Saturday, August 16, 2025  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਦਾ ਆਯੋਜਨ

April 01, 2025
ਸ੍ਰੀ ਫ਼ਤਹਿਗੜ੍ਹ ਸਾਹਿਬ/1 ਅਪ੍ਰੈਲ :
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਹੋਣਹਾਰ ਅਤੇ ਹਰਮਨ ਪਿਆਰੇ ਅਧਿਆਪਕ ਡਾ. ਅਮ੍ਰਿਤਪਾਲ ਸਿੰਘ ਦੀ ਮਿੱਠੀ ਯਾਦ ਵਿੱਚ 2023 ਤੋਂ ਸ਼ੁਰੂ ਹੋਈ ਸਾਲਾਨਾ ਯਾਦਗਾਰੀ ਲੈਕਚਰ ਲੜੀ ਤਹਿਤ ‘ਸਟੀਲ ਲਈ ਕੁਝ ਕੁਦਰਤੀ ਉਤਪਾਦਾਂ ਦਾ ਖੋਰ ਪ੍ਰਤੀਰੋਧ ਵਿਵਹਾਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਆਯੋਜਿਤ ਕਰਵਾਇਆ ਗਿਆ ਜਿਸ ਵਿਚ ਮੁੱਖ ਬੁਲਾਰੇ ਵਜੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਤੋਂ ਡਾ. ਜਸਦੀਪ ਕੌਰ ਸ਼ਾਮਲ ਹੋਏ। 
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਡਾ. ਅੰਮ੍ਰਿਤਪਾਲ ਸਿੰਘ ਨੂੰ ਯਾਦ ਕਰਦਿਆਂ ਅਤੇ ਕੈਮਿਸਟਰੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਭਾਗ ਨੂੰ ਇਸ ਲੜੀ ਨੂੰ ਨਿਰੰਤਰ ਚੱਲਦੀ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਮੁੱਖ ਬੁਲਾਰੇ ਡਾ. ਜਸਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਖੋਰ ਅਤੇ ਖੋਰ ਪ੍ਰਤੀਰੋਧ ਦੇ ਵਿਵਹਾਰ ਦੀਆਂ ਵੱਖ-ਵੱਖ ਉਦਾਹਰਣਾਂ ਪੇਸ਼ ਕਰਕੇ ਵਿਸ਼ੇ ਨੂੰ ਵਿਸਥਾਰ ਨਾਲ ਸਮਝਾਇਆ ਗਿਆ। ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੇ ਡਾ. ਅੰਮ੍ਰਿਤਪਾਲ ਸਿੰਘ ਦੁਆਰਾ ਕੈਮਿਸਟਰੀ ਵਿਭਾਗ ਵਿੱਚ ਪਾਏ ਵਡਮੁੱਲੇ ਯੋਗਦਾਨ ਦੇ ਨਾਲ-ਨਾਲ ਕਾਲਜ ਦੇ ਐੱਨ.ਸੀ.ਸੀ. ਅਫ਼ਸਰ ਵਜੋਂ ਨਿਭਾਈਆਂ ਗਈਆਂ ਸੇਵਾਵਾਂ ਅਤੇ ਵਿਦਿਆਰਥੀਆਂ ਵਿਚ ਹਰਮਨ-ਪਿਆਰੇ ਪ੍ਰੋਫ਼ੈਸਰ ਦੇ ਰੂਪ ਵਜੋਂ ਉਨ੍ਹਾਂ ਦੀਆਂ ਅਭੁੱਲ ਯਾਦਾਂ ਨੂੰ ਸਾਂਝਾ ਕੀਤਾ ਗਿਆ। ਸੈਸ਼ਨ ਦਾ ਸਫ਼ਲ ਸੰਚਾਲਨ ਕੈਮਿਸਟਰੀ ਵਿਭਾਗ ਦੇ ਪ੍ਰੋ. ਸੀਮਾ ਮਹੇਸ਼ਵਰੀ ਦੁਆਰਾ ਕੀਤਾ ਗਿਆ। ਇਸ ਮੌਕੇ ਕੈਮਿਸਟਰੀ ਵਿਭਾਗ ਦੇ ਡਾ. ਕਿਰਨ, ਡਾ. ਕੁਲਦੀਪ ਕੌਰ, ਡਾ. ਮਨਪ੍ਰੀਤ ਕੌਰ, ਡਾ. ਪ੍ਰੀਤੀ ਕੁੱਕੜ, ਪ੍ਰੋ. ਜਸ਼ਨਪ੍ਰੀਤ ਕੌਰ, ਪ੍ਰੋ. ਗੁਰਲੀਨ ਕੌਰ, ਪ੍ਰੋ. ਸਿਮਰਤ ਕੌਰ, ਲੈਬ ਅਟੈਂਡੈਂਟ ਵੀਰਦਵਿੰਦਰ ਸਿੰਘ, ਨਰਦੀਪ ਸਿੰਘ, ਗੁਰਦਰਸ਼ਨ ਸਿੰਘ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ