Saturday, September 27, 2025  

ਚੰਡੀਗੜ੍ਹ

ਅਰੋੜਾ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਕੀਤੀ ਅਪੀਲ, ਕਿਹਾ- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦਿਓ, ਤਾਂ ਹੀ ਅਸੀਂ ਮਿਲ ਕੇ ਨਸ਼ੇ ਨੂੰ ਜੜੋਂ ਖਤਮ ਕਰ ਸਕਦੇ ਹਾਂ

March 31, 2025

ਚੰਡੀਗੜ੍ਹ, 31 ਮਾਰਚ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਸਫਲਤਾ ਬਾਰੇ ਦੱਸਿਆ ਅਤੇ 30 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਸੋਮਵਾਰ ਨੂੰ ਅਮਨ ਅਰੋੜਾ ਨੇ 'ਆਪ' ਆਗੂਆਂ ਡਾ. ਸੰਨੀ ਆਹਲੂਵਾਲੀਆ ਅਤੇ ਗੁਰਦੇਵ ਲਖਨਾ ਦੇ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। ਸਰਕਾਰ ਦੀ ਇਸ ਮੁਹਿੰਮ ਤੋਂ ਆਮ ਲੋਕ ਵੀ ਕਾਫੀ ਖੁਸ਼ ਹਨ ਅਤੇ ਖੁੱਲ੍ਹ ਕੇ ਇਸ ਦੀ ਤਾਰੀਫ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਪੂਰੇ ਸੂਬੇ ਵਿੱਚ ਸਫਲਤਾਪੂਰਵਕ ਚਲਾਈ ਜਾ ਰਹੀ ਹੈ। ਹੁਣ ਤੱਕ ਭਾਰੀ ਮਾਤਰਾ ਵਿੱਚ ਹੈਰੋਇਨ, ਅਫੀਮ ਅਤੇ ਗਾਂਜੇ ਸਮੇਤ ਕਰੀਬ 2400 ਕਿਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਜਾ ਚੁੱਕਾ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ ਹੁਣ ਤੱਕ 2721 ਕੇਸ ਦਰਜ ਕੀਤੇ ਗਏ ਹਨ ਅਤੇ 4592 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ 8.5 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ 5.87 ਕਰੋੜ ਰੁਪਏ ਤੋਂ ਵੱਧ ਨਕਦੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ 51 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਨਾਜਾਇਜ਼ ਕਬਜ਼ਾ ਕਰਕੇ ਇਹ ਮਕਾਨ ਬਣਾਏ ਸਨ। ਇਸ ਤੋਂ ਇਲਾਵਾ ਪੁਲੀਸ ਮੁਕਾਬਲੇ ਵਿੱਚ 52 ਤਸਕਰ ਜ਼ਖ਼ਮੀ ਹੋ ਗਏ।

ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕਲਪ ਲਿਆ ਹੈ ਕਿ ਉਹ ਪੰਜਾਬ ਵਿੱਚੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣਗੇ। ਅਰੋੜਾ ਨੇ ਪਿਛਲੀ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਤਿੰਨੋਂ ਪਾਰਟੀਆਂ 'ਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸਮੱਗਲਰਾਂ ਨੂੰ ਸਰਪ੍ਰਸਤੀ ਦਿੱਤੀ, ਜਿਸ ਕਾਰਨ ਪੰਜਾਬ 'ਚ ਨਸ਼ਾ ਵੱਡੇ ਪੱਧਰ 'ਤੇ ਫੈਲਿਆ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਪਰੇਸ਼ਨ ਦੌਰਾਨ ਕੀਤੀ ਗਈ ਸਖ਼ਤੀ ਕਾਰਨ ਨਸ਼ਾ ਤਸਕਰ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਫ਼ਰਾਰ ਹੋ ਗਏ ਹਨ। ਕਈ ਨਸ਼ਾ ਤਸਕਰ ਫੜੇ ਗਏ ਹਨ ਅਤੇ ਕਈ ਨਸ਼ਾ ਤਸਕਰ ਪੁਲਿਸ ਮੁਕਾਬਲਿਆਂ ਵਿਚ ਜ਼ਖਮੀ ਵੀ ਹੋਏ ਹਨ। ਇਸ ਦੇ ਨਾਲ ਹੀ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਤੋਂ ਹੋਣ ਵਾਲੀ ਨਸ਼ਾ ਤਸਕਰੀ 'ਚ ਭਾਰੀ ਕਮੀ ਆਈ ਹੈ ਕਿਉਂਕਿ ਪਾਕਿਸਤਾਨ ਦੇ ਨਸ਼ਾ ਤਸਕਰਾਂ ਨੂੰ ਇੱਥੇ ਆਪਣਾ ਨਸ਼ਾ ਚੁੱਕਣ ਵਾਲਾ ਕੋਈ ਨਹੀਂ ਲੱਭਦਾ ਅਤੇ ਜੇਕਰ ਕੋਈ ਅਜਿਹਾ ਕੰਮ ਕਰਦਾ ਹੈ ਤਾਂ ਪੁਲਸ ਤੁਰੰਤ ਉਸ ਨੂੰ ਫੜ ਲੈਂਦੀ ਹੈ, ਜਿਸ ਕਾਰਨ ਸਪਲਾਈ ਚੇਨ ਟੁੱਟ ਗਈ ਹੈ।

ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਨਸ਼ਿਆਂ ਦੀ ਮੰਗ ਨੂੰ ਘੱਟ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਅਤੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਚੰਗੇ ਇਲਾਜ ਅਤੇ ਕਾਊਂਸਲਿੰਗ ਰਾਹੀਂ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਇਸ ਲਈ ਮੰਗ ਵੀ ਕਾਫੀ ਘੱਟ ਗਈ ਹੈ।

ਅਰੋੜਾ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਲਈ ਕਿਹਾ ਅਤੇ ਕਿਹਾ ਕਿ ਜਦੋਂ ਅਸੀਂ ਸਾਰੇ ਰਲ ਕੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਾਂਗੇ ਤਾਂ ਹੀ ਪੰਜਾਬ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾ ਸਕਦਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡੀ.ਏ.ਵੀ. ਕਾਲਜ, ਸੈਕਟਰ 10, ਚੰਡੀਗੜ੍ਹ ਵੱਲੋਂ 5 ਕਿ.ਮੀ. ਮੈਸ ਦੌੜ ਦਾ ਆਯੋਜਨ

ਡੀ.ਏ.ਵੀ. ਕਾਲਜ, ਸੈਕਟਰ 10, ਚੰਡੀਗੜ੍ਹ ਵੱਲੋਂ 5 ਕਿ.ਮੀ. ਮੈਸ ਦੌੜ ਦਾ ਆਯੋਜਨ

ਚੰਡੀਗੜ੍ਹ ਹਵਾਈ ਅੱਡਾ 26 ਅਕਤੂਬਰ ਤੋਂ 7 ਨਵੰਬਰ ਤੱਕ ਸੇਵਾਵਾਂ ਬੰਦ ਕਰੇਗਾ

ਚੰਡੀਗੜ੍ਹ ਹਵਾਈ ਅੱਡਾ 26 ਅਕਤੂਬਰ ਤੋਂ 7 ਨਵੰਬਰ ਤੱਕ ਸੇਵਾਵਾਂ ਬੰਦ ਕਰੇਗਾ

ਮੋਹਾਲੀ ਵਿੱਚ ਜਿਮ ਮਾਲਕ 'ਤੇ ਗੋਲੀਬਾਰੀ; ਦੁਸ਼ਮਣੀ ਦਾ ਸ਼ੱਕ

ਮੋਹਾਲੀ ਵਿੱਚ ਜਿਮ ਮਾਲਕ 'ਤੇ ਗੋਲੀਬਾਰੀ; ਦੁਸ਼ਮਣੀ ਦਾ ਸ਼ੱਕ

ਚੰਡੀਗੜ੍ਹ ਨਗਰ ਨਿਗਮ ਨਿਵਾਸੀਆਂ ਨੂੰ ਰਸੋਈ ਦੇ ਕੂੜੇ ਨੂੰ ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਦ ਬਣਾਉਣ ਲਈ ਉਤਸ਼ਾਹਿਤ ਕਰਦਾ ਹੈ

ਚੰਡੀਗੜ੍ਹ ਨਗਰ ਨਿਗਮ ਨਿਵਾਸੀਆਂ ਨੂੰ ਰਸੋਈ ਦੇ ਕੂੜੇ ਨੂੰ ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਦ ਬਣਾਉਣ ਲਈ ਉਤਸ਼ਾਹਿਤ ਕਰਦਾ ਹੈ

ਕੇਂਦਰ ਨੇ ਰਾਜਪੁਰਾ-ਮੁਹਾਲੀ ਰੇਲ ਪ੍ਰੋਜੈਕਟ ਨੂੰ ਮੁੜ ਸੁਰਜੀਤ ਕਰਨ ਲਈ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲ ਸੇਵਾ ਦਾ ਐਲਾਨ ਕੀਤਾ

ਕੇਂਦਰ ਨੇ ਰਾਜਪੁਰਾ-ਮੁਹਾਲੀ ਰੇਲ ਪ੍ਰੋਜੈਕਟ ਨੂੰ ਮੁੜ ਸੁਰਜੀਤ ਕਰਨ ਲਈ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲ ਸੇਵਾ ਦਾ ਐਲਾਨ ਕੀਤਾ

ਚੰਡੀਗੜ੍ਹ ਜਾਮਾ ਮਸਜਿਦ ਰੱਖ-ਰਖਾਅ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦਾ ਚੇਅਰਮੈਨ ਮਸਜਿਦ ਦੇ ਇਮਾਮ ਮੌਲਾਨਾ ਮੁਹੰਮਦ ਅਜਮਲ ਖਾਨ ਨੂੰ ਦੋ ਸਾਲਾਂ ਲਈ ਨਿਯੁਕਤ ਕੀਤਾ ਗਿਆ ਹੈ।

ਚੰਡੀਗੜ੍ਹ ਜਾਮਾ ਮਸਜਿਦ ਰੱਖ-ਰਖਾਅ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦਾ ਚੇਅਰਮੈਨ ਮਸਜਿਦ ਦੇ ਇਮਾਮ ਮੌਲਾਨਾ ਮੁਹੰਮਦ ਅਜਮਲ ਖਾਨ ਨੂੰ ਦੋ ਸਾਲਾਂ ਲਈ ਨਿਯੁਕਤ ਕੀਤਾ ਗਿਆ ਹੈ।

ਸੂਰਜਕਿਰਨ ਟੀਮ ਚੰਡੀਗੜ੍ਹ ਵਿੱਚ MiG-21 ਨੂੰ ਆਖਰੀ ਸਲਾਮੀ ਦੇਣ ਤੋਂ ਪਹਿਲਾਂ ਏਅਰ ਸ਼ੋਅ ਕਰੇਗੀ

ਸੂਰਜਕਿਰਨ ਟੀਮ ਚੰਡੀਗੜ੍ਹ ਵਿੱਚ MiG-21 ਨੂੰ ਆਖਰੀ ਸਲਾਮੀ ਦੇਣ ਤੋਂ ਪਹਿਲਾਂ ਏਅਰ ਸ਼ੋਅ ਕਰੇਗੀ

2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ

2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ