦੇ 99 ਅਤੇ ਤਰਨਤਾਰਨ ਦੇ 119 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ (ਡੀ ਬੀ ਟੀ ਰਾਹੀਂ) ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜੱਥੇ ਤੇ ਰੋਕ ਲਗਾਉਣਾ ਮੰਦਭਾਗਾ: ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ

ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜੱਥੇ ਤੇ ਰੋਕ ਲਗਾਉਣਾ ਮੰਦਭਾਗਾ: ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ, 2303 ਪਿੰਡਾਂ 'ਚ ਪਹੁੰਚਿਆਂ ਮੈਡੀਕਲ ਟੀਮਾਂ!

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ, 2303 ਪਿੰਡਾਂ 'ਚ ਪਹੁੰਚਿਆਂ ਮੈਡੀਕਲ ਟੀਮਾਂ!

ਡੀਬੀਯੂ ਨੇ ਸਵੈਮ ਲੋਕਲ ਚੈਪਟਰ ਦੇ ਸਹਿਯੋਗ ਨਾਲ ਕਰਵਾਈ

ਡੀਬੀਯੂ ਨੇ ਸਵੈਮ ਲੋਕਲ ਚੈਪਟਰ ਦੇ ਸਹਿਯੋਗ ਨਾਲ ਕਰਵਾਈ "ਸਵਯਮ ਅਤੇ ਸਵੈਮ ਪ੍ਰਭਾ" 'ਤੇ ਜਾਗਰੂਕਤਾ ਵਰਕਸ਼ਾਪ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਮਰਸ ਵਿਭਾਗ ਵੱਲੋਂ ਕਰਵਾਈ ਗਈ ਫਰੈਸ਼ਰ ਪਾਰਟੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਮਰਸ ਵਿਭਾਗ ਵੱਲੋਂ ਕਰਵਾਈ ਗਈ ਫਰੈਸ਼ਰ ਪਾਰਟੀ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਾਇਥਨ ਨਾਲ ਏ.ਆਈ. ਅਤੇ ਐਮ.ਐਲ. ਵਿਸ਼ੇ ਤੇ ਬੂਟਕੈਂਪ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਾਇਥਨ ਨਾਲ ਏ.ਆਈ. ਅਤੇ ਐਮ.ਐਲ. ਵਿਸ਼ੇ ਤੇ ਬੂਟਕੈਂਪ

ਸਿਹਤ ਕੇਂਦਰਾਂ ਵਿਚ ਲੋੜੀਦੇ ਸਾਜੋ ਸਮਾਨ ਅਤੇ ਦਵਾਈਆਂ ਵਿੱਚ ਕੋਈ ਕਮੀ ਨਾ ਹੋਵੇ : ਡਾ. ਰਾਜੇਸ਼ ਕੁਮਾਰ 

ਸਿਹਤ ਕੇਂਦਰਾਂ ਵਿਚ ਲੋੜੀਦੇ ਸਾਜੋ ਸਮਾਨ ਅਤੇ ਦਵਾਈਆਂ ਵਿੱਚ ਕੋਈ ਕਮੀ ਨਾ ਹੋਵੇ : ਡਾ. ਰਾਜੇਸ਼ ਕੁਮਾਰ 

ਦੇਸ਼ ਭਗਤ ਯੂਨੀਵਰਸਿਟੀ ਨੇ ਪੀਐਚਡੀ ਵਿਦਵਾਨਾਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਕੀਤਾ ਸਵਾਗਤ

ਦੇਸ਼ ਭਗਤ ਯੂਨੀਵਰਸਿਟੀ ਨੇ ਪੀਐਚਡੀ ਵਿਦਵਾਨਾਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਕੀਤਾ ਸਵਾਗਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਨੇ ਯੂਸੀਏਐਸ, ਬੀਜਿੰਗ ਵਿਖੇ ਪ੍ਰਾਪਤ ਕੀਤੀ ਵੱਕਾਰੀ ਫੈਲੋਸ਼ਿਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਨੇ ਯੂਸੀਏਐਸ, ਬੀਜਿੰਗ ਵਿਖੇ ਪ੍ਰਾਪਤ ਕੀਤੀ ਵੱਕਾਰੀ ਫੈਲੋਸ਼ਿਪ

ਪੰਜਾਬ: ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦੀ ਭਾਰੀ ਖੇਪ ਜ਼ਬਤ; ਦੋ ਕਾਬੂ

ਪੰਜਾਬ: ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦੀ ਭਾਰੀ ਖੇਪ ਜ਼ਬਤ; ਦੋ ਕਾਬੂ

ਬੀਐਸਐਫ, ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 27 ਪਿਸਤੌਲ ਜ਼ਬਤ ਕੀਤੇ

ਬੀਐਸਐਫ, ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 27 ਪਿਸਤੌਲ ਜ਼ਬਤ ਕੀਤੇ