Wednesday, August 20, 2025  

ਪੰਜਾਬ

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ​​ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

March 25, 2025

ਚੰਡੀਗੜ੍ਹ, 25 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਸੂਬਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਜਾਰੀ ਹੈਲਪ ਲਾਈਨ ਸੇਵਾਵਾਂ ਨੂੰ ਸੰਚਾਲਿਤ ਅਤੇ ਮਜ਼ਬੂਤ ਕਰਨ ਲਈ 252 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।

ਹੋਰ ਵੇਰਵੇ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ 181 ਮਹਿਲਾ ਹੈਲਪ ਲਾਈਨ ਅਤੇ 1098 ਬਾਲ ਹੈਲਪ ਲਾਈਨ ਸਥਾਪਤ ਕੀਤੀਆਂ ਗਈਆਂ ਹਨ। ਇਹਨਾਂ ਹੈਲਪ ਲਾਈਨਾਂ ਨੂੰ ਮਜ਼ਬੂਤ ਕਰਨ ਲਈ ਅਤੇ ਇਹਨਾਂ ਦੀ ਕਾਰਜ ਕੁਸ਼ਲਤਾ ਵਧਾਉਣ ਲਈ, ਸੈਕਟਰ-35, ਚੰਡੀਗੜ੍ਹ ਵਿਖੇ ਇੱਕ ਸਮਰਪਿਤ 24x7 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਅਤੇ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ) ਨਾਲ ਜੁੜਿਆ ਹੋਇਆ ਹੈ ਤਾਂ ਜੋ ਐਮਰਜੈਂਸੀ ਸਥਿਤੀਆਂ ਵਿੱਚ ਤੇਜ਼ ਅਤੇ ਸਮਾਂਬੱਧ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਪਹਿਲਕਦਮੀ ਮੁਸੀਬਤ ਵਿੱਚ ਫਸੀਆਂ ਮਹਿਲਾਵਾਂ ਅਤੇ ਬੱਚਿਆਂ ਲਈ ਪ੍ਰਤੀਕਿਰਿਆ ਵਿਧੀ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਨਵੀਆਂ ਮਨਜ਼ੂਰ ਕੀਤੀਆਂ ਗਈਆਂ ਅਸਾਮੀਆਂ ਬਿਹਤਰ ਤਾਲਮੇਲ, ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਅਤੇ ਬਿਹਤਰ ਪਹੁੰਚ ਵਿੱਚ ਮਦਦ ਕਰਨਗੀਆਂ, ਇਹ ਯਕੀਨੀ ਬਣਾਉਣਗੀਆਂ ਕਿ ਹੈਲਪ ਲਾਈਨ ਸੇਵਾਵਾਂ ਰਾਜ ਭਰ ਵਿੱਚ ਨਿਰਵਿਘਨ ਕੰਮ ਕਰਨ।

ਡਾ ਬਲਜੀਤ ਕੌਰ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਹਾਲ ਹੀ ਵਿੱਚ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਹਿਫਾਜ਼ਤ ਪ੍ਰੋਜੈਕਟ ਲਾਂਚ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਹਿਫਾਜ਼ਤ ਪ੍ਰੋਜੈਕਟ ਕਈ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ ਅਤੇ ਇਸ ਪ੍ਰੋਜੈਕਟ ਨੂੰ ਸਫਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਮੰਤਰੀ ਨੇ ਇਹ ਵੀ ਕਿਹਾ ਕਿ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਿਫ਼ਾਜ਼ਤ ਪ੍ਰੋਜੈਕਟ ਨੂੰ ਸਫਲ ਅਤੇ ਕਾਰਗਰ ਬਣਾਉਣ ਲਈ ਹਿਫਾਜ਼ਤ ਪ੍ਰੋਜੈਕਟ ਨਾਲ ਜੁੜੇ ਵਿਭਾਗਾਂ ਨੂੰ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਵਿੱਚ ਕੋਈ ਵੀ ਕਮੀ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਲਈ ਇੱਕ ਸੁਰੱਖਿਅਤ, ਭੈੜ ਰਹਿਤ ਅਤੇ ਆਤਮ-ਵਿਸ਼ਵਾਸ ਭਰਿਆ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਤਾਕਤ, ਸੁਰੱਖਿਆ ਅਤੇ ਸੁਵਿਧਾਵਾਂ ਵਧਾਉਣ ਲਈ ਹਰ ਸੰਭਵ ਉਪਰਾਲਾ ਜਾਰੀ ਰਹੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹੜਾਂ ਸਬੰਧੀ ਅਗਾਊ ਪ੍ਰਬੰਧਾਂ ਲਈ ਮੈਡੀਕਲ ਟੀਮਾਂ ਦਾ ਕੀਤਾ ਗਠਨ : ਡਾ. ਦਵਿੰਦਰਜੀਤ ਕੌਰ।

ਹੜਾਂ ਸਬੰਧੀ ਅਗਾਊ ਪ੍ਰਬੰਧਾਂ ਲਈ ਮੈਡੀਕਲ ਟੀਮਾਂ ਦਾ ਕੀਤਾ ਗਠਨ : ਡਾ. ਦਵਿੰਦਰਜੀਤ ਕੌਰ।

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ