Saturday, September 27, 2025  

ਚੰਡੀਗੜ੍ਹ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

April 01, 2025

ਚੰਡੀਗੜ੍ਹ, 1 ਅਪਰੈਲ
ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।
ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ ਉਸ ਨੇ ਇਹ ਨੌਕਰੀ ਹਾਸਲ ਕਰ ਕੇ ਆਪਣੇ ਦਾਦਾ ਜੀ ਦਾ ਸੁਪਨਾ ਸਾਕਾਰ ਕੀਤਾ ਹੈ। ਉਸ ਨੇ ਕਿਹਾ ਕਿ ਇਸ ਦਾ ਸਾਰਾ ਸਿਹਰਾ ਮੁੱਖ ਮੰਤਰੀ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੂਰੇ ਪਾਰਦਰਸ਼ੀ ਢੰਗ ਨਾਲ ਭਰਤੀ ਯਕੀਨੀ ਬਣਾਈ ਹੈ।
ਮਾਨਸਾ ਦੇ ਰਹਿਣ ਵਾਲੇ ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਪ੍ਰਾਈਵੇਟ ਤੌਰ 'ਤੇ ਕੰਮ ਕਰਦਾ ਸੀ ਅਤੇ ਲੰਬੇ ਸਮੇਂ ਤੋਂ ਨੌਕਰੀ ਲਈ ਕੋਸ਼ਿਸ਼ ਕਰ ਰਿਹਾ ਸੀ। ਉਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਕੋਲ ਸਰਕਾਰੀ ਨੌਕਰੀ ਨਹੀਂ ਸੀ। ਇਸ ਨੌਕਰੀ ਲਈ ਉਹ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੇ ਸਦਾ ਕਰਜ਼ਦਾਰ ਰਹਿਣਗੇ।
ਰਾਮਫਲ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਸ ਦੀ ਅਤੇ ਉਸ ਦੇ ਦੋਸਤ ਦੀ ਸਰਕਾਰੀ ਨੌਕਰੀ ਦੀ ਆਸ ਟੁੱਟ ਗਈ ਸੀ ਪਰ ਮੁੱਖ ਮੰਤਰੀ ਦੀ ਬਦੌਲਤ ਅੱਜ ਉਸ ਨੂੰ ਨੌਕਰੀ ਮਿਲੀ ਹੈ। ਉਸ ਨੇ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਉਸ ਨੂੰ ਤੀਜੀ ਨੌਕਰੀ ਮਿਲੀ ਹੈ, ਜੋ ਉਸ ਲਈ ਬਹੁਤ ਮਾਣ ਵਾਲੀ ਗੱਲ ਹੈ।
ਰੂਪਨਗਰ ਦੀ ਰਹਿਣ ਵਾਲੀ ਸੰਦੀਪ ਕੌਰ ਨੇ ਦੱਸਿਆ ਕਿ ਉਸ ਦੇ ਮਾਪਿਆਂ ਦਾ ਸੁਪਨਾ ਸੀ ਕਿ ਉਹ ਸਰਕਾਰੀ ਨੌਕਰੀ ਕਰੇ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਬਦੌਲਤ ਇਹ ਸੁਪਨਾ ਪੂਰਾ ਹੋਇਆ ਹੈ ਕਿਉਂਕਿ ਇਸ ਤੋਂ ਪਹਿਲਾਂ ਉਸ ਦੇ ਪਤੀ ਨੂੰ ਵੀ ਇਸ ਸਰਕਾਰ ਦੌਰਾਨ ਨੌਕਰੀ ਮਿਲ ਚੁੱਕੀ ਹੈ।
ਮਾਨਸਾ ਦੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਮੌਜੂਦਾ ਸਰਕਾਰ ਵੇਲੇ ਹੀ ਪੰਜਾਬ ਪੁਲੀਸ ਵਿੱਚ ਨੌਕਰੀ ਮਿਲੀ ਸੀ ਪਰ ਹੁਣ ਮੁੜ ਅਧਿਆਪਕ ਵਜੋਂ ਨੌਕਰੀ ਮਿਲੀ ਹੈ। ਉਸ ਨੇ ਕਿਹਾ ਕਿ ਇਸ ਦਾ ਸਾਰਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਂਦਾ ਹੈ।
ਸੰਗਰੂਰ ਦੀ ਗੋਲੋ ਕੌਰ ਨੇ ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਆਮ ਆਦਮੀ ਦਾ ਜੀਵਨ ਰੌਸ਼ਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਉਸ ਨੂੰ ਅਤੇ ਕਈ ਹੋਰਾਂ ਨੂੰ ਦਸ ਦਿਨਾਂ ਦੇ ਅੰਦਰ ਦੂਜੀ ਨੌਕਰੀ ਮਿਲੀ ਹੈ, ਜੋ ਬੇਮਿਸਾਲ ਪ੍ਰਾਪਤੀ ਹੈ।
ਪਟਿਆਲਾ ਤੋਂ ਰਵਨੀਤ ਕੌਰ ਨੇ ਕਰੋੜਾਂ ਪੰਜਾਬੀਆਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਇਹ ਨੌਕਰੀ ਦੇਣ ਲਈ ਉਹ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦੀ ਹਮੇਸ਼ਾ ਰਿਣੀ ਰਹੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡੀ.ਏ.ਵੀ. ਕਾਲਜ, ਸੈਕਟਰ 10, ਚੰਡੀਗੜ੍ਹ ਵੱਲੋਂ 5 ਕਿ.ਮੀ. ਮੈਸ ਦੌੜ ਦਾ ਆਯੋਜਨ

ਡੀ.ਏ.ਵੀ. ਕਾਲਜ, ਸੈਕਟਰ 10, ਚੰਡੀਗੜ੍ਹ ਵੱਲੋਂ 5 ਕਿ.ਮੀ. ਮੈਸ ਦੌੜ ਦਾ ਆਯੋਜਨ

ਚੰਡੀਗੜ੍ਹ ਹਵਾਈ ਅੱਡਾ 26 ਅਕਤੂਬਰ ਤੋਂ 7 ਨਵੰਬਰ ਤੱਕ ਸੇਵਾਵਾਂ ਬੰਦ ਕਰੇਗਾ

ਚੰਡੀਗੜ੍ਹ ਹਵਾਈ ਅੱਡਾ 26 ਅਕਤੂਬਰ ਤੋਂ 7 ਨਵੰਬਰ ਤੱਕ ਸੇਵਾਵਾਂ ਬੰਦ ਕਰੇਗਾ

ਮੋਹਾਲੀ ਵਿੱਚ ਜਿਮ ਮਾਲਕ 'ਤੇ ਗੋਲੀਬਾਰੀ; ਦੁਸ਼ਮਣੀ ਦਾ ਸ਼ੱਕ

ਮੋਹਾਲੀ ਵਿੱਚ ਜਿਮ ਮਾਲਕ 'ਤੇ ਗੋਲੀਬਾਰੀ; ਦੁਸ਼ਮਣੀ ਦਾ ਸ਼ੱਕ

ਚੰਡੀਗੜ੍ਹ ਨਗਰ ਨਿਗਮ ਨਿਵਾਸੀਆਂ ਨੂੰ ਰਸੋਈ ਦੇ ਕੂੜੇ ਨੂੰ ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਦ ਬਣਾਉਣ ਲਈ ਉਤਸ਼ਾਹਿਤ ਕਰਦਾ ਹੈ

ਚੰਡੀਗੜ੍ਹ ਨਗਰ ਨਿਗਮ ਨਿਵਾਸੀਆਂ ਨੂੰ ਰਸੋਈ ਦੇ ਕੂੜੇ ਨੂੰ ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਦ ਬਣਾਉਣ ਲਈ ਉਤਸ਼ਾਹਿਤ ਕਰਦਾ ਹੈ

ਕੇਂਦਰ ਨੇ ਰਾਜਪੁਰਾ-ਮੁਹਾਲੀ ਰੇਲ ਪ੍ਰੋਜੈਕਟ ਨੂੰ ਮੁੜ ਸੁਰਜੀਤ ਕਰਨ ਲਈ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲ ਸੇਵਾ ਦਾ ਐਲਾਨ ਕੀਤਾ

ਕੇਂਦਰ ਨੇ ਰਾਜਪੁਰਾ-ਮੁਹਾਲੀ ਰੇਲ ਪ੍ਰੋਜੈਕਟ ਨੂੰ ਮੁੜ ਸੁਰਜੀਤ ਕਰਨ ਲਈ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲ ਸੇਵਾ ਦਾ ਐਲਾਨ ਕੀਤਾ

ਚੰਡੀਗੜ੍ਹ ਜਾਮਾ ਮਸਜਿਦ ਰੱਖ-ਰਖਾਅ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦਾ ਚੇਅਰਮੈਨ ਮਸਜਿਦ ਦੇ ਇਮਾਮ ਮੌਲਾਨਾ ਮੁਹੰਮਦ ਅਜਮਲ ਖਾਨ ਨੂੰ ਦੋ ਸਾਲਾਂ ਲਈ ਨਿਯੁਕਤ ਕੀਤਾ ਗਿਆ ਹੈ।

ਚੰਡੀਗੜ੍ਹ ਜਾਮਾ ਮਸਜਿਦ ਰੱਖ-ਰਖਾਅ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦਾ ਚੇਅਰਮੈਨ ਮਸਜਿਦ ਦੇ ਇਮਾਮ ਮੌਲਾਨਾ ਮੁਹੰਮਦ ਅਜਮਲ ਖਾਨ ਨੂੰ ਦੋ ਸਾਲਾਂ ਲਈ ਨਿਯੁਕਤ ਕੀਤਾ ਗਿਆ ਹੈ।

ਸੂਰਜਕਿਰਨ ਟੀਮ ਚੰਡੀਗੜ੍ਹ ਵਿੱਚ MiG-21 ਨੂੰ ਆਖਰੀ ਸਲਾਮੀ ਦੇਣ ਤੋਂ ਪਹਿਲਾਂ ਏਅਰ ਸ਼ੋਅ ਕਰੇਗੀ

ਸੂਰਜਕਿਰਨ ਟੀਮ ਚੰਡੀਗੜ੍ਹ ਵਿੱਚ MiG-21 ਨੂੰ ਆਖਰੀ ਸਲਾਮੀ ਦੇਣ ਤੋਂ ਪਹਿਲਾਂ ਏਅਰ ਸ਼ੋਅ ਕਰੇਗੀ

2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ

2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ