Tuesday, September 16, 2025  

ਚੰਡੀਗੜ੍ਹ

ਰਣਦੀਪ ਸਿੰਘ ਆਹਲੂਵਾਲੀਆ ਨੇ ਐਡੀਸ਼ਨਲ ਡਾਇਰੈਕਟਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ

March 25, 2025

ਚੰਡੀਗੜ੍ਹ, 25 ਮਾਰਚ:

ਰਣਦੀਪ ਸਿੰਘ ਆਹਲੂਵਾਲੀਆ ਨੇ ਤਰੱਕੀ ਮਿਲਣ ਉਪਰੰਤ ਅੱਜ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਸ. ਆਹਲੂਵਾਲੀਆ, ਜੋ ਪੀ.ਪੀ.ਐਸ.ਸੀ. ਰਾਹੀਂ ਚੁਣ ਕੇ ਆਏ 1999 ਬੈਚ ਦੇ ਸੂਚਨਾ ਅਤੇ ਲੋਕ ਸੰਪਰਕ ਅਫਸਰ ਹਨ, ਮੌਜੂਦਾ ਸਮੇਂ ਵਿੱਚ ਵਿਭਾਗ ਦੇ ਸੀਨੀਅਰ ਮੋਸਟ ਜੁਅਇੰਟ ਡਾਇਰੈਕਟਰ ਵਜੋਂ ਕੰਮ ਕਰ ਰਹੇ ਸਨ। ਉਨ੍ਹਾਂ ਨੂੰ ਬੀਤੇ ਦਿਨੀਂ ਹੀ ਵਿਭਾਗੀ ਤਰੱਕੀ ਕਮੇਟੀ ਵੱਲੋਂ ਐਡੀਸ਼ਨਲ ਡਾਇਰੈਕਟਰ ਵਜੋਂ ਪਦਉਨਤ ਕੀਤਾ ਗਿਆ ਸੀ।

ਮਾਨਸਾ ਸ਼ਹਿਰ ਦੇ ਜੰਮਪਲ ਸ. ਆਹਲੂਵਾਲੀਆ ਪਿਛਲੇ 26 ਸਾਲਾਂ ਤੋਂ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਹਨ ਅਤੇ ਉਸ ਤੋਂ ਪਹਿਲਾਂ ਤਕਰੀਬਨ ਸਾਢੇ ਪੰਜ ਸਾਲ ਮੁੱਖ ਪੰਜਾਬੀ ਅਖ਼ਬਾਰ ਅਜੀਤ ਵਿੱਚ ਉਪ ਸੰਪਾਦਕ ਵਜੋਂ ਕੰਮ ਕਰ ਚੁੱਕੇ ਹਨ। ਕਾਮਰਸ ਵਿੱਚ ਗਰੈਜੂਏਸ਼ਨ ਕਰਨ ਉਪਰੰਤ ਉਨ੍ਹਾਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਐਲ.ਐਲ.ਬੀ ਅਤੇ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਚ ਮਾਸਟਰ ਡਿਗਰੀ। ਹਾਸਲ ਕੀਤੀ ਹੈ। ਉਨ੍ਹਾਂ ਆਪਣੇ ਸਮੁੱਚੇ ਕਾਰਜਕਾਲ ਦੌਰਾਨ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਦੇ ਹੋਏ ਚੰਗਾ ਨਾਮਣਾ ਖੱਟਿਆ ਹੈ। ਉਹ ਪੰਜਾਬੀ ਸਾਹਿਤ ਦੇ ਖੇਤਰ ਵਿੱਚ ਆਪਣੀਆਂ ਸਮਾਜਿਕ ਸਰੋਕਾਰਾਂ ਨੂੰ ਸਮਰਪਿਤ ਕਵਿਤਾਵਾਂ ਨਾਲ ਵੀ ਵੱਖਰੀ ਪਹਿਚਾਣ ਰੱਖਦੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਅਤੇ ਵੱਧ ਤੋਂ ਵੱਧ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਅਤੇ ਵੱਧ ਤੋਂ ਵੱਧ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਵਿੱਚ ਭਰਤੀ ਹੋਣ ਤੋਂ ਲਗਭਗ ਇੱਕ ਹਫ਼ਤਾ ਬਾਅਦ ਛੁੱਟੀ ਮਿਲ ਗਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਵਿੱਚ ਭਰਤੀ ਹੋਣ ਤੋਂ ਲਗਭਗ ਇੱਕ ਹਫ਼ਤਾ ਬਾਅਦ ਛੁੱਟੀ ਮਿਲ ਗਈ

ਹੜ੍ਹ ਪ੍ਰਭਾਵਿਤ ਲੋਕਾਂ ਦੇ ਦੁੱਖਾਂ ਨੂੰ ਦੂਰ ਕਰਨ ਵਿੱਚ ਕੇਂਦਰ ਕੋਈ ਕਸਰ ਨਹੀਂ ਛੱਡੇਗਾ, ਪੰਜਾਬ ਦੇ ਰਾਜਪਾਲ ਨੇ ਕਿਹਾ

ਹੜ੍ਹ ਪ੍ਰਭਾਵਿਤ ਲੋਕਾਂ ਦੇ ਦੁੱਖਾਂ ਨੂੰ ਦੂਰ ਕਰਨ ਵਿੱਚ ਕੇਂਦਰ ਕੋਈ ਕਸਰ ਨਹੀਂ ਛੱਡੇਗਾ, ਪੰਜਾਬ ਦੇ ਰਾਜਪਾਲ ਨੇ ਕਿਹਾ

ਪ੍ਰਧਾਨ ਮੰਤਰੀ ਮੋਦੀ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨਗੇ

ਪ੍ਰਧਾਨ ਮੰਤਰੀ ਮੋਦੀ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ ਕੈਬਨਿਟ ਮੀਟਿੰਗ ਰੱਦ

ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ ਕੈਬਨਿਟ ਮੀਟਿੰਗ ਰੱਦ

ਪੰਜਾਬ ਦੇ ਰਾਜਪਾਲ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਹੜ੍ਹ ਰਿਪੋਰਟ ਸੌਂਪੀ

ਪੰਜਾਬ ਦੇ ਰਾਜਪਾਲ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਹੜ੍ਹ ਰਿਪੋਰਟ ਸੌਂਪੀ

ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਜਾਰੀ ਹੈ; ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ

ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਜਾਰੀ ਹੈ; ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਪੰਜਾਬ ਹੜ੍ਹ: ਅਮਿਤ ਸ਼ਾਹ ਨੇ ਮੁੱਖ ਮੰਤਰੀ ਮਾਨ ਨੂੰ ਫੋਨ ਕੀਤਾ, ਮਦਦ ਦਾ ਭਰੋਸਾ ਦਿੱਤਾ

ਪੰਜਾਬ ਹੜ੍ਹ: ਅਮਿਤ ਸ਼ਾਹ ਨੇ ਮੁੱਖ ਮੰਤਰੀ ਮਾਨ ਨੂੰ ਫੋਨ ਕੀਤਾ, ਮਦਦ ਦਾ ਭਰੋਸਾ ਦਿੱਤਾ

ਪੰਜਾਬ ਭਾਜਪਾ ਮੁਖੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਪ੍ਰਭਾਵਿਤ ਸੂਬੇ ਲਈ ਸਹਾਇਤਾ ਦੀ ਮੰਗ ਕੀਤੀ

ਪੰਜਾਬ ਭਾਜਪਾ ਮੁਖੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਪ੍ਰਭਾਵਿਤ ਸੂਬੇ ਲਈ ਸਹਾਇਤਾ ਦੀ ਮੰਗ ਕੀਤੀ