Sunday, August 17, 2025  

ਪੰਜਾਬ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਐਮਰਜੈਂਸੀ ਸਿਹਤ ਸੇਵਾਵਾਂ ਦੀ ਕੀਤੀ ਅਚਨਚੇਤ ਚੈਕਿੰਗ

April 01, 2025
ਸ੍ਰੀ ਫਤਿਹਗੜ੍ਹ ਸਾਹਿਬ/1 ਅਪ੍ਰੈਲ :
(ਰਵਿੰਦਰ ਸਿੰਘ ਢੀਂਡਸਾ)
 
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜ਼ਿਲਾ ਹਸਪਤਾਲ ਵੱਲੋਂ ਆਮ ਲੋਕਾਂ ਨੂੰ 24 ਘੰਟੇ ਦਿੱਤੀਆਂ ਜਾ ਰਹੀਆਂ ਐਮਰਜੈਂਸੀ ਸਿਹਤ ਸੇਵਾਵਾਂ ਦੀ ਅਚਨਚੇਤ ਚੈਕਿੰਗ ਕਰਦਿਆਂ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲਿਆ। ਇਸ ਚੈਕਿੰਗ ਦੌਰਾਨ ਐਮਰਜੈਂਸੀ ਵਾਰਡ ਵਿੱਚ ਡਿਊਟੀ ਕਰਨ ਵਾਲੇ ਸਟਾਫ ਦੀ ਹਾਜ਼ਰੀ ਚੈੱਕ ਕਰਨ ਤੇ ਸਮੂਹ ਸਟਾਫ ਡਿਊਟੀ ਤੇ ਹਾਜਰ ਪਾਇਆ ਗਿਆ। ਉਹਨਾਂ ਡਿਊਟੀ ਤੇ ਤੈਨਾਤ ਐਮਰਜੈਂਸੀ ਮੈਡੀਕਲ ਅਫਸਰ ਨੂੰ ਐਮਰਜੈਂਸੀ ਵਿੱਚ ਲੱਗੇ ਸਾਰੇ ਉਪਕਰਣ ਵਰਕਿੰਗ ਕੰਡੀਸ਼ਨ ਵਿੱਚ , ਉਚਿਤ ਮਾਤਰਾ ਵਿੱਚ ਦਵਾਈਆਂ ,ਉਚਿਤ ਮਾਤਰਾ ਵਿੱਚ ਖੂਨ ਦਾ ਪ੍ਰਬੰਧ, ਅਤੇ ਸਹੀ ਮੈਨ ਪਾਵਰ ਦਾ ਪ੍ਰਬੰਧ ਯਕੀਨੀ ਬਣਾਈ ਰੱਖਣ ਦੀ ਹਦਾਇਤ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਐਮਰਜੈਂਸੀ ਦੌਰਾਨ ਪਹਿਲੇ 24 ਘੰਟੇ ਸੇਵਾਵਾਂ ਬਿਲਕੁਲ ਮੁਫਤ ਦਿੱਤੀਆਂ ਜਾਂਦੀਆਂ ਹਨ ਜਿਸ ਦਾ ਲੋੜਵੰਦ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ । ਉਹਨਾਂ ਐਮਰਜੈਂਸੀ ਵਿੱਚ ਤਾਇਨਾਤ ਸਟਾਫ ਨੂੰ ਕਿਹਾ ਕਿ ਐਕਸੀਡੈਂਟਲ ਕੇਸਾਂ ਵਿੱਚ ਮਰੀਜ਼ ਨੂੰ ਲਿਆਉਣ ਵਾਲੇ ਵਿਅਕਤੀ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ ਤਾਂ ਜ਼ੋ ਉਸਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਫਰਿਸ਼ਤੇ ਸਕੀਮ ਤਹਿਤ ਲਾਭ ਦਿਵਾਇਆ ਜਾ ਸਕੇ ਅਤੇ ਉਸ ਨੂੰ ਸਨਮਾਨਿਤ ਵੀ ਕੀਤਾ ਜਾ ਸਕੇ। ਉਹਨਾਂ ਇਹ ਵੀ ਹਦਾਇਤ ਕੀਤੀ ਕੀ ਉਹ ਐਮਰਜੈਂਸੀ ਵਿੱਚ ਆਏ ਮਰੀਜ਼ਾਂ ਦਾ ਪੂਰਾ ਖਿਆਲ ਰੱਖਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ। ਇਸ ਮੌਕੇ ਤੇ ਉਹਨਾਂ ਐਮਰਜੈਂਸੀ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲ-ਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ